Pahalgam Attack Anniversary: ਪਹਿਲਗਾਮ ਅੱਤਵਾਦੀ ਹਮਲੇ ਦੀ ਪਹਿਲੀ ਬਰਸੀ 'ਤੇ PM ਮੋਦੀ ਨੇ ਦਿੱਤੀ ਸ਼ਰਧਾਂਜਲੀ; ਬੋਲੇ-‘ਅੱਤਵਾਦ ਅੱਗੇ ਨਹੀਂ ਝੁਕੇਗਾ ਭਾਰਤ’
ਪਿਛਲੇ ਸਾਲ ਅੱਜ ਦੇ ਦਿਨ ਯਾਨੀਕਿ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਤੋਂ ਬਹੁਤ ਦੀ ਮੰਦਭਾਗੀ ਖਬਰ ਆਈ ਸੀ। ਜਿੱਥੇ ਅੱਤਵਾਦੀਆਂ ਵੱਲੋਂ ਚਿੱਟੇ ਦਿਨ 26 ਮਾਸੂਮ ਲੋਕਾਂ ਦੀ ਬੇਦਰਦੀ ਨਾਲ ਹੱਤਿਆ ਕਰ ਦਿੱਤੀ ਗਈ ਸੀ। ਜਿਨ੍ਹਾਂ ਲੋਕਾਂ ਦੇ ਆਪਣੇ ਇਨ੍ਹਾਂ ਅੱਤਵਾਦੀਆਂ ਦੀਆਂ ਗੋਲੀਆਂ ਦਾ ਸ਼ਿਕਾਰ ਹੋਏ, ਉਹ ਅੱਜ ਇੱਕ ਸਾਲ ਬੀਤ ਜਾਣ ਦੇ ਬਾਅਦ ਵੀ ਉਸ ਰੂਹ ਨੂੰ ਕੰਬਾਉਣ ਵਾਲੇ ਖ਼ੌਫ਼ਨਾਕ ਮੰਜ਼ਰ ਨੂੰ ਭੁੱਲ ਨਹੀਂ ਸਕੇ ਹਨ। ਪੀੜਤ ਪਰਿਵਾਰਾਂ ਦੇ ਮਨਾਂ ‘ਚ ਅੱਜ ਵੀ ਉਹ ਦਰਦ ਅਤੇ ਦਹਿਸ਼ਤ ਬਰਕਰਾਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਪਹਿਲੀ ਬਰਸੀ ਮੌਕੇ ਸ਼ਹੀਦਾਂ ਅਤੇ ਪੀੜਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।
ਇਸ ਮੌਕੇ ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਰਾਹੀਂ ਆਪਣੀਆਂ ਸੰਵੇਦਨਾਵਾਂ ਪ੍ਰਗਟ ਕੀਤੀਆਂ। ਪਹਿਲਗਾਮ ਵਿੱਚ ਹੋਏ ਇਸ ਭਿਆਨਕ ਹਮਲੇ ਵਿੱਚ ਕਈ ਬੇਗੁਨਾਹ ਲੋਕਾਂ ਦੀ ਜਾਨ ਚਲੀ ਗਈ ਸੀ, ਜਿਨ੍ਹਾਂ ਦੀ ਯਾਦ ਵਿੱਚ ਅੱਜ ਇਹ ਬਰਸੀ ਮਨਾਈ ਗਈ।
ਪੀਐਮ ਮੋਦੀ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਦੁੱਖ ਦੀ ਇਸ ਘੜੀ ਵਿੱਚ ਉਹ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਨੇ ਦੇਸ਼ ਦੇ ਇਰਾਦੇ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਇੱਕ ਰਾਸ਼ਟਰ ਵਜੋਂ ਅਸੀਂ ਸਾਰੇ ਇੱਕਜੁੱਟ ਹਾਂ ਅਤੇ ਭਾਰਤ ਅੱਤਵਾਦ ਦੇ ਕਿਸੇ ਵੀ ਰੂਪ ਅੱਗੇ ਕਦੇ ਵੀ ਨਹੀਂ ਝੁਕੇਗਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ (22 ਅਪ੍ਰੈਲ) ਨੂੰ ਪਹਿਲਗਾਮ ਅੱਤਵਾਦੀ ਹਮਲੇ ਦੀ ਪਹਿਲੀ ਬਰਸੀ ਮੌਕੇ ਕਿਹਾ ਕਿ ਭਾਰਤ ਅੱਤਵਾਦ ਦੇ ਕਿਸੇ ਵੀ ਰੂਪ ਅੱਗੇ ਕਦੇ ਨਹੀਂ ਝੁਕੇਗਾ। ਪੀਐਮ ਮੋਦੀ ਨੇ ਸਪੱਸ਼ਟ ਕੀਤਾ ਕਿ ਅੱਤਵਾਦੀਆਂ ਦੇ ਨਾਪਾਕ ਇਰਾਦੇ ਕਦੇ ਵੀ ਸਫਲ ਨਹੀਂ ਹੋਣਗੇ।
ਪ੍ਰਧਾਨ ਮੰਤਰੀ ਨੇ ਕਿਹਾ, "ਪਿਛਲੇ ਸਾਲ ਅੱਜ ਦੇ ਹੀ ਦਿਨ ਪਹਿਲਗਾਮ ਵਿੱਚ ਹੋਏ ਭਿਆਨਕ ਅੱਤਵਾਦੀ ਹਮਲੇ ਵਿੱਚ ਜਾਨ ਗੁਆਉਣ ਵਾਲੇ ਬੇਗੁਨਾਹ ਲੋਕਾਂ ਨੂੰ ਮੈਂ ਯਾਦ ਕਰ ਰਿਹਾ ਹਾਂ। ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾਵੇਗਾ।"
Remembering the innocent lives lost in the gruesome Pahalgam terror attack on this day last year. They will never be forgotten. My thoughts are also with the bereaved families as they cope with this loss.As a nation, we stand united in grief and resolve. India will never bow to…
— Narendra Modi (@narendramodi) April 22, 2026
LoP ਰਾਹੁਲ ਗਾਂਧੀ ਵੱਲੋਂ ਵੀ ਐਕਸ ਉੱਤੇ ਪੋਸਟ ਪਾ ਕੇ ਲਿਖਿਆ ਹੈ- ਮੈਂ ਪਿਛਲੇ ਸਾਲ ਪਹਿਲਗਾਮ ਵਿੱਚ ਹੋਏ ਕਾਇਰਾਨਾ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਸਾਰੇ ਬਹਾਦਰ ਨਾਇਕਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕਰਦਾ ਹਾਂ।
ਉਨ੍ਹਾਂ ਨੇ ਅੱਗੇ ਲਿਖਿਆ ਹੈ- ‘ਭਾਰਤ ਉਨ੍ਹਾਂ ਦੀ ਕੁਰਬਾਨੀ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਦੁੱਖ ਨੂੰ ਕਦੇ ਨਹੀਂ ਭੁੱਲੇਗਾ, ਅਤੇ ਨਾ ਹੀ ਇਸ ਘਿਨਾਉਣੀ ਹਰਕਤ ਲਈ ਜ਼ਿੰਮੇਵਾਰ ਲੋਕਾਂ ਨੂੰ ਕਦੇ ਮੁਆਫ਼ ਕਰੇਗਾ। ਬੇਗੁਨਾਹਾਂ ਦੀਆਂ ਜਾਨਾਂ ਜਿਸ ਬੇਰਹਿਮੀ ਨਾਲ ਖੋਹੀਆਂ ਗਈਆਂ, ਉਨ੍ਹਾਂ ਦੀ ਯਾਦ ਅੱਜ ਵੀ ਸਾਡੇ ਦਿਲਾਂ ਨੂੰ ਝੰਜੋੜ ਦਿੰਦੀ ਹੈ। ਸ਼ਹੀਦਾਂ ਦੇ ਪਰਿਵਾਰਾਂ ਦਾ ਗ਼ਮ ਸਾਡਾ ਸਭ ਦਾ ਗ਼ਮ ਹੈ। ਦੇਸ਼ ਦੇ ਇਨ੍ਹਾਂ ਸਪੂਤਾਂ ਦੀ ਸ਼ਹਾਦਤ ਭਾਰਤ ਦੀ ਰੂਹ ਵਿੱਚ ਹਮੇਸ਼ਾ ਜ਼ਿੰਦਾ ਰਹੇਗੀ। ਪੂਰਾ ਦੇਸ਼ ਅੱਤਵਾਦ ਅਤੇ ਹਿੰਸਾ ਵਿਰੁੱਧ ਉਦੋਂ ਵੀ ਇੱਕਜੁੱਟ ਸੀ, ਅੱਜ ਵੀ ਇੱਕਜੁੱਟ ਹੈ ਅਤੇ ਹਮੇਸ਼ਾ ਰਹੇਗਾ।’’
