Saturday, 10th of October 2026

ਰਾਹੁਲ ਗਾਂਧੀ ਦਾ ਵੱਡਾ ਬਿਆਨ: ‘ਗਿਆਨੇਸ਼ ਕੁਮਾਰ ਜਾਣਗੇ, ਇਹ ਸਰਕਾਰ ਵੀ ਜਾਵੇਗੀ’, ਬੋਲੇ- ਫਿਰ ਹੋਵੇਗੀ ਲੋਕਤੰਤਰ ਦੀ ਮੁਰੰਮਤ

CJP ਦੇ ਪ੍ਰਦਰਸ਼ਨ ਵਿਚਾਲੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਪੋਸਟ ਕਰਦਿਆਂ ਕਿਹਾ ਕਿ ਗਿਆਨੇਸ਼ ਕੁਮਾਰ ਜਾਣਗੇ, ਇਹ ਸਰਕਾਰ ਵੀ ਜਾਵੇਗੀ ਅਤੇ ਫਿਰ ਲੋਕਤੰਤਰ ਦੀ ਮੁਰੰਮਤ ਸ਼ੁਰੂ ਹੋਵੇਗੀ।

Edited By: Lajwinder Kaur | Updated at:

ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ INDIA ਗਠਜੋੜ ਦੇ ਹੋਰ ਸੰਸਦ ਮੈਂਬਰਾਂ ਨੇ ਇਸ ਮੁੱਦੇ ਨੂੰ ਲੈ ਕੇ ਰਾਸ਼ਟਰਪਤੀ ਨਾਲ ਵੀ ਮੁਲਾਕਾਤ ਕੀਤੀ ਸੀ।

ਭਾਜਪਾ ਪ੍ਰਧਾਨ ਨਿਤਿਨ ਨਵੀਨ ਨੇ ਕੀਤਾ ਪਲਟਵਾਰ

ਦੂਜੇ ਪਾਸੇ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਰਾਹੁਲ ਗਾਂਧੀ, ਕਾਂਗਰਸ ਅਤੇ INDIA ਗਠਜੋੜ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਕੁਝ ਲੋਕ ਦੇਸ਼ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਅਜਿਹੀਆਂ ਕੋਸ਼ਿਸ਼ਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ।

ਨਿਤਿਨ ਨਵੀਨ ਨੇ ਕਿਹਾ ਕਿ ਭਾਜਪਾ ਵਿਕਸਤ ਭਾਰਤ ਦੇ ਨਿਰਮਾਣ ਅਤੇ ਦੇਸ਼ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਮੁਤਾਬਕ, ਲੋਕਤੰਤਰ ਨੂੰ ਚੁਣੌਤੀ ਦੇਣ ਦੀਆਂ ਕੋਸ਼ਿਸ਼ਾਂ ਨੂੰ ਦੇਸ਼ ਦੀ ਜਨਤਾ ਸਵੀਕਾਰ ਨਹੀਂ ਕਰੇਗੀ।

INDIA ਗਠਜੋੜ ’ਤੇ ਵੀ ਸਾਧਿਆ ਨਿਸ਼ਾਨਾ

ਭਾਜਪਾ ਪ੍ਰਧਾਨ ਨੇ INDIA ਗਠਜੋੜ ਅਤੇ CJP ਦੇ ਆਗੂਆਂ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਵਿੱਚ ਹਾਰ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਦੇਸ਼ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਨਿਤਿਨ ਨਵੀਨ ਨੇ ਕਿਹਾ ਕਿ ਦੇਸ਼ ਦੇ ਨੌਜਵਾਨ ਵਿਰੋਧੀ ਧਿਰ ਦੇ ਆਗੂਆਂ ਦੇ ਬਿਆਨਾਂ ਨੂੰ ਦੇਖ ਰਹੇ ਹਨ ਅਤੇ ਅਜਿਹੀਆਂ ਕੋਸ਼ਿਸ਼ਾਂ ਕਾਮਯਾਬ ਨਹੀਂ ਹੋਣਗੀਆਂ।

ਇਸ ਤਰ੍ਹਾਂ CJP ਦੇ ਪ੍ਰਸਤਾਵਿਤ ਪ੍ਰਦਰਸ਼ਨ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਬਿਆਨ ਤੋਂ ਬਾਅਦ ਕਾਂਗਰਸ ਅਤੇ ਭਾਜਪਾ ਵਿਚਾਲੇ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ।