Thursday, 22nd of October 2026

'ਪੇਪਰ ਲੀਕ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਬਣਾਏ ਜਾਣਗੇ ਫਾਸਟ ਟਰੈਕ ਕੋਰਟ': PM ਮੋਦੀ ਦੇ ਐਲਾਨ 'ਤੇ ਆਇਆ CJP ਦਾ ਪਹਿਲਾ ਪ੍ਰਤੀਕਰਮ

PM ਮੋਦੀ ਨੇ ਪੇਪਰ ਲੀਕ ਮਾਮਲਿਆਂ ਦੀ ਤੇਜ਼ ਸੁਣਵਾਈ ਲਈ ਫਾਸਟ ਟਰੈਕ ਕੋਰਟ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ ਅਤੇ ਵਿਦਿਆਰਥੀਆਂ ਦਾ ਭਵਿੱਖ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਇਸ ਐਲਾਨ ਤੋਂ ਬਾਅਦ ਕਾਕਰੋਚ ਜਨਤਾ ਪਾਰਟੀ (CJP) ਨੇ ਕਿਹਾ ਕਿ ਉਹ ਆਪਣਾ ਪ੍ਰਦਰਸ਼ਨ ਜਾਰੀ ਰੱਖੇਗੀ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ 'ਤੇ ਕਾਇਮ ਰਹੇਗੀ।

Edited By: Lajwinder Kaur | Updated at:
'ਪੇਪਰ ਲੀਕ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਬਣਾਏ ਜਾਣਗੇ ਫਾਸਟ ਟਰੈਕ ਕੋਰਟ': PM ਮੋਦੀ ਦੇ ਐਲਾਨ 'ਤੇ ਆਇਆ CJP ਦਾ ਪਹਿਲਾ ਪ੍ਰਤੀਕਰਮ

'ਪੇਪਰ ਲੀਕ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਬਣਾਏ ਜਾਣਗੇ ਫਾਸਟ ਟਰੈਕ ਕੋਰਟ': PM ਮੋਦੀ ਦੇ ਐਲਾਨ 'ਤੇ ਆਇਆ CJP ਦਾ ਪਹਿਲਾ ਪ੍ਰਤੀਕਰਮ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਹੈ ਕਿ ਪੇਪਰ ਲੀਕ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਫਾਸਟ ਟਰੈਕ ਕੋਰਟ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੀਐੱਮ ਮੋਦੀ ਦੇ ਇਸ ਐਲਾਨ 'ਤੇ ਕਾਕਰੋਚ ਜਨਤਾ ਪਾਰਟੀ (CJP) ਦੀ ਪ੍ਰਤੀਕਰਮ ਸਾਹਮਣੇ ਆਇਆ ਹੈ।

ਧਰਮਿੰਦਰ ਪ੍ਰਧਾਨ ਨੂੰ ਅਸਤੀਫ਼ਾ ਦੇਣਾ ਪਏਗਾ-CJP 

ਕਾਕਰੋਚ ਜਨਤਾ ਪਾਰਟੀ ਵੱਲੋਂ ਕਿਹਾ ਗਿਆ ਕਿ ਧਰਮਿੰਦਰ ਪ੍ਰਧਾਨ ਨੂੰ ਅਸਤੀਫ਼ਾ ਦੇਣਾ ਪਵੇਗਾ। ਸੀਜੇਪੀ ਵੱਲੋਂ ਇਸ ਪੋਸਟ ਤੋਂ ਇੱਕ ਗੱਲ ਤਾਂ ਸਪੱਸ਼ਟ ਹੋ ਗਈ ਕਿ ਪੀਐੱਮ ਮੋਦੀ ਦੇ ਐਲਾਨ ਤੋਂ ਬਾਅਦ ਵੀ ਪ੍ਰਦਰਸ਼ਨਕਾਰੀ ਜੰਤਰ-ਮੰਤਰ ਤੋਂ ਨਹੀਂ ਹਟਣਗੇ ਅਤੇ ਉਹ ਆਪਣੀ ਮੁੱਖ ਮੰਗ 'ਤੇ ਅੜੇ ਰਹਿਣਗੇ, ਜਿਸ ਬਾਰੇ ਉਹ ਪਹਿਲੇ ਦਿਨ ਤੋਂ ਹੀ ਕਹਿੰਦੇ ਆ ਰਹੇ ਹਨ।

