Sunday, 18th of October 2026

ਸਿਆਸੀ ਜਗਤ ਤੋਂ ਦੁਖਦਾਇਕ ਖਬਰ! ਸਾਬਕਾ CM ਦੀ ਭਤੀਜੀ ਦੀ ਮੌਤ, ਘਰ ‘ਚ ਫਾਹੇ ਨਾਲ ਲਟਕਦੀ ਮਿਲੀ ਲਾਸ਼

ਸਿਆਸੀ ਗਲਿਆਰਿਆਂ ਦੇ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਸਾਬਕਾ CM ਦੀ ਭਤੀਜੀ ਵੱਲੋਂ ਆਤਮ ਹੱਤਿਆ ਕਰਨ ਦੀ ਖਬਰ ਸਾਹਮਣੇ ਆਈ। ਦੱਸਿਆ ਜਾ ਰਿਹਾ ਕਿ ਲਾਸ਼ ਜਿੱਦੀ ਘਰ ਦੀ ਉੱਪਰਲੀ ਮੰਜ਼ਿਲ ਦੇ ਇੱਕ ਕਮਰੇ ਵਿੱਚ ਫਾਹੇ ਨਾਲ ਲਟਕਦੀ ਮਿਲੀ।

Edited By: Lajwinder Kaur | Updated at:
ਸਿਆਸੀ ਜਗਤ ਤੋਂ ਦੁਖਦਾਇਕ ਖਬਰ! ਸਾਬਕਾ CM ਦੀ ਭਤੀਜੀ ਦੀ ਮੌਤ, ਘਰ ‘ਚ ਫਾਹੇ ਨਾਲ ਲਟਕਦੀ ਮਿਲੀ ਲਾਸ਼

ਸਿਆਸੀ ਜਗਤ ਤੋਂ ਦੁਖਦਾਇਕ ਖਬਰ! ਸਾਬਕਾ CM ਦੀ ਭਤੀਜੀ ਦੀ ਮੌਤ, ਘਰ ‘ਚ ਫਾਹੇ ਨਾਲ ਲਟਕਦੀ ਮਿਲੀ ਲਾਸ਼

ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਭਤੀਜੀ ਬ੍ਰਿਸ਼ਟੀ ਮੁਖਰਜੀ (28) ਦੀ ਬੀਰਭੂਮ ਜ਼ਿਲ੍ਹੇ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਉਨ੍ਹਾਂ ਦੀ ਲਾਸ਼ ਰਾਮਪੁਰਹਾਟ ਥਾਣਾ ਖੇਤਰ ਦੇ ਕੁਸੁੰਬਾ ਪਿੰਡ ਸਥਿਤ ਜੱਦੀ ਘਰ ਦੀ ਉੱਪਰਲੀ ਮੰਜ਼ਿਲ ਦੇ ਇੱਕ ਕਮਰੇ ਵਿੱਚ ਫਾਹੇ ਨਾਲ ਲਟਕਦੀ ਮਿਲੀ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਸ਼ੁਰੂਆਤੀ ਜਾਂਚ 'ਚ ਮਾਮਲਾ ਖ਼ੁਦਕੁਸ਼ੀ ਦਾ ਲੱਗ ਰਿਹਾ

ਸੀਨੀਅਰ ਪੁਲਿਸ ਅਧਿਕਾਰੀਆਂ ਅਨੁਸਾਰ, ਸ਼ੁਰੂਆਤੀ ਸਬੂਤਾਂ ਦੇ ਆਧਾਰ ਉੱਤੇ ਮਾਮਲਾ ਖ਼ੁਦਕੁਸ਼ੀ ਦਾ ਜਾਪਦਾ ਹੈ। ਹਾਲਾਂਕਿ, ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਅਤੇ ਵਿਸਤ੍ਰਿਤ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਾਫ਼ ਹੋ ਸਕੇਗਾ। ਪੁਲਿਸ ਨੇ ਘਟਨਾ ਨਾਲ ਜੁੜੇ ਵੱਖ-ਵੱਖ ਪਹਿਲੂਆਂ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।

ਮਾਨਸਿਕ ਤਣਾਅ ਅਤੇ ਪਰਿਵਾਰਕ ਕਲੇਸ਼ ਤੋਂ ਗੁਜ਼ਰ ਰਹੀ ਸੀ

ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਬ੍ਰਿਸਟੀ ਪਿਛਲੇ ਕੁਝ ਸਮੇਂ ਤੋਂ ਵਿਆਹੁਤਾ ਕਲੇਸ਼ ਅਤੇ ਤਲਾਕ ਦੇ ਮਾਮਲੇ ਨੂੰ ਲੈ ਕੇ ਮਾਨਸਿਕ ਤਣਾਅ (ਡਿਪਰੈਸ਼ਨ) ਨਾਲ ਜੂਝ ਰਹੀ ਸੀ, ਜਿਸ ਦਾ ਮੈਡੀਕਲ ਇਲਾਜ ਵੀ ਚੱਲ ਰਿਹਾ ਸੀ। ਪੁਲਿਸ ਇਸ ਗੱਲ ਦਾ ਪਤਾ ਲਾਉਣ ਵਿੱਚ ਜੁੱਟੀ ਹੈ ਕਿ ਇਸ ਖ਼ੌਫ਼ਨਾਕ ਕਦਮ ਦੇ ਪਿੱਛੇ ਕਿਹੜੇ ਤਤਕਾਲੀ ਕਾਰਨ ਰਹੇ ਹਨ।

ਜ਼ਿਕਰਯੋਗ ਹੈ ਕਿ ਮ੍ਰਿਤਕਾ ਦੇ ਪਿਤਾ ਨਿਹਾਰ ਮੁਖਰਜੀ, ਮੁੱਖ ਮੰਤਰੀ ਮਮਤਾ ਬੈਨਰਜੀ ਦੇ ਮਸੇਰੇ ਭਰਾ ਹਨ ਅਤੇ ਸਥਾਨਕ ਪੱਧਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੇ ਆਗੂ ਵਜੋਂ ਸਰਗਰਮ ਹਨ। ਫ਼ਿਲਹਾਲ ਪੁਲਿਸ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ।