Saturday, 12th of September 2026

ਸਿਆਸੀ ਗਲਿਆਰਿਆਂ ‘ਚ ਹਲਚਲ! ਭਾਜਪਾ ਦੇ ਰਾਜ ਸਭਾ ਮੈਂਬਰ ਨੇ ਦਿੱਤਾ ਅਸਤੀਫਾ, ਮਿਲੀ ਵੱਡੀ ਜ਼ਿੰਮੇਵਾਰੀ...

ਸਿਆਸੀ ਗਲਿਆਰਿਆਂ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਾਜਪਾ ਦੇ ਰਾਜ ਸਭਾ ਮੈਂਬਰ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਉਪ ਮੁੱਖ ਮੰਤਰੀ ਡਾ. ਦਿਨੇਸ਼ ਸ਼ਰਮਾ ਨੇ ਰਾਜ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਹੈ। ਆਓ ਵਿਸਥਾਰ 'ਚ ਜਾਣਦੇ ਹਾਂ ਇਸ ਦੇ ਪਿੱਛੇ ਕੀ ਹੈ ਵਜ੍ਹਾ!

Edited By: Lajwinder Kaur | Updated at: September 12th 2026 05:29 PM
Trending News
ਸਿਆਸੀ ਗਲਿਆਰਿਆਂ ‘ਚ ਹਲਚਲ! ਭਾਜਪਾ ਦੇ ਰਾਜ ਸਭਾ ਮੈਂਬਰ ਨੇ ਦਿੱਤਾ ਅਸਤੀਫਾ, ਮਿਲੀ ਵੱਡੀ ਜ਼ਿੰਮੇਵਾਰੀ...

ਸਿਆਸੀ ਗਲਿਆਰਿਆਂ ‘ਚ ਹਲਚਲ! ਭਾਜਪਾ ਦੇ ਰਾਜ ਸਭਾ ਮੈਂਬਰ ਨੇ ਦਿੱਤਾ ਅਸਤੀਫਾ, ਮਿਲੀ ਵੱਡੀ ਜ਼ਿੰਮੇਵਾਰੀ...

ਸਿਆਸੀ ਗਲਿਆਰਿਆਂ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਾਜਪਾ ਦੇ ਰਾਜ ਸਭਾ ਮੈਂਬਰ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਉਪ ਮੁੱਖ ਮੰਤਰੀ ਡਾ. ਦਿਨੇਸ਼ ਸ਼ਰਮਾ ਨੇ ਰਾਜ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਜ ਸਭਾ ਦੇ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ ਨੇ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ ਤੇ ਉਨ੍ਹਾਂ ਦੀ ਸੀਟ ਖਾਲੀ ਘੋਸ਼ਿਤ ਕਰ ਦਿੱਤੀ ਹੈ। ਦਰਅਸਲ, ਦਿਨੇਸ਼ ਸ਼ਰਮਾ ਨੂੰ ਹਾਲ ਹੀ ਵਿੱਚ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦਾ ਉਪ ਰਾਜਪਾਲ (ਲੈਫਟੀਨੈਂਟ ਗਵਰਨਰ) ਨਿਯੁਕਤ ਕੀਤਾ ਗਿਆ ਹੈ।

ਚੇਅਰਮੈਨ ਨਾਲ ਮੁਲਾਕਾਤ ਕਰਕੇ ਸੌਂਪਿਆ ਅਸਤੀਫ਼ਾ

ਉੱਤਰ ਪ੍ਰਦੇਸ਼ ਦੀ ਨੁਮਾਇੰਦਗੀ ਕਰਨ ਵਾਲੇ ਦਿਨੇਸ਼ ਸ਼ਰਮਾ ਨੇ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕਰਕੇ ਉੱਚ ਸਦਨ ਤੋਂ ਆਪਣਾ ਅਸਤੀਫ਼ਾ ਸੌਂਪ ਦਿੱਤਾ ਸੀ। ਰਾਜ ਸਭਾ ਸਕੱਤਰੇਤ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਇਸਦੀ ਪੁਸ਼ਟੀ ਕਰਦਿਆਂ ਦੱਸਿਆ ਗਿਆ ਕਿ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਗਿਆ ਹੈ।

ਆਖਰੀ ਮੀਟਿੰਗ ਵਿੱਚ ਮਿਲੀ ਵਧਾਈ

ਮੀਟਿੰਗ ਦੌਰਾਨ ਕਮੇਟੀ ਦੇ ਚੇਅਰਮੈਨ ਭਰਤ੍ਰਿਹਰੀ ਮਹਤਾਬ ਅਤੇ ਹੋਰ ਮੈਂਬਰਾਂ ਨੇ ਦਿਨੇਸ਼ ਸ਼ਰਮਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਕਮੇਟੀ ਦੇ ਮੈਂਬਰ ਰਹੇ ਕਈ ਸੰਸਦ ਮੈਂਬਰਾਂ ਨੇ ਵੀ ਸ਼ਰਮਾ ਨੂੰ ਉਨ੍ਹਾਂ ਦੀ ਨਿਯੁਕਤੀ ਲਈ ਵਧਾਈ ਦਿੱਤੀ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 5 ਸਤੰਬਰ ਨੂੰ ਦਿਨੇਸ਼ ਸ਼ਰਮਾ ਨੂੰ ਅੰਡਮਾਨ ਅਤੇ ਨਿਕੋਬਾਰ ਦੀਪ ਸਮੂਹ ਦਾ ਉਪ ਰਾਜਪਾਲ ਨਿਯੁਕਤ ਕੀਤਾ ਸੀ।

ਕਿਸ ਦੀ ਜਗ੍ਹਾ ਲੈਣਗੇ ਅਤੇ ਕੀ ਹੈ ਅੱਗੇ ਦਾ ਸਫ਼ਰ?

ਦਿਨੇਸ਼ ਸ਼ਰਮਾ ਇਸ ਅਹੁਦੇ 'ਤੇ ਸੇਵਾਮੁਕਤ ਐਡਮਿਰਲ ਡੀ.ਕੇ. ਜੋਸ਼ੀ ਦੀ ਜਗ੍ਹਾ ਲੈਣਗੇ, ਜਿਨ੍ਹਾਂ ਨੇ 8 ਅਕਤੂਬਰ 2017 ਨੂੰ ਇਹ ਅਹੁਦਾ ਸੰਭਾਲਿਆ ਸੀ।

62 ਸਾਲਾ ਦਿਨੇਸ਼ ਸ਼ਰਮਾ ਯੂ.ਪੀ. ਦੇ ਉਪ ਮੁੱਖ ਮੰਤਰੀ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਉਨ੍ਹਾਂ ਦਾ ਰਾਜ ਸਭਾ ਦਾ ਮੌਜੂਦਾ ਕਾਰਜਕਾਲ 25 ਨਵੰਬਰ ਨੂੰ ਖ਼ਤਮ ਹੋਣਾ ਸੀ।

ਲੈਫਟੀਨੈਂਟ ਗਵਰਨਰ ਵਜੋਂ ਨਿਯੁਕਤ ਹੋਣ ਤੋਂ ਬਾਅਦ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਚੁਣੌਤੀਪੂਰਨ ਸਥਿਤੀਆਂ ਵਿੱਚ ਮੌਕੇ ਲੱਭਣ ਦੀ ਉਨ੍ਹਾਂ ਦੀ ਸਮਰੱਥਾ ਸਾਰਿਆਂ ਲਈ ਪ੍ਰੇਰਨਾਦਾਇਕ ਹੈ।

Punjabi Shorts

Latest News