ਪੇਪਰ ਲੀਕ ਮਾਮਲੇ ‘ਚ ਪਹਿਲੀ ਵਾਰ ਬੋਲੇ-ਪੀਐੱਮ ਮੋਦੀ

ਪ੍ਰਧਾਨ ਮੰਤਰੀ ਮੋਦੀ ਨੇ 'ਐਕਸ' (X) 'ਤੇ ਪੋਸਟ ਕਰਦਿਆਂ ਕਿਹਾ, 'ਪੇਪਰ ਲੀਕ ਦੇ ਸਾਰੇ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਖ਼ਤ ਸਜ਼ਾ ਦੇਣ ਲਈ ਅਤੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਫਾਸਟ ਟਰੈਕ ਕੋਰਟਾਂ ਦਾ ਗਠਨ ਕੀਤਾ ਜਾਵੇਗਾ। ਇਸ ਸਬੰਧੀ ਨਿਰਦੇਸ਼ ਦੇ ਦਿੱਤੇ ਗਏ ਹਨ ਕਿ ਸਬੰਧਤ ਵਿਭਾਗ ਜ਼ਰੂਰੀ ਕਾਰਵਾਈ ਯਕੀਨੀ ਬਣਾਉਣ।'

ਵਿਦਿਆਰਥੀਆਂ ਦਾ ਭਵਿੱਖ ਸਰਵਉੱਚ ਪਹਿਲ - PM ਮੋਦੀ

ਉਨ੍ਹਾਂ ਨੇ ਲਿਖਿਆ, 'ਵਿਦਿਆਰਥੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ, ਸਰਕਾਰ ਵੱਲੋਂ ਲਏ ਜਾ ਰਹੇ ਫ਼ੈਸਲਿਆਂ ਦੀ ਲੜੀ ਵਿੱਚ ਇਹ ਇੱਕ ਮਹੱਤਵਪੂਰਨ ਕਦਮ ਹੈ।' PM ਮੋਦੀ ਨੇ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਦੇਸ਼ ਦੇ ਨੌਜਵਾਨਾਂ ਦਾ ਹਿਤ ਅਤੇ ਉਨ੍ਹਾਂ ਦਾ ਭਵਿੱਖ ਸਾਡੀ ਸਰਵਉੱਚ ਪਹਿਲ ਹੈ।

ਪੇਪਰ ਲੀਕ ਕਿਸੇ ਇੱਕ ਰਾਜ ਦਾ ਮੁੱਦਾ ਨਹੀਂ - PM ਮੋਦੀ

ਪ੍ਰਧਾਨ ਮੰਤਰੀ ਮੋਦੀ ਨੇ ਇਸ ਤੋਂ ਪਹਿਲਾਂ ਕਿਹਾ ਸੀ ਕਿ ਪੇਪਰ ਲੀਕ ਦਾ ਮੁੱਦਾ ਸਿਰਫ਼ ਕਿਸੇ ਇੱਕ ਰਾਜ ਜਾਂ ਕੇਂਦਰ ਸਰਕਾਰ ਤੱਕ ਸੀਮਤ ਨਹੀਂ ਹੈ, ਸਗੋਂ ਪੂਰੇ ਦੇਸ਼ ਦੀ ਚਿੰਤਾ ਦਾ ਵਿਸ਼ਾ ਹੈ। ਕੇਂਦਰੀ ਸੰਸਦੀ ਕਾਰਜ ਮੰਤਰੀ ਕਿਰਨ ਰਿਜਿਜੂ ਨੇ ਮੰਗਲਵਾਰ ਨੂੰ ਐਨਡੀਏ (NDA) ਦੇ 'ਮੰਗਲ ਮਿਲਣ' ਪ੍ਰੋਗਰਾਮ ਤੋਂ ਬਾਅਦ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਪੇਪਰ ਲੀਕ ਵਰਗੇ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਦੇਸ਼ ਦੇ ਸੀਨੀਅਰ ਵਕੀਲਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਭਵਿੱਖ ਵਿੱਚ ਅਜਿਹੇ ਅਪਰਾਧ ਕਰਨ ਵਾਲਿਆਂ ਦੇ ਮਨ ਵਿੱਚ ਕਾਨੂੰਨ ਦਾ ਡਰ ਪੈਦਾ ਹੋ ਸਕੇ।

ਰਿਜਿਜੂ ਅਨੁਸਾਰ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਰਕਾਰ ਦੀ ਪਹਿਲੀ ਤਰਜੀਹ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਰੱਖਣਾ ਹੈ। ਇਸੇ ਕਰਕੇ ਨੀਟ (NEET) ਦੀ ਦੁਬਾਰਾ ਪ੍ਰੀਖਿਆ ਜਲਦੀ ਕਰਵਾਈ ਗਈ ਅਤੇ ਇਸ ਦਾ ਨਤੀਜਾ ਵੀ ਬਿਨਾਂ ਕਿਸੇ ਦੇਰੀ ਦੇ ਐਲਾਨਿਆ ਗਿਆ, ਤਾਂ ਜੋ ਵਿਦਿਆਰਥੀਆਂ ਦਾ ਵਿਦਿਅਕ ਭਵਿੱਖ ਪ੍ਰਭਾਵਿਤ ਨਾ ਹੋਵੇ।