Wednesday, 22nd of July 2026

ਸਿੱਖਿਆ ਮੰਤਰੀ ਦਾ ਅਸਤੀਫਾ, ਸੰਸਦ 'ਚ ਚਰਚਾ... ਕਾਲੇ ਕੱਪੜੇ ਪਾ ਕੇ ਸੰਸਦ ਪਹੁੰਚੇ ਸਾਰੇ ਆਗੂ, ਰਾਹੁਲ ਗਾਂਧੀ ਨੇ ਸਰਕਾਰ ਅੱਗੇ ਰੱਖੀਆਂ 5 ਮੰਗਾਂ

ਨੀਟ (NEET) ਪੇਪਰ ਲੀਕ ਮਾਮਲੇ ਨੂੰ ਲੈ ਕੇ ਸ਼ੁਰੂ ਹੋਏ ਵਿਰੋਧ ਪ੍ਰਦਰਸ਼ਨਾਂ ਅਤੇ ਸੋਮਵਾਰ ਨੂੰ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਉੱਪਰ ਹੋਈ ਪੁਲਿਸ ਕਾਰਵਾਈ ਨੇ ਦੇਸ਼ ਦੀ ਰਾਜਨੀਤੀ ਵਿੱਚ ਹਲਚਲ ਮਚਾ ਦਿੱਤੀ ਹੈ। ਇਸੇ ਲੜੀ ਤਹਿਤ ਮੰਗਲਵਾਰ ਨੂੰ ਰਾਜਧਾਨੀ ਦਿੱਲੀ ਵਿੱਚ ਧਰਨੇ, ਪ੍ਰਦਰਸ਼ਨ ਅਤੇ ਹਾਈ-ਪ੍ਰੋਫਾਈਲ ਗ੍ਰਿਫ਼ਤਾਰੀਆਂ ਦੇਖਣ ਨੂੰ ਮਿਲੀਆਂ, ਜਿੱਥੇ ਵਿਰੋਧੀ ਧਿਰ ਨੇ ਪ੍ਰਧਾਨ ਮੰਤਰੀ ਨਿਵਾਸ ਦਾ ਘੇਰਾਓ ਕਰਕੇ ਵਿਦਿਆਰਥੀਆਂ 'ਤੇ ਹੋਈ ਇਸ ਕਾਰਵਾਈ ਦਾ ਜੰਮ ਕੇ ਵਿਰੋਧ ਕੀਤਾ।

Edited By: Lajwinder Kaur | Updated at: July 22nd 2026 11:31 AM
Trending News
ਸਿੱਖਿਆ ਮੰਤਰੀ ਦਾ ਅਸਤੀਫਾ, ਸੰਸਦ 'ਚ ਚਰਚਾ... ਕਾਲੇ ਕੱਪੜੇ ਪਾ ਕੇ ਸੰਸਦ ਪਹੁੰਚੇ ਸਾਰੇ ਆਗੂ, ਰਾਹੁਲ ਗਾਂਧੀ ਨੇ ਸਰਕਾਰ ਅੱਗੇ ਰੱਖੀਆਂ 5 ਮੰਗਾਂ

ਸਿੱਖਿਆ ਮੰਤਰੀ ਦਾ ਅਸਤੀਫਾ, ਸੰਸਦ 'ਚ ਚਰਚਾ... ਕਾਲੇ ਕੱਪੜੇ ਪਾ ਕੇ ਸੰਸਦ ਪਹੁੰਚੇ ਸਾਰੇ ਆਗੂ, ਰਾਹੁਲ ਗਾਂਧੀ ਨੇ ਸਰਕਾਰ ਅੱਗੇ ਰੱਖੀਆਂ 5 ਮੰਗਾਂ

ਕਾਂਗਰਸ, ਸਮਾਜਵਾਦੀ ਪਾਰਟੀ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਬੁੱਧਵਾਰ ਨੂੰ ਸੰਸਦ ਭਵਨ ਦੇ ਮਕਰ ਦੁਆਰ 'ਤੇ ਕਾਲੇ ਕੱਪੜੇ ਪਾ ਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਨੀਟ (NEET) ਪੇਪਰ ਵਿੱਚ ਧਾਂਦਲੀ ਖ਼ਿਲਾਫ਼ ਵਿਦਿਆਰਥੀਆਂ ਦੇ ਅੰਦੋਲਨਾਂ ਅਤੇ ਸਿੱਖਿਆ ਪ੍ਰਣਾਲੀ ਵਿੱਚ ਜਾਰੀ ਅਸ਼ਾਂਤੀ ਨਾਲ ਨਜਿੱਠਣ ਦੇ ਸਰਕਾਰ ਦੇ ਤਰੀਕੇ ਦੇ ਖ਼ਿਲਾਫ਼ ਕੀਤਾ ਗਿਆ ਹੈ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਹੋਰ ਸੰਸਦ ਮੈਂਬਰਾਂ ਨੂੰ ਦਿੱਲੀ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਅਤੇ ਜੰਤਰ-ਮੰਤਰ 'ਤੇ ਸੀਜੇਪੀ (CJP) ਵਰਕਰਾਂ ਤੇ ਵਿਦਿਆਰਥੀਆਂ ਉੱਪਰ ਹੋਈ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ ਵਿਰੋਧੀ ਪਾਰਟੀਆਂ ਨੇ ਇੱਕਠੇ ਹੋ ਕੇ ਆਪਣਾ ਗੁੱਸਾ ਜ਼ਹਰ ਕੀਤਾ ਹੈ।

