Saturday, 11th of July 2026

ਭਾਜਪਾ 'ਚ ਉੱਠੇ ਬਗ਼ਾਵਤੀ ਸੁਰ! ਇਸ ਆਗ ਨੂੰ ਟਿਕਟ ਨਾ ਮਿਲਣ 'ਤੇ ਅਸਤੀਫਿਆਂ ਦੀ ਝੜੀ, ਗੁੱਸੇ ‘ਚ ਆਏ ਵਰਕਰਾਂ ਨੇ ਕੀਤਾ ਆਹ ਕੰਮ….

ਚੋਣਾਂ ਤੋਂ ਪਹਿਲਾਂ ਮੱਧ ਪ੍ਰਦੇਸ਼ ਦੀ ਦਤੀਆ ਵਿਧਾਨ ਸਭਾ ਸੀਟ 'ਤੇ ਭਾਜਪਾ ਲਈ ਵੱਡਾ ਸਿਆਸੀ ਸੰਕਟ ਖੜ੍ਹਾ ਹੋ ਗਿਆ ਹੈ। ਪਾਰਟੀ ਵੱਲੋਂ ਸਾਬਕਾ ਗ੍ਰਹਿ ਮੰਤਰੀ ਡਾ. ਨਰੋਤਮ ਮਿਸ਼ਰਾ ਨੂੰ ਟਿਕਟ ਦੇਣ ਤੋਂ ਇਨਕਾਰ ਕਰਨ ਅਤੇ ਆਸ਼ੂਤੋਸ਼ ਤਿਵਾੜੀ ਨੂੰ ਉਮੀਦਵਾਰ ਬਣਾਉਣ ਤੋਂ ਬਾਅਦ ਭਾਜਪਾ ਵਰਕਰਾਂ ਵਿੱਚ ਭਾਰੀ ਰੋਸ ਹੈ।

Edited By: Lajwinder Kaur | Updated at: July 11th 2026 04:34 PM
Trending News
ਭਾਜਪਾ 'ਚ ਉੱਠੇ ਬਗ਼ਾਵਤੀ ਸੁਰ! ਇਸ ਆਗ ਨੂੰ ਟਿਕਟ ਨਾ ਮਿਲਣ 'ਤੇ ਅਸਤੀਫਿਆਂ ਦੀ ਝੜੀ, ਗੁੱਸੇ ‘ਚ ਆਏ ਵਰਕਰਾਂ ਨੇ ਕੀਤਾ ਆਹ ਕੰਮ….

ਭਾਜਪਾ 'ਚ ਉੱਠੇ ਬਗ਼ਾਵਤੀ ਸੁਰ! ਇਸ ਆਗ ਨੂੰ ਟਿਕਟ ਨਾ ਮਿਲਣ 'ਤੇ ਅਸਤੀਫਿਆਂ ਦੀ ਝੜੀ, ਗੁੱਸੇ ‘ਚ ਆਏ ਵਰਕਰਾਂ ਨੇ ਕੀਤਾ ਆਹ ਕੰਮ….

ਚੋਣਾਂ ਤੋਂ ਪਹਿਲਾਂ ਮੱਧ ਪ੍ਰਦੇਸ਼ ਦੀ ਦਤੀਆ ਵਿਧਾਨ ਸਭਾ ਸੀਟ 'ਤੇ ਭਾਜਪਾ ਲਈ ਵੱਡਾ ਸਿਆਸੀ ਸੰਕਟ ਖੜ੍ਹਾ ਹੋ ਗਿਆ ਹੈ। ਪਾਰਟੀ ਵੱਲੋਂ ਸਾਬਕਾ ਗ੍ਰਹਿ ਮੰਤਰੀ ਡਾ. ਨਰੋਤਮ ਮਿਸ਼ਰਾ ਨੂੰ ਟਿਕਟ ਦੇਣ ਤੋਂ ਇਨਕਾਰ ਕਰਨ ਅਤੇ ਆਸ਼ੂਤੋਸ਼ ਤਿਵਾੜੀ ਨੂੰ ਉਮੀਦਵਾਰ ਬਣਾਉਣ ਤੋਂ ਬਾਅਦ ਭਾਜਪਾ ਵਰਕਰਾਂ ਵਿੱਚ ਭਾਰੀ ਰੋਸ ਹੈ।

