Thursday, 10th of September 2026

CBI ਨੂੰ ਮਿਲੀ ਵੱਡੀ ਸਫ਼ਲਤਾ: ਸਿੰਗਾਪੁਰ ਧੋਖਾਧੜੀ ਮਾਮਲੇ 'ਚ 13 ਸਾਲਾਂ ਤੋਂ ਫਰਾਰ ਦੋਸ਼ੀ ਹਰਨੇਕ ਸਿੰਘ ਅਮਰੀਕਾ ਤੋਂ ਡਿਪੋਰਟ

ਕੇਂਦਰੀ ਜਾਂਚ ਬਿਊਰੋ (CBI) ਨੇ ਸਿੰਗਾਪੁਰ ਵਿੱਚ ਹੋਈ ਧੋਖਾਧੜੀ ਦੇ ਮਾਮਲੇ ਵਿੱਚ 13 ਸਾਲਾਂ ਤੋਂ ਫਰਾਰ ਚੱਲੇ ਆ ਰਹੇ ਦੋਸ਼ੀ ਹਰਨੇਕ ਸਿੰਘ ਨੂੰ ਅਮਰੀਕਾ ਤੋਂ ਵਾਪਸ ਲਿਆਉਣ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

Edited By: Lajwinder Kaur | Updated at: September 10th 2026 10:40 AM
Trending News
CBI ਨੂੰ ਮਿਲੀ ਵੱਡੀ ਸਫ਼ਲਤਾ: ਸਿੰਗਾਪੁਰ ਧੋਖਾਧੜੀ ਮਾਮਲੇ 'ਚ 13 ਸਾਲਾਂ ਤੋਂ ਫਰਾਰ ਦੋਸ਼ੀ ਹਰਨੇਕ ਸਿੰਘ ਅਮਰੀਕਾ ਤੋਂ ਡਿਪੋਰਟ

CBI ਨੂੰ ਮਿਲੀ ਵੱਡੀ ਸਫ਼ਲਤਾ: ਸਿੰਗਾਪੁਰ ਧੋਖਾਧੜੀ ਮਾਮਲੇ 'ਚ 13 ਸਾਲਾਂ ਤੋਂ ਫਰਾਰ ਦੋਸ਼ੀ ਹਰਨੇਕ ਸਿੰਘ ਅਮਰੀਕਾ ਤੋਂ ਡਿਪੋਰਟ

ਕੇਂਦਰੀ ਜਾਂਚ ਬਿਊਰੋ (CBI) ਨੇ ਸਿੰਗਾਪੁਰ ਵਿੱਚ ਹੋਈ ਧੋਖਾਧੜੀ ਦੇ ਮਾਮਲੇ ਵਿੱਚ 13 ਸਾਲਾਂ ਤੋਂ ਫਰਾਰ ਚੱਲੇ ਆ ਰਹੇ ਦੋਸ਼ੀ ਹਰਨੇਕ ਸਿੰਘ ਨੂੰ ਅਮਰੀਕਾ ਤੋਂ ਵਾਪਸ ਲਿਆਉਣ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਦੋਸ਼ੀ ਨੂੰ 09 ਸਤੰਬਰ 2026 ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਲੁੱਕ-ਆਊਟ ਸਰਕੂਲਰ ਅਤੇ ਰੈੱਡ ਨੋਟਿਸ: ਦੋਸ਼ੀ ਹਰਨੇਕ ਸਿੰਘ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਅਤੇ ਲੁੱਕ-ਆਊਟ ਸਰਕੂਲਰ (LOC) ਜਾਰੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ।

