Monday, 21st of September 2026

ਪੀਐਮ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ, ਹੋ ਸਕਦਾ ਅਹਿਮ ਐਲਾਨ!

Edited By: Lajwinder Kaur | Updated at:
ਪੀਐਮ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ, ਹੋ ਸਕਦਾ ਅਹਿਮ ਐਲਾਨ!

ਪੀਐਮ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ, ਹੋ ਸਕਦਾ ਅਹਿਮ ਐਲਾਨ!

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਸੰਬੋਧਨ ਕਰਨਗੇ। ਇਹ ਸੰਬੋਧਨ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਨਾਲ ਸਬੰਧਤ ਸੰਵਿਧਾਨ (131ਵੀਂ ਸੋਧ) ਬਿੱਲ ਸਮੇਤ ਤਿੰਨ ਅਹਿਮ ਬਿੱਲ ਲੋਕ ਸਭਾ ਵਿੱਚ ਪਾਸ ਨਹੀਂ ਹੋ ਸਕੇ ਅਤੇ ਸਿਆਸੀ ਟਕਰਾਅ ਆਪਣੇ ਸਿਖਰ 'ਤੇ ਪਹੁੰਚ ਗਿਆ ਹੈ। ਹਾਲਾਂਕਿ, ਪ੍ਰਧਾਨ ਮੰਤਰੀ ਦੇ ਸੰਬੋਧਨ ਦੇ ਵਿਸ਼ੇ ਬਾਰੇ ਅਧਿਕਾਰਤ ਤੌਰ 'ਤੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ, ਪਰ ਮੰਨਿਆ ਜਾ ਰਿਹਾ ਹੈ ਕਿ ਉਹ ਮਹਿਲਾ ਰਾਖਵਾਂਕਰਨ ਬਿੱਲ ਅਤੇ ਇਸ ਨਾਲ ਜੁੜੇ ਸਿਆਸੀ ਘਟਨਾਕ੍ਰਮ 'ਤੇ ਆਪਣੀ ਗੱਲ ਰੱਖ ਸਕਦੇ ਹਨ। ਪਰ ਹੋ ਸਕਦੇ ਹਨ ਉਹ ਕਿਸੇ ਹੋਰ ਮੁੱਦੇ ਉੱਤੇ ਵੀ ਸੰਬੋਧਨ ਕਰ ਸਕਦੇ ਹਨ। ਹੁਣ ਇਸ ਗੱਲ ਦਾ ਖੁਲਾਸਾ ਤਾਂ ਸ਼ਾਮ ਨੂੰ ਹੋ ਪਾਏਗਾ।

ਸੂਤਰਾਂ ਦੇ ਮੁਤਾਬਕ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸੰਸਦ ਭਵਨ ਵਿੱਚ ਹੋਈ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ (CCS) ਦੀ ਬੈਠਕ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਦੇ ਡਿੱਗਣ (ਪਾਸ ਨਾ ਹੋਣ) 'ਤੇ ਡੂੰਘੀ ਨਿਰਾਸ਼ਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਇਸ ਫੈਸਲੇ 'ਤੇ 'ਸਾਰੀ ਉਮਰ ਪਛਤਾਉਣਾ ਪਵੇਗਾ' ਅਤੇ ਉਨ੍ਹਾਂ ਨੂੰ ਇਸ ਦੀ ਸਿਆਸੀ ਕੀਮਤ ਚੁਕਾਉਣੀ ਪਵੇਗੀ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਵਿਰੋਧੀ ਧਿਰ ਆਪਣੀ ਇਸ ਸਥਿਤੀ ਨੂੰ ਛੁਪਾਉਣ ਲਈ ਬਹਾਨੇ ਭਾਲ ਰਹੀ ਹੈ।