ਮੁੱਖ ਚੋਣ ਕਮਿਸ਼ਨਰ ਦੇ ਖ਼ਿਲਾਫ਼ CJP ਦੇ ਸਮਰਥਨ 'ਚ ਹੋ ਰਹੇ ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੜਕਾਂ 'ਤੇ ਉਤਰੇ ਸਨ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਸਖ਼ਤ ਬੈਰੀਕੇਡਿੰਗ ਕੀਤੀ ਗਈ ਸੀ। ਜਦੋਂ 'ਆਪ' ਆਗੂਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਅਰਵਿੰਦ ਕੇਜਰੀਵਾਲ ਅਤੇ ਸੰਜੇ ਸਿੰਘ ਸਮੇਤ ਕਈ ਹੋਰ ਆਗੂਆਂ ਨੂੰ ਮੌਕੇ 'ਤੇ ਹੀ ਹਿਰਾਸਤ 'ਚ ਲੈ ਲਿਆ।
'ਆਪ' ਵੱਲੋਂ ਕੇਂਦਰ ਸਰਕਾਰ ਦੀ ਨਿੰਦਾ
ਪੁਲਿਸ ਕਾਰਵਾਈ 'ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀਪੂਰਨ ਤਰੀਕੇ ਨਾਲ ਪ੍ਰਦਰਸ਼ਨ ਕਰਨਾ ਹਰੇਕ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ ਅਤੇ ਲੋਕਤੰਤਰ ਦੀ ਬਹਾਲੀ ਲਈ ਇਹ ਸੰਘਰਸ਼ ਜਾਰੀ ਰਹੇਗਾ।
ਮੁੱਖ ਚੋਣ ਕਮਿਸ਼ਨਰ (CEC) ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਵਿੱਚ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਜੰਤਰ-ਮੰਤਰ ਵੱਲ ਵੱਧ ਰਹੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾਵਾਂ ਸੌਰਭ ਭਾਰਦਵਾਜ ਅਤੇ ਦੁਰਗੇਸ਼ ਪਾਠਕ ਨੂੰ ਦਿੱਲੀ ਪੁਲਿਸ ਨੇ ਰਸਤੇ ਵਿੱਚ ਹੀ ਡਿਟੇਨ (ਹਿਰਾਸਤ ਵਿੱਚ) ਕਰ ਲਿਆ। 'ਆਪ' ਆਗੂ ਚੋਣ ਕਮਿਸ਼ਨਰ ਦੇ ਖ਼ਿਲਾਫ਼ ਸ਼ਾਂਤੀਪੂਰਨ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ, ਪਰ ਪੁਲਿਸ ਨੇ ਬੈਰੀਕੇਡਿੰਗ ਕਰਕੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਅਤੇ ਮੌਕੇ ਤੋਂ ਹਿਰਾਸਤ ਵਿੱਚ ਲੈ ਲਿਆ।