ਅਦਾਲਤ ਵਿੱਚ ਪੇਸ਼ੀ: ਸੀਬੀਆਈ ਅਧਿਕਾਰੀਆਂ ਨੇ ਹਵਾਈ ਅੱਡੇ 'ਤੇ ਪਹੁੰਚਦਿਆਂ ਹੀ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਸ ਨੂੰ ਪੰਚਕੁਲਾ (ਹਰਿਆਣਾ) ਵਿਖੇ ਸੀਬੀਆਈ ਕੇਸਾਂ ਦੇ ਸਪੈਸ਼ਲ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਕੀ ਸੀ ਸਿੰਗਾਪੁਰ ਧੋਖਾਧੜੀ ਮਾਮਲਾ: ਸਾਲ 2013 ਦੌਰਾਨ ਭਾਰਤ ਤੋਂ ਠੱਗਾਂ ਵੱਲੋਂ ਸਿੰਗਾਪੁਰ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਫ਼ਰਜ਼ੀ ਕਾਲਾਂ ਕਰਕੇ ਡਰਾਇਆ ਜਾਂਦਾ ਸੀ ਕਿ ਉਨ੍ਹਾਂ ਨੇ ਏਅਰਪੋਰਟ 'ਤੇ ਗਲਤ ਜਾਣਕਾਰੀ ਦਿੱਤੀ ਹੈ। ਇਸ ਤੋਂ ਬਾਅਦ ਉਨ੍ਹਾਂ ਕੋਲੋਂ ਵੈਸਟਰਨ ਯੂਨੀਅਨ ਮਨੀ ਟ੍ਰਾਂਸਫਰ ਰਾਹੀਂ ਜੁਰਮਾਨੇ ਦੇ ਨਾਂ 'ਤੇ ਪੈਸੇ ਵਸੂਲੇ ਜਾਂਦੇ ਸਨ।

ਪੈਸੇ ਲੈਣ ਦਾ ਰੈਕੇਟ: ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਠੱਗੀ ਰਾਹੀਂ ਪ੍ਰਾਪਤ ਕੀਤੇ ਗਏ ਇਹ ਪੈਸੇ ਹਰਨੇਕ ਸਿੰਘ ਵੱਲੋਂ ਆਪਣੇ ਸਾਥੀਆਂ (ਆਦਿਤਿਆ ਭਾਰਦਵਾਜ ਅਤੇ ਦੀਪਕ ਜੈਨ) ਨਾਲ ਮਿਲ ਕੇ ਚਲਾਏ ਜਾ ਰਹੇ ਮਨੀ-ਟ੍ਰਾਂਸਫਰ ਆਊਟਲੈੱਟ ਰਾਹੀਂ ਪ੍ਰਾਪਤ ਕੀਤੇ ਜਾਂਦੇ ਸਨ।

ਅਮਰੀਕਾ ਭੱਜ ਗਿਆ ਸੀ ਦੋਸ਼ੀ: ਹਰਨੇਕ ਸਿੰਘ ਸਾਲ 2013 ਦੇ ਮਈ ਮਹੀਨੇ ਵਿੱਚ ਭਾਰਤ ਤੋਂ ਫਰਾਰ ਹੋ ਕੇ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਚਲਾ ਗਿਆ ਸੀ ਅਤੇ ਪਿਛਲੇ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਲੁਕਿਆ ਹੋਇਆ ਸੀ।

ਸਹਿ-ਦੋਸ਼ੀ ਪਹਿਲਾਂ ਹੀ ਹੋ ਚੁੱਕੇ ਹਨ ਦੋਸ਼ੀ ਕਰਾਰ: ਇਸ ਮਾਮਲੇ ਵਿੱਚ ਬਾਕੀ ਦੋਸ਼ੀਆਂ (ਆਦਿਤਿਆ ਭਾਰਦਵਾਜ ਅਤੇ ਦੀਪਕ ਜੈਨ) ਦਾ ਟ੍ਰਾਇਲ ਪੂਰਾ ਹੋ ਚੁੱਕਾ ਹੈ ਅਤੇ ਅਦਾਲਤ ਨੇ ਉਨ੍ਹਾਂ ਨੂੰ 26 ਮਈ 2025 ਨੂੰ ਦੋਸ਼ੀ ਕਰਾਰ ਦੇ ਦਿੱਤਾ ਸੀ।

Punjabi Shorts

Latest News