ਲੰਘੇ ਦਿਨ ਕਾਂਗਰਸ ਵੱਲੋਂ ਕੀਤਾ ਗਿਆ ਸੀ ਵੱਡਾ ਐਕਸ਼ਨ

ਨੀਟ (NEET) ਪੇਪਰ ਲੀਕ ਮਾਮਲੇ ਨੂੰ ਲੈ ਕੇ ਸ਼ੁਰੂ ਹੋਏ ਵਿਰੋਧ ਪ੍ਰਦਰਸ਼ਨਾਂ ਅਤੇ ਸੋਮਵਾਰ ਨੂੰ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਉੱਪਰ ਹੋਈ ਪੁਲਿਸ ਕਾਰਵਾਈ ਨੇ ਦੇਸ਼ ਦੀ ਰਾਜਨੀਤੀ ਵਿੱਚ ਹਲਚਲ ਮਚਾ ਦਿੱਤੀ ਹੈ। ਇਸੇ ਲੜੀ ਤਹਿਤ ਮੰਗਲਵਾਰ ਨੂੰ ਰਾਜਧਾਨੀ ਦਿੱਲੀ ਵਿੱਚ ਧਰਨੇ, ਪ੍ਰਦਰਸ਼ਨ ਅਤੇ ਹਾਈ-ਪ੍ਰੋਫਾਈਲ ਗ੍ਰਿਫ਼ਤਾਰੀਆਂ ਦੇਖਣ ਨੂੰ ਮਿਲੀਆਂ, ਜਿੱਥੇ ਵਿਰੋਧੀ ਧਿਰ ਨੇ ਪ੍ਰਧਾਨ ਮੰਤਰੀ ਨਿਵਾਸ ਦਾ ਘੇਰਾਓ ਕਰਕੇ ਵਿਦਿਆਰਥੀਆਂ 'ਤੇ ਹੋਈ ਇਸ ਕਾਰਵਾਈ ਦਾ ਜੰਮ ਕੇ ਵਿਰੋਧ ਕੀਤਾ।

ਪੂਰੇ ਮਾਮਲੇ ਨੂੰ ਇਸ ਤਰ੍ਹਾਂ ਸਮਝੋ ਕਿ ਸੜਕਾਂ ਤੋਂ ਸ਼ੁਰੂ ਹੋਇਆ ਇਹ ਵਿਦਿਆਰਥੀ ਅੰਦੋਲਨ ਹੁਣ ਸੱਤਾ ਅਤੇ ਵਿਰੋਧੀ ਧਿਰ ਵਿਚਕਾਰ ਸਿੱਧੇ ਸਿਆਸੀ ਯੁੱਧ ਵਿੱਚ ਬਦਲ ਚੁੱਕਿਆ ਹੈ। ਪ੍ਰਧਾਨ ਮੰਤਰੀ ਨਿਵਾਸ ਬਾਹਰ ਪ੍ਰਦਰਸ਼ਨ ਦੌਰਾਨ ਹਿਰਾਸਤ ਵਿੱਚ ਲਏ ਗਏ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਰਿਹਾਅ ਹੁੰਦੇ ਹੀ ਕੇਂਦਰ ਸਰਕਾਰ ਦੇ ਸਾਹਮਣੇ 5 ਤਿੱਖੀਆਂ ਮੰਗਾਂ ਰੱਖ ਦਿੱਤੀਆਂ ਹਨ।

ਵਿਰੋਧੀ ਧਿਰ ਨੇ ਘੇਰਿਆ PM ਨਿਵਾਸ ਅਤੇ ਗ੍ਰਿਫ਼ਤਾਰੀ:

