Sunday, 11th of October 2026

ਕੰਗਨਾ ਰਨੌਤ ਮਾਨਹਾਣੀ ਮਾਮਲਾ: ਅਦਾਲਤ ਵੱਲੋਂ ਅਗਲੀ ਸੁਣਵਾਈ 10 ਫਰਵਰੀ ਤੈਅ

By: Nidhi Jha | Edited By: Jitendra Baghel | Updated at:
ਕੰਗਨਾ ਰਨੌਤ ਮਾਨਹਾਣੀ ਮਾਮਲਾ: ਅਦਾਲਤ ਵੱਲੋਂ ਅਗਲੀ ਸੁਣਵਾਈ 10 ਫਰਵਰੀ ਤੈਅ

ਕੰਗਨਾ ਰਨੌਤ ਮਾਨਹਾਣੀ ਮਾਮਲਾ: ਅਦਾਲਤ ਵੱਲੋਂ ਅਗਲੀ ਸੁਣਵਾਈ 10 ਫਰਵਰੀ ਤੈਅ

ਅਦਾਕਾਰਾ ਕੰਗਨਾ ਰਨੌਤ ਖ਼ਿਲਾਫ਼ ਚੱਲ ਰਹੇ ਮਾਨਹਾਣੀ ਮਾਮਲੇ ਵਿੱਚ ਅਦਾਲਤ ਨੇ ਅਗਲੀ ਸੁਣਵਾਈ ਦੀ ਤਰੀਕ 10 ਫਰਵਰੀ ਨਿਰਧਾਰਤ ਕੀਤੀ ਹੈ। ਇਹ ਮਾਮਲਾ ਬਜ਼ੁਰਗ ਕਿਸਾਨ ਮਹਿਲਾ ਮਹਿੰਦਰ ਕੌਰ ਵੱਲੋਂ ਦਰਜ ਕਰਵਾਇਆ ਗਿਆ ਹੈ, ਜੋ ਕਿਸਾਨ ਅੰਦੋਲਨ ਦੌਰਾਨ ਕੀਤੀਆਂ ਗਈਆਂ ਟਿੱਪਣੀਆਂ ਨਾਲ ਸੰਬੰਧਿਤ ਹੈ।

ਸੋਮਵਾਰ ਨੂੰ ਹੋਈ ਸੁਣਵਾਈ ਦੌਰਾਨ ਕੰਗਨਾ ਰਨੌਤ ਵਰਚੁਅਲ ਤੌਰ ’ਤੇ ਅਦਾਲਤ ਵਿੱਚ ਪੇਸ਼ ਹੋਏ। ਇਸ ਮੌਕੇ ਮਹਿਲਾ ਮਹਿੰਦਰ ਕੌਰ ਦੇ ਵਕੀਲ ਵੱਲੋਂ ਅਦਾਲਤ ਵਿੱਚ ਇੱਕ ਅਹਿਮ ਅਰਜ਼ੀ ਦਾਇਰ ਕੀਤੀ ਗਈ, ਜਿਸ ਵਿੱਚ ਕੰਗਨਾ ਰਨੌਤ ਦਾ ਪਾਸਪੋਰਟ ਜ਼ਬਤ ਕਰਨ ਦੀ ਮੰਗ ਕੀਤੀ ਗਈ। ਵਕੀਲ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਕੰਗਨਾ ਰਨੌਤ ਕਿਸੇ ਵੀ ਸਮੇਂ ਦੇਸ਼ ਤੋਂ ਬਾਹਰ ਜਾ ਸਕਦੀ ਹੈ, ਜਿਸ ਨਾਲ ਮਾਮਲੇ ਦੀ ਕਾਰਵਾਈ ਪ੍ਰਭਾਵਿਤ ਹੋ ਸਕਦੀ ਹੈ।

ਇਸਦੇ ਨਾਲ ਹੀ ਅੱਜ ਦੀ ਸੁਣਵਾਈ ਦੌਰਾਨ ਅਡੀਸ਼ਨਲ ਐਵੀਡੈਂਸ ਦੇ ਤੌਰ ’ਤੇ ਮਾਤਾ ਮਹਿੰਦਰ ਕੌਰ ਵੱਲੋਂ ਦੋ ਗਵਾਹ ਅਦਾਲਤ ਵਿੱਚ ਪੇਸ਼ ਕੀਤੇ ਗਏ। ਇਨ੍ਹਾਂ ਵਿੱਚ ਸੁਰਜੀਤ ਸਿੰਘ ਫੂਲ, ਜੋ ਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਹਨ, ਅਤੇ ਇੱਕ ਹੋਰ ਕਿਸਾਨ ਨੇਤਾ ਸ਼ਾਮਲ ਸਨ। ਦੋਵੇਂ ਗਵਾਹਾਂ ਨੇ ਅਦਾਲਤ ਵਿੱਚ ਆਪਣੇ ਬਿਆਨ ਦਰਜ ਕਰਵਾਏ ਅਤੇ ਮਾਮਲੇ ਨਾਲ ਸੰਬੰਧਿਤ ਤੱਥਾਂ ਨੂੰ ਰੱਖਿਆ।

ਅਦਾਲਤ ਨੇ ਸਾਰੇ ਪੱਖਾਂ ਨੂੰ ਸੁਣਨ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ ਲਈ 10 ਫਰਵਰੀ ਦੀ ਤਰੀਕ ਮੁਕਰਰ ਕੀਤੀ ਹੈ। ਇਸ ਮਾਮਲੇ ’ਤੇ ਕਿਸਾਨ ਜਥੇਬੰਦੀਆਂ ਅਤੇ ਆਮ ਲੋਕਾਂ ਦੀ ਨਜ਼ਰ ਬਣੀ ਹੋਈ ਹੈ, ਕਿਉਂਕਿ ਇਹ ਮਾਮਲਾ ਕਿਸਾਨ ਅੰਦੋਲਨ ਅਤੇ ਅਭਿਵਿਅਕਤੀ ਦੀ ਆਜ਼ਾਦੀ ਨਾਲ ਜੁੜਿਆ ਹੋਇਆ ਮੰਨਿਆ ਜਾ ਰਿਹਾ ਹੈ।