ਦਿੱਲੀ ਦੇ ਜੰਤਰ-ਮੰਤਰ ’ਤੇ CJP ਦਾ ਪ੍ਰਦਰਸ਼ਨ, ਆਸ਼ੂਤੋਸ਼ ਰਾਂਕਾ ਅਤੇ ਸੌਰਵ ਦਾਸ ਮੁੜ ਪੁਲਿਸ ਹਿਰਾਸਤ ‘ਚ, ਹੁਣ ਅਗਲੀ ਰਣਨੀਤੀ ਕੀ ਹੋਵੇਗੀ!
ਦਿੱਲੀ ਵਿੱਚ ਅੱਜ ਸਵੇਰੇ ਕਰੀਬ 9 ਵਜੇ ਕਾਕਰੋਚ ਜਨਤਾ ਪਾਰਟੀ (CJP) ਦੇ ਆਗੂਆਂ ਨੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲਿਸ ਨੇ ਪਾਰਟੀ ਦੇ ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਵ ਦਾਸ ਨੂੰ ਹਿਰਾਸਤ ਵਿੱਚ ਲੈ ਲਿਆ। ਇਹ ਪ੍ਰਦਰਸ਼ਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਖ਼ਿਲਾਫ਼ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਕੀਤੀ।
ਆਸ਼ੂਤੋਸ਼ ਰਾਂਕਾ ਅਤੇ CJP ਵੱਲੋਂ ਇਸ ਪ੍ਰਦਰਸ਼ਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਗਈ ਹੈ। ਵੀਡੀਓ ਵਿੱਚ ਆਸ਼ੂਤੋਸ਼ ਰਾਂਕਾ ਆਪਣੇ ਸਮਰਥਕਾਂ ਨਾਲ ਝੰਡੇ ਲੈ ਕੇ ਪ੍ਰਦਰਸ਼ਨ ਕਰਦੇ ਅਤੇ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦੇ ਦਿਖਾਈ ਦੇ ਰਹੇ ਹਨ। ਇਸੇ ਦੌਰਾਨ ਪੁਲਿਸ ਉਨ੍ਹਾਂ ਨੂੰ ਫੜ ਕੇ ਲੈ ਜਾਂਦੀ ਨਜ਼ਰ ਆ ਰਹੀ ਹੈ।
ਜੰਤਰ-ਮੰਤਰ ਨੂੰ ਪ੍ਰਦਰਸ਼ਨ ਵਾਲੀਆਂ ਥਾਵਾਂ ਦੀ ਸੂਚੀ ’ਚੋਂ ਹਟਾਉਣ ’ਤੇ ਨਾਰਾਜ਼ਗੀ
CJP ਦੇ ਆਗੂਆਂ ਦਾ ਇਹ ਪ੍ਰਦਰਸ਼ਨ ਅਜਿਹੇ ਸਮੇਂ ਹੋਇਆ ਹੈ, ਜਦੋਂ ਸਰਕਾਰ ਨੇ ਜੰਤਰ-ਮੰਤਰ ਨੂੰ ਪ੍ਰਦਰਸ਼ਨ ਕਰਨ ਵਾਲੀਆਂ ਥਾਵਾਂ ਦੀ ਸੂਚੀ ਵਿੱਚੋਂ ਹਟਾ ਦਿੱਤਾ ਹੈ। ਇਸ ਫ਼ੈਸਲੇ ਨੂੰ ਲੈ ਕੇ ਪਾਰਟੀ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ।
CJP ਆਗੂ ਅਭਿਜੀਤ ਦੀਪਕੇ ਨੇ ਕਿਹਾ ਕਿ ਜੰਤਰ-ਮੰਤਰ ਨੂੰ ਵਿਰੋਧ ਪ੍ਰਦਰਸ਼ਨਾਂ ਵਾਲੀ ਥਾਂ ਦੀ ਸੂਚੀ ਵਿੱਚੋਂ ਹਟਾਉਣਾ ਸਰਕਾਰ ਦੇ ਡਰ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਜੰਤਰ-ਮੰਤਰ ਨੂੰ ਪ੍ਰਦਰਸ਼ਨਾਂ ਲਈ ਬੰਦ ਕਰਨ ਨਾਲ ਵਿਰੋਧ ਦੀ ਆਵਾਜ਼ ਖ਼ਤਮ ਨਹੀਂ ਹੋਵੇਗੀ।
ਅਭਿਜੀਤ ਦੀਪਕੇ ਨੇ ਆਸ਼ੂਤੋਸ਼ ਰਾਂਕਾ ਦੀ ਤਸਵੀਰ ਵੀ ਸਾਂਝੀ ਕੀਤੀ ਅਤੇ ਲਿਖਿਆ, “ਜੰਤਰ-ਮੰਤਰ ’ਤੇ ਤਿਰੰਗਾ ਲਹਿਰਾਉਂਦੇ ਆਸ਼ੂਤੋਸ਼ ਰਾਂਕਾ।”
10 ਅਕਤੂਬਰ ਨੂੰ ਵੀ ਹੋਇਆ ਸੀ ਵਿਵਾਦ
ਇਸ ਤੋਂ ਪਹਿਲਾਂ CJP ਨੇ 10 ਅਕਤੂਬਰ ਨੂੰ ਵੀ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਉਸ ਸਮੇਂ ਪਾਰਟੀ ਦੇ ਆਗੂ ਅਭਿਜੀਤ ਦੀਪਕੇ, ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ।
ਇਸ ਤੋਂ ਇਲਾਵਾ, ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 7,000 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਸੀ। ਹਾਲਾਂਕਿ, ਬਾਅਦ ਵਿੱਚ ਸਾਰਿਆਂ ਨੂੰ ਛੱਡ ਦਿੱਤਾ ਗਿਆ ਸੀ।
Save Democracy https://t.co/l2y2BhyzzC
— Cockroach Janta Party - CJP (@Cockroachisback) October 13, 2026