ਦੱਸ ਦਈਏ ਕਿ ਇਸ ਪੂਰੇ ਮਾਮਲੇ ਦੀ ਸ਼ੁਰੂਆਤ ਉੱਦੋਂ ਹੋਈ, ਜਦੋਂ ਮੰਗਲਵਾਰ ਨੂੰ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਿਵਾਸ (ਲੋਕ ਕਲਿਆਣ ਮਾਰਗ) ਦੇ ਬਾਹਰ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਅਤੇ ਧਰਨਾ ਦਿੱਤਾ। ਇਸ ਤੋਂ ਬਾਅਦ ਦਿੱਲੀ ਪੁਲਿਸ ਨੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਸਮੇਤ ਕਈ ਨੇਤਾਵਾਂ ਨੂੰ ਹਿਰਾਸਤ ਵਿੱਚ ਲੈ ਲਿਆ। ਰਾਹੁਲ ਗਾਂਧੀ ਨੂੰ ਛੱਤਰਸਾਲ ਸਟੇਡੀਅਮ ਅਤੇ ਪ੍ਰਿਅੰਕਾ ਗਾਂਧੀ ਨੂੰ ਮੰਦਿਰ ਮਾਰਗ ਥਾਣੇ ਲਿਜਾਇਆ ਗਿਆ।

ਰਾਤ 9 ਵਜੇ ਦੋਵਾਂ ਭੈਣ-ਭਰਾਵਾਂ ਦੀ ਰਿਹਾਈ:

ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੂੰ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ, ਸਾਬਕਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੀ ਪ੍ਰਿਅੰਕਾ ਨੂੰ ਮਿਲਣ ਲਈ ਥਾਣੇ ਪਹੁੰਚੇ। ਬਾਅਦ ਵਿੱਚ ਰਾਤ ਲਗਭਗ 9 ਵਜੇ ਦੋਵਾਂ ਭੈਣ-ਭਰਾਵਾਂ ਨੂੰ ਰਿਹਾਅ ਕਰ ਦਿੱਤਾ ਗਿਆ।

ਰਾਹੁਲ ਗਾਂਧੀ ਦੀਆਂ 5 ਵੱਡੀਆਂ ਮੰਗਾਂ:

ਵਿਰੋਧ ਪ੍ਰਦਰਸ਼ਨ ਦੌਰਾਨ ਹਿਰਾਸਤ ਵਿੱਚ ਲਏ ਗਏ ਵਿਰੋਧੀ ਧਿਰ ਦੇ ਨੇਤਾ ਨੇ ਰਿਹਾਅ ਹੁੰਦੇ ਹੀ ਸਰਕਾਰ ਸਾਹਮਣੇ ਪੰਜ ਵੱਡੀਆਂ ਮੰਗਾਂ ਰੱਖ ਦਿੱਤੀਆਂ:

  • ਅਸਤੀਫ਼ੇ ਦੀ ਮੰਗ: ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ।
  • ਪੁਲਿਸ 'ਤੇ ਕਾਰਵਾਈ ਅਤੇ ਕੇਸ ਵਾਪਸੀ: ਸੋਮਵਾਰ ਨੂੰ ਪ੍ਰਦਰਸ਼ਨਕਾਰੀ ਵਿਦਿਆਰਥੀਆਂ 'ਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਕਰਮਚਾਰੀਆਂ 'ਤੇ ਕਾਰਵਾਈ ਹੋਵੇ ਅਤੇ ਵਿਦਿਆਰਥੀਆਂ ਖ਼ਿਲਾਫ਼ ਦਰਜ ਸਾਰੇ ਕੇਸ ਵਾਪਸ ਲਏ ਜਾਣ।
  • ਮੁਆਫ਼ੀ ਦੀ ਮੰਗ: ਵਿਦਿਆਰਥੀਆਂ 'ਤੇ ਹੋਈ ਪੁਲਿਸ ਕਾਰਵਾਈ ਲਈ ਪ੍ਰਧਾਨ ਮੰਤਰੀ ਦੇਸ਼ ਤੋਂ ਮੁਆਫ਼ੀ ਮੰਗਣ।
  • ਸੰਸਦ ਵਿੱਚ ਚਰਚਾ: ਇਸ ਪੂਰੇ ਮੁੱਦੇ 'ਤੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਤੁਰੰਤ ਚਰਚਾ ਕਰਵਾਈ ਜਾਵੇ।
  • ਸਿੱਖਿਆ ਪ੍ਰਣਾਲੀ ਵਿੱਚ ਸੁਧਾਰ: ਜਲਦ ਤੋਂ ਜਲਦ ਪ੍ਰੀਖਿਆ ਪ੍ਰਣਾਲੀ ਅਤੇ ਸਿੱਖਿਆ ਵਿਵਸਥਾ ਵਿੱਚ ਸਖ਼ਤ ਅਤੇ ਜ਼ਰੂਰੀ ਸੁਧਾਰ ਕੀਤੇ ਜਾਣ।

ਰਾਹੁਲ ਗਾਂਧੀ ਨੇ ਪੁੱਛੇ ਤਿੱਖੇ ਸਵਾਲ:

