Wednesday, 28th of October 2026

ਹਰਦੀਪ ਪੁਰੀ ਮੁੜ ਜਾਣਗੇ ਰਾਜ ਸਭਾ, ਭਾਜਪਾ ਨੇ ਮੱਧ ਪ੍ਰਦੇਸ਼ ਤੋਂ ਬਣਾਇਆ ਉਮੀਦਵਾਰ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਉਨ੍ਹਾਂ ਨੂੰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਦਾ ਉਮੀਦਵਾਰ ਬਣਾਇਆ ਹੈ।

Edited By: Lajwinder Kaur | Updated at:
ਹਰਦੀਪ ਪੁਰੀ ਮੁੜ ਜਾਣਗੇ ਰਾਜ ਸਭਾ, ਭਾਜਪਾ ਨੇ ਮੱਧ ਪ੍ਰਦੇਸ਼ ਤੋਂ ਬਣਾਇਆ ਉਮੀਦਵਾਰ

ਹਰਦੀਪ ਪੁਰੀ ਮੁੜ ਜਾਣਗੇ ਰਾਜ ਸਭਾ, ਭਾਜਪਾ ਨੇ ਮੱਧ ਪ੍ਰਦੇਸ਼ ਤੋਂ ਬਣਾਇਆ ਉਮੀਦਵਾਰ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਉਨ੍ਹਾਂ ਨੂੰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਦਾ ਉਮੀਦਵਾਰ ਬਣਾਇਆ ਹੈ। ਉਨ੍ਹਾਂ ਦਾ ਮੌਜੂਦਾ ਰਾਜ ਸਭਾ ਕਾਰਜਕਾਲ 25 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ। ਇਸ ਤੋਂ ਪਹਿਲਾਂ 28 ਅਕਤੂਬਰ ਨੂੰ ਭਾਜਪਾ ਨੇ ਉਨ੍ਹਾਂ ਨੂੰ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ।

ਇਹ ਸੀਟ ਐਲ. ਮੁਰੁਗਨ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋਈ ਸੀ। ਚੋਣ ਕਮਿਸ਼ਨ ਨੇ 22 ਅਕਤੂਬਰ ਨੂੰ ਮੱਧ ਪ੍ਰਦੇਸ਼ ਵਿੱਚ ਰਾਜ ਸਭਾ ਚੋਣਾਂ ਦਾ ਐਲਾਨ ਕੀਤਾ ਸੀ। ਇੱਥੇ 12 ਨਵੰਬਰ ਨੂੰ ਵੋਟਾਂ ਪੈਣਗੀਆਂ।

ਹਰਦੀਪ ਸਿੰਘ ਪੁਰੀ ਸਾਲ 2021 ਤੋਂ ਮੋਦੀ ਸਰਕਾਰ ਵਿੱਚ ਪੈਟਰੋਲੀਅਮ ਮੰਤਰੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਇਸ ਤੋਂ ਪਹਿਲਾਂ ਉਹ ਸ਼ਹਿਰੀ ਵਿਕਾਸ ਮੰਤਰੀ ਵੀ ਰਹਿ ਚੁੱਕੇ ਹਨ। ਉਹ ਭਾਰਤੀ ਵਿਦੇਸ਼ ਸੇਵਾ (IFS) ਦੇ ਅਧਿਕਾਰੀ ਰਹੇ ਹਨ ਅਤੇ ਜਨਵਰੀ 2014 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ।