ਦੁਨੀਆ ਦੀ ਨੰਬਰ 1 ਟੀਮ ਭਾਰਤ ਨੂੰ ਦੂਜੇ ਟੀ-20 ਵਿੱਚ ਦੱਖਣੀ ਅਫਰੀਕਾ ਨੇ ਆਸਾਨੀ ਨਾਲ ਹਰਾ ਦਿੱਤਾ। ਨਿਊ ਚੰਡੀਗੜ੍ਹ ਵਿੱਚ ਖੇਡੇ ਗਏ ਮੈਚ ਵਿੱਚ ਦੱਖਣੀ ਅਫਰੀਕਾ ਨੇ 213 ਦੌੜਾਂ ਬਣਾਈਆਂ ਅਤੇ ਟੀਮ ਇੰਡੀਆ 162 ਦੌੜਾਂ 'ਤੇ ਹੀ ਢੇਰ ਹੋ ਗਈ। ਭਾਰਤ ਨੂੰ 51 ਦੌੜਾਂ ਨਾਲ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਹਾਰ ਦੇ ਨਾਲ ਟੀ-20 ਸੀਰੀਜ਼ ਹੁਣ 1-1 ਨਾਲ ਬਰਾਬਰ ਹੋ ਗਈ ਹੈ।
ਭਾਰਤ ਦੇ ਸਭ ਤੋਂ ਸਫਲ ਗੇਂਦਬਾਜ਼ਾਂ ਵਿੱਚੋਂ ਇੱਕ ਅਰਸ਼ਦੀਪ ਸਿੰਘ ਨੇ ਦੂਜੇ ਟੀ-20 ਮੈਚ ਦੌਰਾਨ ਖਰਾਬ ਗੇਂਦਬਾਜ਼ੀ ਦਾ ਪ੍ਰਦਰਸ਼ਨ ਕੀਤਾ। ਜਸਪ੍ਰੀਤ ਬੁਮਰਾਹ ਨੇ ਫਲੋਪ ਸਾਬਿਤ ਹੋਏ।

ਗੇਂਦਬਾਜ਼ਾਂ ਤੋਂ ਬਾਅਦ ਬੱਲੇਬਾਜ਼ ਪ੍ਰਦਰਸ਼ਨ ਕਰਨ ਵਿੱਚ ਅਸਫਲ ਰਹੇ। ਸ਼ੁਭਮਨ ਗਿਲ, ਅਭਿਸ਼ੇਕ ਸ਼ਰਮਾ ਦਾ ਮੁੜ ਬੱਲਾ ਨਹੀਂ ਚੱਲਿਆ, ਕਪਤਾਨ ਸੂਰਿਆਕੁਮਾਰ ਯਾਦਵ ਨੇ ਸਿਰਫ਼ 5 ਦੌੜਾਂ ਹੀ ਬਣਾ ਸਕੇ। ਹਾਰਦਿਕ ਪੰਡਯਾ 23 ਗੇਂਦਾਂ 'ਤੇ ਸਿਰਫ਼ 20 ਦੌੜਾਂ ਤਿਲਕ ਵਰਮਾ ਨੇ 62 ਦੌੜਾਂ ਬਣਾਈਆਂ, ਜਦੋਂ ਕਿ ਕਿਸੇ ਹੋਰ ਬੱਲੇਬਾਜ਼ ਨੇ ਵਧੀਆ ਪ੍ਰਦਰਸ਼ਨ ਨਹੀਂ ਕੀਤਾ।