Monday, 21st of September 2026

ਜੰਮੂ-ਕਸ਼ਮੀਰ 'ਚ ਵੱਡਾ ਹਾਦਸਾ: ਬੱਸ ਬੇਕਾਬੂ ਹੋ ਕੇ ਖੱਡ 'ਚ ਡਿੱਗੀ, 16 ਯਾਤਰੀਆਂ ਦੀ ਮੌਤ; ਕਈ ਗੰਭੀਰ ਜ਼ਖ਼ਮੀ, PM ਮੋਦੀ ਨੇ ਵੀ ਜਤਾਇਆ ਦੁੱਖ

Edited By: Lajwinder Kaur | Updated at:
ਜੰਮੂ-ਕਸ਼ਮੀਰ 'ਚ ਵੱਡਾ ਹਾਦਸਾ: ਬੱਸ ਬੇਕਾਬੂ ਹੋ ਕੇ ਖੱਡ 'ਚ ਡਿੱਗੀ, 16 ਯਾਤਰੀਆਂ ਦੀ ਮੌਤ; ਕਈ ਗੰਭੀਰ ਜ਼ਖ਼ਮੀ, PM ਮੋਦੀ ਨੇ ਵੀ ਜਤਾਇਆ ਦੁੱਖ

ਜੰਮੂ-ਕਸ਼ਮੀਰ 'ਚ ਵੱਡਾ ਹਾਦਸਾ: ਬੱਸ ਬੇਕਾਬੂ ਹੋ ਕੇ ਖੱਡ 'ਚ ਡਿੱਗੀ, 16 ਯਾਤਰੀਆਂ ਦੀ ਮੌਤ; ਕਈ ਗੰਭੀਰ ਜ਼ਖ਼ਮੀ, PM ਮੋਦੀ ਨੇ ਵੀ ਜਤਾਇਆ ਦੁੱਖ

ਜੰਮੂ ਦੇ ਊਧਮਪੁਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਬੱਸ ਹਾਦਸਾ ਵਾਪਰਨ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਰਾਮਨਗਰ ਤੋਂ ਆ ਰਹੀ ਇੱਕ ਨਿੱਜੀ ਬੱਸ ਜਾਲੋ ਦੇ ਨੇੜੇ ਬੇਕਾਬੂ ਹੋ ਕੇ ਸੜਕ ਤੋਂ ਲਗਭਗ 100 ਫੁੱਟ ਹੇਠਾਂ ਖੱਡ ਵਿੱਚ ਜਾ ਡਿੱਗੀ। ਇਸ ਦਰਦਨਾਕ ਹਾਦਸੇ ਵਿੱਚ ਹੁਣ ਤੱਕ 16 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 20 ਤੋਂ ਵੱਧ ਯਾਤਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਅਧਿਕਾਰੀਆਂ ਨੇ ਖ਼ਦਸ਼ਾ ਜਤਾਇਆ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਅਜੇ ਹੋਰ ਵਧ ਸਕਦੀ ਹੈ।

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਸੋਸ਼ਲ ਮੀਡੀਆ ਰਾਹੀਂ ਇਸ ਮੰਦਭਾਗੀ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮ੍ਰਿਤਕਾਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਤੁਰੰਤ ਬਚਾਅ ਕਾਰਜ (Rescue Operation) ਸ਼ੁਰੂ ਕਰ ਦਿੱਤਾ ਗਿਆ ਸੀ ਅਤੇ ਜ਼ਖ਼ਮੀਆਂ ਨੂੰ ਇਲਾਜ ਲਈ ਜੀ.ਐਮ.ਸੀ. (GMC) ਊਧਮਪੁਰ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਹਾਦਸੇ ਦਾ ਸ਼ਿਕਾਰ ਹੋਈ ਬੱਸ ਪਬਲਿਕ ਟ੍ਰਾਂਸਪੋਰਟ ਦੀ ਸੀ ਅਤੇ ਪ੍ਰਸ਼ਾਸਨ ਵੱਲੋਂ ਪੀੜਤਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ।

PM ਮੋਦੀ ਨੇ ਜਤਾਇਆ ਦੁੱਖ ਤੇ ਸਹਾਇਤਾ ਰਾਸ਼ੀ ਦਾ ਕੀਤਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਊਧਮਪੁਰ ਵਿੱਚ ਹੋਏ ਦਰਦਨਾਕ ਬੱਸ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਪੀਐਮ ਮੋਦੀ ਨੇ ਆਪਣੇ ਸੁਨੇਹੇ ਵਿੱਚ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ, "ਮੈਂ ਉਨ੍ਹਾਂ ਪਰਿਵਾਰਾਂ ਪ੍ਰਤੀ ਦਿਲੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।"

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਵਿੱਚੋਂ ਮੁਆਵਜ਼ੇ ਦਾ ਐਲਾਨ ਵੀ ਕੀਤਾ ਗਿਆ ਹੈ। ਇਸ ਦੁਖਦਾਈ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ, ਜਦਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ 50,000 ਰੁਪਏ ਦੀ ਮਦਦ ਦਿੱਤੀ ਜਾਵੇਗੀ।