ਦਿੱਲੀ ’ਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਕਾਰਨ ਦਿੱਲੀ ਸਰਕਾਰ ਵੱਲੋਂ ਸਕੂਲਾਂ ਨੂੰ ਪੰਜਵੀਂ ਜਮਾਤ ਤੱਕ ਦੀਆਂ ਕਲਾਸਾਂ ਨੂੰ ਆਨਲਾਈਨ ਮੋਡ ’ਚ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਗਏ ਨੇ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅੰਕੜਿਆਂ ਮੁਤਾਬਕ, ਲਗਾਤਾਰ ਤਿੰਨ ਦਿਨ ‘ਗੰਭੀਰ’ ਅਤੇ ‘ਗੰਭੀਰ ਪਲੱਸ’ ਸ਼੍ਰੇਣੀ ’ਚ ਰਹਿਣ ਤੋਂ ਬਾਅਦ, ਮੰਗਲਵਾਰ (16 ਦਸੰਬਰ, 2025) ਸਵੇਰੇ ਦਿੱਲੀ ਦੀ ਸਮੁੱਚੀ ਹਵਾ ਦੀ ਗੁਣਵੱਤਾ ਵਿੱਚ ਥੋੜ੍ਹਾ ਸੁਧਾਰ ਹੋਇਆ ਹੈ।
ਇਸ ਦੇ ਨਾਲ ਹੀ ਪ੍ਰਦੂਸ਼ਣ ਕੰਟਰੋਲ ਬੋਰਡ ਮੁਤਾਬਕ ਅਗਲੇ ਤਿੰਨ ਦਿਨਾਂ ਲਈ ਹਵਾ ਦੀ ਗੁਣਵੱਤਾ ‘ਬਹੁਤ ਮਾੜੀ’ ਸ਼੍ਰੇਣੀ ਵਿੱਚ ਰਹਿਣ ਦੀ ਸੰਭਾਵਨਾ ਹੈ।
0 ਅਤੇ 50 ਦੇ ਵਿਚਕਾਰ AQI ਨੂੰ 'ਚੰਗਾ', 51 ਤੋਂ 100 'ਸੰਤੁਸ਼ਟੀਜਨਕ', 101 ਤੋਂ 200 'ਮੱਧਮ', 201 ਤੋਂ 300 'ਮਾੜਾ', 301 ਤੋਂ 400 'ਬਹੁਤ ਮਾੜਾ', ਅਤੇ 401 ਤੋਂ 500 'ਗੰਭੀਰ' ਮੰਨਿਆ ਜਾਂਦਾ ਹੈ।