ਵਰਕਰਾਂ ਦਾ ਪ੍ਰਦਰਸ਼ਨ ਅਤੇ ਜਾਮ

ਗੁੱਸੇ ਵਿੱਚ ਆਏ ਭਾਜਪਾ ਵਰਕਰਾਂ ਨੇ ਦਤੀਆ-ਝਾਂਸੀ ਹਾਈਵੇਅ ਨੂੰ ਜਾਮ ਕਰ ਦਿੱਤਾ, ਜਿਸ ਕਾਰਨ ਲਗਭਗ ਤਿੰਨ ਕਿਲੋਮੀਟਰ ਲੰਬਾ ਟ੍ਰੈਫਿਕ ਜਾਮ ਲੱਗ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਹ ਨਵੇਂ ਐਲਾਨੇ ਗਏ ਉਮੀਦਵਾਰ ਆਸ਼ੂਤੋਸ਼ ਤਿਵਾੜੀ ਨੂੰ ਨਹੀਂ ਜਾਣਦੇ ਅਤੇ ਪਾਰਟੀ ਦੇ ਇਸ ਫੈਸਲੇ ਨੇ ਜ਼ਮੀਨੀ ਪੱਧਰ ਦੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

ਸਮੂਹਿਕ ਅਸਤੀਫਿਆਂ ਦੀ ਚਿਤਾਵਨੀ

ਇਸ ਬਗਾਵਤ ਦੀ ਅਗਵਾਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਘੁਵੀਰ ਸਰਨ ਕਰ ਰਹੇ ਹਨ। ਉਨ੍ਹਾਂ ਸਮੇਤ ਜ਼ਿਲ੍ਹੇ ਦੇ ਸਾਰੇ ਸੀਨੀਅਰ ਅਧਿਕਾਰੀਆਂ ਅਤੇ ਕੌਂਸਲਰਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਪਾਰਟੀ ਵਰਕਰਾਂ ਨੇ ਭਾਜਪਾ ਲੀਡਰਸ਼ਿਪ ਨੂੰ 24 ਘੰਟੇ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਸਾਫ਼ ਕਿਹਾ ਹੈ ਕਿ ਜੇਕਰ 24 ਘੰਟਿਆਂ ਦੇ ਅੰਦਰ ਡਾ. ਨਰੋਤਮ ਮਿਸ਼ਰਾ ਨੂੰ ਉਮੀਦਵਾਰ ਨਹੀਂ ਬਣਾਇਆ ਗਿਆ, ਤਾਂ ਉਹ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦੇਣਗੇ।

ਪਾਰਟੀ ਲਈ ਵੱਡੀ ਚੁਣੌਤੀ

ਟਾਈਮਜ਼ ਨਾਓ ਦੀ ਰਿਪੋਰਟ ਅਨੁਸਾਰ, ਇਹ ਸਮੂਹਿਕ ਅਸਤੀਫੇ ਭਾਜਪਾ ਲਈ ਇੱਕ ਵੱਡੀ ਚੁਣੌਤੀ ਬਣ ਗਏ ਹਨ। ਚੋਣਾਂ ਦੇ ਨੇੜੇ ਆਉਣ ਨਾਲ ਪਾਰਟੀ ਅੰਦਰਲੀ ਇਹ ਫੁੱਟ ਭਾਜਪਾ ਦੀਆਂ ਮੁਸ਼ਕਲਾਂ ਵਧਾ ਸਕਦੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪਾਰਟੀ ਹਾਈਕਮਾਂਡ ਇਸ ਸਥਿਤੀ ਨੂੰ ਸੰਭਾਲਣ ਲਈ ਕੀ ਕਦਮ ਚੁੱਕਦੀ ਹੈ।

Punjabi Shorts

Latest News