ਸੰਸਦ ਤੱਕ ਪਹੁੰਚੇ CJP ਪ੍ਰਦਰਸ਼ਨਕਾਰੀ, ਪੁਲਿਸ ਨੇ ਲਾਠੀਚਾਰਜ ਦੀ ਵਰਤੋਂ ਸਣੇ ਸੁੱਟੇ ਹੰਝੂ ਗੈਸ ਦੇ ਗੋਲੇ, ਜਾਣੋ ਕਿਸ ਵਜ੍ਹਾ ਕਰਕੇ ਦਿਪਕੇ ਨੇ ਤੋੜਿਆ ਅਨਸ਼ਨ
ਕਾਕਰੋਚ ਜਨਤਾ ਪਾਰਟੀ ਦੇ ਸਮਰਥਕ ਸੋਮਵਾਰ ਨੂੰ ਸੰਸਦ ਭਵਨ ਦੇ ਨੇੜੇ ਪਹੁੰਚ ਗਏ ਹਨ। ਪ੍ਰਦਰਸ਼ਨਕਾਰੀਆਂ ਨੇ ਸੰਸਦ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਸੰਸਦ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਮੁੱਖ ਗੇਟ ਨੂੰ ਬੰਦ ਕਰ ਦਿੱਤਾ ਗਿਆ ਹੈ।
ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਹੰਝੂ ਗੈਸ ਦੇ ਗੋਲੇ ਦਾਗੇ, ਜਿਸ ਨਾਲ ਭੀੜ ਖਿੰਡ ਗਈ। ਇਸ ਦੌਰਾਨ ਸੰਸਦ ਦੀ ਕਾਰਵਾਈ ਚੱਲ ਰਹੀ ਸੀ ਅਤੇ ਪ੍ਰਧਾਨ ਮੰਤਰੀ ਸਮੇਤ ਸਾਰੇ ਸੰਸਦ ਮੈਂਬਰ ਅੰਦਰ ਮੌਜੂਦ ਸਨ। ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀ ਰਾਜੀਵ ਚੌਕ ਅਤੇ ਮੰਡੀ ਹਾਊਸ ਮੈਟਰੋ ਸਟੇਸ਼ਨ ਵਿੱਚ ਦਾਖ਼ਲ ਹੋਏ ਸਨ ਅਤੇ ਸਵੇਰੇ 10 ਵਜੇ ਕਈ ਲੋਕ ਬੈਰੀਕੇਡਿੰਗ ਤੋੜ ਕੇ ਪਾਰਲੀਮੈਂਟ ਸਟ੍ਰੀਟ ਥਾਣੇ ਤੱਕ ਵੀ ਪਹੁੰਚ ਗਏ ਸਨ।
ਦੀਪਕੇ ਨੇ ਖ਼ਤਮ ਕੀਤੀ ਭੁੱਖ ਹੜਤਾਲ
ਸੀ.ਜੇ.ਪੀ. (CJP) ਫਾਊਂਡਰ ਅਭਿਜੀਤ ਦੀਪਕੇ ਨੇ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ, ਜਿਸ ਤੱਕ ਉਨ੍ਹਾਂ ਨੇ ਅੰਦੋਲਨਕਾਰੀਆਂ ਨੂੰ ਅੰਦੋਲਨ ਨੂੰ ਮੁਲਤਵੀ ਰੱਖਣ ਲਈ ਕਿਹਾ ਹੈ।
ਸੀ.ਜੇ.ਪੀ. ਦੇ ਬੁਲਾਰੇ ਸੌਰਭ ਦਾਸ ਅਤੇ ਆਸ਼ੂਤੋਸ਼ ਰਾਕਾ ਨੇ ਕੇਂਦਰੀ ਮੰਤਰੀ ਜੇ.ਪੀ. ਨੱਡਾ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਸੋਨਮ ਵਾਂਗਚੁਕ ਨੇ ਹਸਪਤਾਲ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ‘ਸੰਸਦ ਮਾਰਚ ਵਿੱਚ ਜਾਣਾ ਹੈ, ਮੈਨੂੰ ਡਿਸਚਾਰਜ ਕੀਤਾ ਜਾਵੇ।’
Is this a war zone? Why is the police resorting to tear gas assault on peaceful protesters? Sir @narendramodi have you decided we are no longer a democracy? First your govt ignored this protest for a month and now when we are peacefully marching your govt is attacking us. Why? pic.twitter.com/F52ELTr2Jp
— Cockroach is Back (@Cockroachisback) July 20, 2026