Tuesday, 27th of October 2026

Dharmendra Pradhan Resigns: ਧਰਮੇਂਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ, ਸਿਆਸੀ ਹਲਚਲ ਤੇਜ਼...ਵਿਦਿਆਰਥੀਆਂ ਦੇ ਪ੍ਰਦਰਸ਼ਨ ਅੱਗੇ ਝੁਕੀ ਸਰਕਾਰ!

ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜ ਦਿੱਤਾ ਹੈ। NEET-UG ਪ੍ਰੀਖਿਆ ਵਿੱਚ ਹੋਈਆਂ ਗੜਬੜੀਆਂ ਨੂੰ ਲੈ ਕੇ ਦੇਸ਼ ਭਰ ਵਿੱਚ ਚੱਲ ਰਹੇ ਵਿਵਾਦ ਅਤੇ ਜੰਤਰ-ਮੰਤਰ 'ਤੇ ਜਾਰੀ ਵਿਦਿਆਰਥੀ ਅੰਦੋਲਨ ਦੇ ਮੱਦੇਨਜ਼ਰ ਉਨ੍ਹਾਂ ਨੇ ਇਹ ਅਹਿਮ ਫ਼ੈਸਲਾ ਲਿਆ ਹੈ। ਧਰਮੇਂਦਰ ਪ੍ਰਧਾਨ ਨੇ ਸੋਸ਼ਲ ਮੀਡੀਆ ਰਾਹੀਂ ਇਸ ਦਾ ਐਲਾਨ ਕੀਤਾ ਅਤੇ ਅਸਤੀਫ਼ਾ ਦੇਣ ਦੀ ਵਜ੍ਹਾ ਵੀ ਸਾਂਝੀ ਕੀਤੀ ਹੈ।

Edited By: Lajwinder Kaur | Updated at:

ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਦਿੱਤੀ ਜਾਣਕਾਰੀ

ਆਪਣੀ ਚਿੱਠੀ ਵਿੱਚ ਉਨ੍ਹਾਂ ਲਿਖਿਆ ਕਿ ਪਿਛਲੇ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਉਹ ਵਿਦਿਆਰਥੀ, ਅਧਿਆਪਕ ਅਤੇ ਸਿੱਖਿਆ ਸੁਧਾਰ ਲਈ ਸਮਰਪਿਤ ਰਹੇ ਹਨ। ਉਨ੍ਹਾਂ ਦਾ ਹਮੇਸ਼ਾ ਤੋਂ ਮੰਨਣਾ ਰਿਹਾ ਹੈ ਕਿ ਮਜ਼ਬੂਤ, ਸਮਾਵੇਸ਼ੀ ਅਤੇ ਦੂਰਦਰਸ਼ੀ ਸਿੱਖਿਆ ਪ੍ਰਣਾਲੀ ਹੀ ਕਿਸੇ ਵੀ ਰਾਸ਼ਟਰ ਦੇ ਵਿਕਾਸ ਦੀ ਨੀਂਹ ਹੁੰਦੀ ਹੈ।

ਧਰਮੇਂਦਰ ਪ੍ਰਧਾਨ ਨੇ ਕਿਹਾ, "3 ਮਈ 2026 ਨੂੰ ਆਯੋਜਿਤ NEET-UG ਪ੍ਰੀਖਿਆ ਵਿੱਚ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਸਾਹਮਣੇ ਆਉਂਦਿਆਂ ਹੀ ਸਰਕਾਰ ਨੇ ਤੁਰੰਤ ਕਾਰਵਾਈ ਕੀਤੀ। ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਗਈ, ਪ੍ਰੀਖਿਆ ਰੱਦ ਕਰਕੇ ਦੁਬਾਰਾ ਪ੍ਰੀਖਿਆ ਕਰਾਉਣ ਦਾ ਫ਼ੈਸਲਾ ਲਿਆ ਗਿਆ ਅਤੇ ਅਗਲੇ ਸਾਲ ਤੋਂ NEET ਨੂੰ ਪੂਰੀ ਤਰ੍ਹਾਂ ਕੰਪਿਊਟਰ ਆਧਾਰਿਤ (CBT) ਮੋਡ ਵਿੱਚ ਆਯੋਜਿਤ ਕਰਨ ਦਾ ਐਲਾਨ ਕੀਤਾ ਗਿਆ।"

ਧਰਮੇਂਦਰ ਪ੍ਰਧਾਨ ਨੇ ਲਿਖਿਆ ਕਿ 20 ਲੱਖ ਤੋਂ ਵੱਧ ਵਿਦਿਆਰਥੀਆਂ ਦੀ ਪ੍ਰੀਖਿਆ ਨਿਰਪੱਖ ਅਤੇ ਸੁਚਾਰੂ ਢੰਗ ਨਾਲ ਕਰਵਾਉਣਾ ਉਨ੍ਹਾਂ ਦੀ ਸਰਵਉੱਚ ਤਰਜੀਹ ਸੀ। ਇਸ ਦੇ ਲਈ ਕੇਂਦਰ ਸਰਕਾਰ, ਰਾਜ ਸਰਕਾਰਾਂ, ਜ਼ਿਲ੍ਹਾ ਪ੍ਰਸ਼ਾਸਨ, ਵਿਦਿਆਰਥੀਆਂ ਅਤੇ ਮਾਪਿਆਂ ਦੇ ਸਹਿਯੋਗ ਨਾਲ 21 ਜੂਨ 2026 ਨੂੰ ਦੁਬਾਰਾ ਪ੍ਰੀਖਿਆ ਸਫ਼ਲਤਾਪੂਰਵਕ ਆਯੋਜਿਤ ਕੀਤੀ ਗਈ। 16 ਜੁਲਾਈ ਨੂੰ ਐਲਾਨੇ ਗਏ ਨਤੀਜਿਆਂ ਵਿੱਚ ਗ਼ਰੀਬ ਅਤੇ ਵਾਂਝੇ ਪਰਿਵਾਰਾਂ ਦੇ ਕਈ ਪ੍ਰਤਿਭਾਵਾਨ ਵਿਦਿਆਰਥੀਆਂ ਨੂੰ ਸਫ਼ਲਤਾ ਮਿਲੀ, ਪਰ ਕੁਝ ਜ਼ਿੰਮੇਵਾਰ ਅਹੁਦਿਆਂ 'ਤੇ ਬੈਠੇ ਲੋਕਾਂ ਨੇ ਵਿਦਿਆਰਥੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਉਨ੍ਹਾਂ ਨੂੰ ਡੂੰਘਾ ਦੁੱਖ ਪਹੁੰਚਿਆ।

ਆਪਣੇ ਅਸਤੀਫ਼ੇ 'ਤੇ ਧਰਮੇਂਦਰ ਪ੍ਰਧਾਨ ਨੇ ਕਿਹਾ ਕਿ ਪਿਛਲੇ 10 ਦਿਨਾਂ ਦੀਆਂ ਘਟਨਾਵਾਂ ਨੇ ਉਨ੍ਹਾਂ ਨੂੰ ਬਹੁਤ ਦੁਖੀ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਉਨ੍ਹਾਂ ਦੇ ਨਿੱਜੀ ਸਨਮਾਨ ਦਾ ਵਿਸ਼ਾ ਨਹੀਂ, ਸਗੋਂ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਦਾ ਸਵਾਲ ਹੈ। ਉਨ੍ਹਾਂ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਵਿਦਿਆਰਥੀਆਂ ਦਾ ਭਵਿੱਖ ਕਾਨੂੰਨੀ ਵਿਵਾਦਾਂ ਅਤੇ ਸਿਆਸੀ ਟਕਰਾਅ ਵਿੱਚ ਉਲਝੇ ਜਾਂ ਉਨ੍ਹਾਂ ਦਾ ਧਿਆਨ ਪੜ੍ਹਾਈ ਤੋਂ ਭਟਕੇ। ਇਸੇ ਭਾਵਨਾ ਨਾਲ ਉਨ੍ਹਾਂ ਨੇ ਅਹੁਦਾ ਛੱਡਣ ਦਾ ਫ਼ੈਸਲਾ ਲਿਆ।

ਚਿੱਠੀ ਦੇ ਆਖ਼ਰ ਵਿੱਚ ਧਰਮੇਂਦਰ ਪ੍ਰਧਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਰਗਦਰਸ਼ਨ, ਮੰਤਰੀ ਪਰਿਸ਼ਦ ਦੇ ਸਾਥੀਆਂ, ਸਿੱਖਿਆ ਮੰਤਰਾਲੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਨਤਕ ਜੀਵਨ ਵਿੱਚ ਅੱਗੇ ਵੀ ਉਹ ਭਾਰਤ ਮਾਤਾ, ਉੜੀਸਾ ਦੀ ਜਨਤਾ ਅਤੇ ਦੇਸ਼ ਦੇ ਨੌਜਵਾਨਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਦੇ ਰਹਿਣਗੇ।