ਇਸ ਤੋਂ ਇਲਾਵਾ ਰਾਹੁਲ ਗਾਂਧੀ ਨੇ ਸਰਕਾਰ ਤੋਂ ਤਿੱਖੇ ਸਵਾਲ ਵੀ ਪੁੱਛੇ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਦੇਸ਼ ਦੀ ਸਿੱਖਿਆ ਵਿਵਸਥਾ ਕਿਉਂ ਚਰਮਰਾ ਰਹੀ ਹੈ? ਵਾਰ-ਵਾਰ ਪੇਪਰ ਲੀਕ ਕਿਉਂ ਹੋ ਰਹੇ ਹਨ? ਭਾਰਤ ਵਿੱਚ ਪੜ੍ਹਾਈ ਇੰਨੀ ਮਹਿੰਗੀ ਕਿਉਂ ਹੈ ਕਿ ਪਰਿਵਾਰਾਂ ਨੂੰ ਆਪਣਾ ਸਭ ਕੁਝ ਦਾਅ 'ਤੇ ਲਾਉਣਾ ਪੈਂਦਾ ਹੈ? ਇਹ ਬਿਲਕੁਲ ਜਾਇਜ਼ ਸਵਾਲ ਹਨ ਅਤੇ ਇਨ੍ਹਾਂ ਨੂੰ ਪੁੱਛਣਾ ਕੋਈ ਗਲਤ ਗੱਲ ਨਹੀਂ ਹੈ।

ਸਰਕਾਰ ਦਾ ਪਲਟਵਾਰ- 'ਸਹਾਨੂਭੂਤੀ ਨਹੀਂ, ਰਾਜਨੀਤੀ ਕਰ ਰਹੀ ਹੈ ਕਾਂਗਰਸ'

ਹਾਲਾਂਕਿ ਰਾਹੁਲ ਗਾਂਧੀ ਦੇ ਇਨ੍ਹਾਂ ਦੋਸ਼ਾਂ 'ਤੇ ਕੇਂਦਰ ਨੇ ਵੀ ਸਖ਼ਤ ਤਰੀਕੇ ਨਾਲ ਪਲਟਵਾਰ ਕੀਤਾ। ਪੀਐਮਓ (PMO) ਰਾਜ ਮੰਤਰੀ ਜਤਿੰਦਰ ਸਿੰਘ ਨੇ ਧਰਨਾ ਸਥਲ 'ਤੇ ਪਹੁੰਚ ਕੇ ਰਾਹੁਲ ਗਾਂਧੀ ਨਾਲ ਗੱਲ ਕੀਤੀ। ਉਨ੍ਹਾਂ ਬਾਅਦ ਵਿੱਚ ਦੋਸ਼ ਲਾਇਆ ਕਿ ਰਾਹੁਲ ਆਪਣੀ ਗੱਲ ਤੋਂ ਮੁੱਕਰ ਰਹੇ ਹਨ। ਪਹਿਲਾਂ ਉਹ ਸੰਸਦ ਵਿੱਚ ਚਰਚਾ ਚਾਹੁੰਦੇ ਸਨ, ਪਰ ਹੁਣ ਅਸਤੀਫ਼ਾ ਮੰਗ ਰਹੇ ਹਨ। ਇਹ ਇੱਕ ਸੀਨੀਅਰ ਨੇਤਾ ਨੂੰ ਸ਼ੋਭਾ ਨਹੀਂ ਦਿੰਦਾ।

ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਹਮਲਾ

ਦੂਜੇ ਪਾਸੇ ਸਿੱਖਿਆ ਮੰਤਰੀ ਨੇ ਸੋਸ਼ਲ ਮੀਡੀਆ 'ਐਕਸ' (X) 'ਤੇ ਲਿਖਿਆ ਕਿ ਜਦੋਂ ਸਰਕਾਰ ਸੰਸਦ ਵਿੱਚ ਪੂਰੀ ਚਰਚਾ ਲਈ ਤਿਆਰ ਹੈ, ਤਦ ਵੀ ਕਾਂਗਰਸ ਹੱਲ ਕੱਢਣ ਦੀ ਬਜਾਏ ਸਿਰਫ਼ ਰਾਜਨੀਤਿਕ ਡਰਾਮਾ ਅਤੇ ਹੰਗਾਮਾ ਕਰ ਰਹੀ ਹੈ। ਉਨ੍ਹਾਂ ਦਾ ਮਕਸਦ ਵਿਦਿਆਰਥੀਆਂ ਦੀ ਮਦਦ ਕਰਨਾ ਨਹੀਂ, ਸਿਰਫ਼ ਸੁਰਖੀਆਂ ਬਟੋਰਨਾ ਹੈ।

Punjabi Shorts

Latest News