ਰਾਹੁਲ ਗਾਂਧੀ ਨੇ ਅੰਤ ਦੇ ਵਿੱਚ ਲਿਖਿਆ ਹੈ- ‘ਭਾਰਤ ਨਫ਼ਰਤ ਅਤੇ ਡਰ ਫੈਲਾਉਣ ਵਾਲੀਆਂ ਤਾਕਤਾਂ ਅੱਗੇ ਕਦੇ ਨਹੀਂ ਝੁਕੇਗਾ-ਅਸੀਂ ਹੋਰ ਵੀ ਵੱਧ ਤਾਕਤ, ਏਕਤਾ ਅਤੇ ਦ੍ਰਿੜ ਇਰਾਦੇ ਨਾਲ ਉਨ੍ਹਾਂ ਦਾ ਸਾਹਮਣਾ ਕਰਾਂਗੇ।
ਜੈ ਹਿੰਦ।’’
पहलगाम में पिछले वर्ष हुए कायरतापूर्ण आतंकी हमले में शहीद हुए सभी वीरों को मैं भावभीनी श्रद्धांजलि अर्पित करता हूं।भारत उनका बलिदान और उनके परिवारों की पीड़ा को न कभी भूलेगा, और न ही इस कायराना कृत्य के दोषियों को कभी माफ करेगा।बेरहमी से छीने गए मासूम जिंदगियों की याद आज भी…
— Rahul Gandhi (@RahulGandhi) April 22, 2026
ਭਾਰਤ ਵੱਲੋਂ ਚਲਾਇਆ ਗਿਆ ਸੀ ਆਪ੍ਰੇਸ਼ਨ ਸਿੰਦੂਰ
ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਦੇ ਖਿਲਾਫ 'ਆਪ੍ਰੇਸ਼ਨ ਸਿੰਦੂਰ' ਨਾਮ ਹੇਠ ਇੱਕ ਜਵਾਬੀ ਫੌਜੀ ਮੁਹਿੰਮ ਚਲਾਈ ਸੀ। ਇਸ ਆਪ੍ਰੇਸ਼ਨ ਦੌਰਾਨ ਭਾਰਤੀ ਹਥਿਆਰਬੰਦ ਸੈਨਾਵਾਂ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ਵਿੱਚ ਸਥਿਤ ਫੌਜੀ ਅਤੇ ਅੱਤਵਾਦੀ ਟਿਕਾਣਿਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਸੀ।
ਕਸ਼ਮੀਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪਿਛਲੇ ਸਾਲ ਅੱਜ ਦੇ ਹੀ ਦਿਨ ਪਹਿਲਗਾਮ ਵਿੱਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਵਿੱਚ ਜਾਨ ਗੁਆਉਣ ਵਾਲੇ 26 ਲੋਕਾਂ ਨੂੰ ਬੁੱਧਵਾਰ ਨੂੰ ਪੂਰੇ ਦੇਸ਼ ਵਿੱਚ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।
ਇਸ ਦੌਰਾਨ, ਕਸ਼ਮੀਰ ਵਿੱਚ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਘਾਤਕ ਅੱਤਵਾਦੀ ਹਮਲੇ ਦੀ ਪਹਿਲੀ ਬਰਸੀ ਦੇ ਮੱਦੇਨਜ਼ਰ ਪੂਰੇ ਕਸ਼ਮੀਰ ਵਿੱਚ ਸੈਰ-ਸਪਾਟਾ ਸਥਾਨਾਂ ਸਮੇਤ ਅਹਿਮ ਥਾਵਾਂ 'ਤੇ ਪੁਲਿਸ ਅਤੇ ਅਰਧ ਸੈਨਿਕ ਬਲਾਂ (Paramilitary Forces) ਨੂੰ ਤਾਇਨਾਤ ਕੀਤਾ ਗਿਆ ਹੈ। ਮਾਰੇ ਗਏ ਲੋਕਾਂ ਦੀ ਯਾਦ ਵਿੱਚ ਵੱਖ-ਵੱਖ ਪ੍ਰੋਗਰਾਮ ਅਤੇ ਰੈਲੀਆਂ ਵੀ ਆਯੋਜਿਤ ਕੀਤੀਆਂ ਜਾਣਗੀਆਂ।