ਜੇਕਰ ਇਸ ਸਾਲ ਮੋਟੀ-ਮੋਟੀ ਨਜ਼ਰ ਮਾਰੀ ਜਾਏ ਤਾਂ ਇਹ ਸਾਲ ਆਮ ਜਨਤਾ ਦੇ ਲਈ ਕਾਫੀ ਮਹਿੰਗਾ ਸਾਬਿਤ ਹੋਇਆ। ਕਦੇ ਗੈਸ ਸਿਲੰਡਰਾਂ ਦੇ ਭਾਅ ਵਧੇ, ਕਦੇ ਪੈਟਰੋਲ-ਡੀਜ਼ਲ, ਕਦੇ ਦੁੱਧ, ਕਦੇ ਖੰਡ ਤੇ ਕਦੇ ਪਿਆਜ਼…ਹੁਣ ਇੱਕ ਵਾਰ ਫਿਰ ਦੁੱਧ ਦੀਆਂ ਕੀਮਤਾਂ ਦੇ ਵਿੱਚ ਵੱਡਾ ਵਾਧਾ ਹੋਇਆ ਹੈ। ਜੀ ਹਾਂ ਮਹਾਰਾਸ਼ਟਰ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ।
ਆਮ ਲੋਕਾਂ ਦੀ ਜੇਬ ’ਤੇ ਵਾਧੂ ਬੋਝ
ਬੰਬੇ ਮਿਲਕ ਪ੍ਰੋਡਿਊਸਰਜ਼ ਐਸੋਸੀਏਸ਼ਨ ਨੇ ਥੋਕ ਦੁੱਧ ਦੀ ਕੀਮਤ 93 ਰੁਪਏ ਪ੍ਰਤੀ ਲੀਟਰ ਤੋਂ ਵਧਾ ਕੇ 102 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਹੈ। ਨਵੀਆਂ ਦਰਾਂ 1 ਸਤੰਬਰ 2026 ਤੋਂ 28 ਫਰਵਰੀ 2027 ਤੱਕ ਲਾਗੂ ਰਹਿਣਗੀਆਂ। ਇਸ ਤਰ੍ਹਾਂ ਦੁੱਧ ਦੇ ਭਾਅ ਵਿੱਚ ਕਰੀਬ 9 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਵਧੀਆਂ ਕੀਮਤਾਂ ਕਾਰਨ ਆਮ ਲੋਕਾਂ ਦੀ ਜੇਬ ’ਤੇ ਵਾਧੂ ਬੋਝ ਪਵੇਗਾ। ਐਸੋਸੀਏਸ਼ਨ ਮੁਤਾਬਕ ਪਸ਼ੂਆਂ ਦੇ ਚਾਰੇ ਅਤੇ ਪਸ਼ੂਆਂ ਦੀਆਂ ਵਧਦੀਆਂ ਕੀਮਤਾਂ ਕਾਰਨ ਦੁੱਧ ਦੀ ਉਤਪਾਦਨ ਲਾਗਤ ਵਧ ਗਈ ਹੈ, ਜਿਸ ਨੂੰ ਦੇਖਦੇ ਹੋਏ ਦੁੱਧ ਦੇ ਭਾਅ ਵਧਾਉਣ ਦਾ ਫੈਸਲਾ ਲਿਆ ਗਿਆ ਹੈ।
ਲਗਭਗ 25 ਫੀਸਦੀ ਵਾਧਾ ਹੋਇਆ
