ਨਵੀਂ ਦਿੱਲੀ: ਬੰਗਲਾਦੇਸ਼ ਦੇ ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਬੰਗਲਾਦੇਸ਼ੀ ਮਿਸ਼ਨਾਂ ਦੀ ਸੁਰੱਖਿਆ ਨੂੰ ਲੈ ਕੇ ਭਾਰਤੀ ਰਾਜਦੂਤ ਨੂੰ ਤਲਬ ਕੀਤਾ ਹੈ। ਦਰਅਸਲ ਪ੍ਰਦਰਸ਼ਨਕਾਰੀਆਂ ਦੇ ਸਮੂਹਾਂ ਵੱਲੋਂ ਹਾਲ ਹੀ ’ਚ ਦੋ ਬੰਗਲਾਦੇਸ਼ੀ ਮਿਸ਼ਨਾਂ - ਨਵੀਂ ਦਿੱਲੀ ਅਤੇ ਪੱਛਮੀ ਬੰਗਾਲ ਦੇ ਸਿਲੀਗੁੜੀ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਜਿਸ ਤੋਂ ਬਾਅਦ ਭਾਰਤੀ ਰਾਜਦੂਤ ਨੂੰ ਤਲਬ ਕੀਤਾ ਗਿਆ ਹੈ।
ਬੰਗਲਾਦੇਸ਼ ’ਚ ਹਿੰਦੂਆਂ ਖਿਲਾਫ ਕਥਿਤ ਅੱਤਿਆਚਾਰਾਂ ਅਤੇ ਦੀਪੂ ਚੰਦਰ ਦਾਸ ਦੇ ਭੀੜ ਵੱਲੋਂ ਕੀਤੇ ਗਏ ਕਤਲ ਨੂੰ ਲੈ ਕੇ ਦਿੱਲੀ ’ਚ ਬੰਗਲਾਦੇਸ਼ ਹਾਈ ਕਮਿਸ਼ਨ ਦੇ ਨੇੜੇ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਹੋਰ ਹਿੰਦੂ ਸੰਗਠਨਾਂ ਦੇ ਮੈਂਬਰਾਂ ਵੱਲੋਂ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਬੰਗਲਾਦੇਸ਼ ਦੇ ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਇੱਕ ਬਿਆਨ ’ਚ ਕਿਹਾ, "ਬੰਗਲਾਦੇਸ਼ ਕੂਟਨੀਤਕ ਅਦਾਰਿਆਂ ਵਿਰੁੱਧ ਪਹਿਲਾਂ ਤੋਂ ਸੋਚੀ-ਸਮਝੀ ਹਿੰਸਾ ਜਾਂ ਡਰਾਉਣ-ਧਮਕਾਉਣ ਦੀਆਂ ਅਜਿਹੀਆਂ ਕਾਰਵਾਈਆਂ ਦੀ ਨਿੰਦਾ ਕਰਦਾ ਹੈ, ਜੋ ਨਾ ਸਿਰਫ਼ ਕੂਟਨੀਤਕ ਕਰਮਚਾਰੀਆਂ ਦੀ ਸੁਰੱਖਿਆ ਨੂੰ ਖਤਰੇ ’ਚ ਪਾਉਂਦੀਆਂ ਹਨ, ਬਲਕਿ ਆਪਸੀ ਸਤਿਕਾਰ ਅਤੇ ਸ਼ਾਂਤੀ ਅਤੇ ਸਹਿਣਸ਼ੀਲਤਾ ਦੇ ਮੁੱਲਾਂ ਨੂੰ ਵੀ ਕਮਜ਼ੋਰ ਕਰਦੀਆਂ ਹਨ।" ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਸਬੰਧਾਂ ਨੂੰ ਕਈ ਕਾਰਨਾਂ ਕਰਕੇ ਝਟਕਾ ਲੱਗਾ ਹੈ, ਇਹ ਸਾਰੇ ਸਿੱਧੇ ਜਾਂ ਅਸਿੱਧੇ ਤੌਰ 'ਤੇ ਸਾਬਕਾ ਬੰਗਲਾਦੇਸ਼ੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਨਵੀਂ ਦਿੱਲੀ ’ਚ ਜਲਾਵਤਨੀ ਨਾਲ ਜੁੜੇ ਹੋਏ ਹਨ।
ਸ਼ੇਖ ਹਸੀਨਾ ਨੂੰ ਪਿਛਲੇ ਮਹੀਨੇ ਬੰਗਲਾਦੇਸ਼ ਦੀ ਇੱਕ ਅਦਾਲਤ ਨੇ 2024 ’ਚ ਵਿਦਿਆਰਥੀ-ਅਗਵਾਈ ਵਾਲੇ ਵਿਦਰੋਹ ਵਿੱਚ ਹੋਈ ਘਾਤਕ ਹਿੰਸਾ ’ਚ ਸ਼ਾਮਲ ਹੋਣ ਲਈ ਮੌਤ ਦੀ ਸਜ਼ਾ ਸੁਣਾਈ ਸੀ। ਸਜ਼ਾ ਸੁਣਾਏ ਜਾਣ ਤੋਂ ਬਾਅਦ ਢਾਕਾ ਭਾਰਤ ਵੱਲੋਂ'ਭਗੌੜੇ' ਸਾਬਕਾ ਪ੍ਰਧਾਨ ਮੰਤਰੀ ਨੂੰ ਸੌਂਪਣ ਦੀ ਮੰਗ ਕਰ ਰਿਹਾ ਹੈ