ਮੁੰਬਈ ਮਿਲਕ ਪ੍ਰੋਡਿਊਸਰਜ਼ ਐਸੋਸੀਏਸ਼ਨ ਵੱਲੋਂ ਦੁੱਧ ਦੇ ਭਾਅ ਵਧਾਉਣ ਦਾ ਐਲਾਨ ਕੀਤਾ ਗਿਆ ਹੈ, ਜਿਸ ਤੋਂ ਬਾਅਦ ਹੁਣ ਦੁੱਧ 102 ਰੁਪਏ ਪ੍ਰਤੀ ਲੀਟਰ ਵਿਕੇਗਾ। ਪਹਿਲਾਂ ਇਸ ਦੀ ਕੀਮਤ 93 ਰੁਪਏ ਪ੍ਰਤੀ ਲੀਟਰ ਸੀ, ਜਿਸ ਵਿੱਚ 9 ਰੁਪਏ ਦਾ ਵਾਧਾ ਕੀਤਾ ਗਿਆ ਹੈ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਉਤਪਾਦਕਾਂ ਨੂੰ ਲਾਗਤ ਦੇ ਵਧ ਰਹੇ ਖਰਚੇ ਤੋਂ ਰਾਹਤ ਦੇਣ ਲਈ ਇਹ ਫ਼ੈਸਲਾ ਲਿਆ ਗਿਆ ਹੈ।
ਮੁੰਬਈ ਮਿਲਕ ਪ੍ਰੋਡਿਊਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਚੰਦਰ ਕੁਮਾਰ ਸਿੰਘ ਨੇ ਦੱਸਿਆ ਕਿ ਦੁੱਧ ਦੀਆਂ ਨਵੀਆਂ ਕੀਮਤਾਂ 1 ਸਤੰਬਰ 2026 ਤੋਂ ਲਾਗੂ ਹੋਣਗੀਆਂ ਅਤੇ ਇਹ ਦਰਾਂ 28 ਫਰਵਰੀ 2027 ਤੱਕ ਜਾਰੀ ਰਹਿਣਗੀਆਂ। ਇਹ ਫੈਸਲਾ ਜੋਗੇਸ਼ਵਰੀ ਵਿੱਚ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ। ਮੀਟਿੰਗ ਵਿੱਚ ਦੱਸਿਆ ਗਿਆ ਕਿ ਡੇਅਰੀ ਪਸ਼ੂਆਂ ਦੀਆਂ ਕੀਮਤਾਂ ਦੇ ਨਾਲ-ਨਾਲ ਚਾਰੇ, ਚੁੰਨੀ-ਚੋਕੇ ਅਤੇ ਅਨਾਜ ਦੀਆਂ ਕੀਮਤਾਂ ਵਿੱਚ ਵੀ ਲਗਭਗ 25 ਫੀਸਦੀ ਵਾਧਾ ਹੋਇਆ ਹੈ। ਚਾਰੇ ਅਤੇ ਖਲ ਦੀਆਂ ਵਧੀਆਂ ਕੀਮਤਾਂ ਕਾਰਨ ਦੁੱਧ ਉਤਪਾਦਕਾਂ ’ਤੇ ਆਰਥਿਕ ਬੋਝ ਵਧ ਗਿਆ ਹੈ।
2026 ਵਿੱਚ ਕਈ ਵਾਰ ਵਧੇ ਦੁੱਧ ਦੇ ਭਾਅ
ਮਈ 2026 ਤੋਂ ਲੈ ਕੇ ਅਗਸਤ 2026 ਤੱਕ ਦੁੱਧ ਦੀਆਂ ਕੀਮਤਾਂ ਵਿੱਚ ਕਈ ਵਾਰ ਵਾਧਾ ਹੋ ਚੁੱਕਾ ਹੈ। ਫਿਲਹਾਲ ਆਮ ਲੋਕਾਂ ਦੀ ਜੇਬ 'ਤੇ ਭਾਰੀ ਬੋਝ ਪਵੇਗਾ ਅਤੇ ਇਸ ਤੋਂ ਅਜੇ ਕੋਈ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਦੁੱਧ ਦੇ ਭਾਅ ਵਧਾਉਣ ਦਾ ਇਹ ਫ਼ੈਸਲਾ ਸਿਰਫ਼ ਮਿਲਕ ਪ੍ਰੋਡਿਊਸਰਜ਼ ਐਸੋਸੀਏਸ਼ਨ ਦਾ ਹੈ।