Tuesday, 21st of July 2026

DGP ਦੀ ਸ਼ੱਕੀ ਹਾਲਤ ‘ਚ ਮੌਤ, ਪੁਲਿਸ ਮੁੱਖ ਦਫ਼ਤਰ ‘ਚ ਮਿਲੀ ਲਾਸ਼, ਮਹਿਕਮੇ ‘ਚ ਫੈਲੀ ਸਨਸਨੀ…

ਪੁਲਿਸ ਮਹਿਕਮੇ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਡੀਜੀਪੀ ਰੈਂਕ ਦੇ ਅਧਿਕਾਰੀ ਦੀ ਸ਼ੱਕੀ ਹਾਲਤ ਦੇ ਮੌਤ ਹੋ ਗਈ ਹੈ। ਜੀ ਹਾਂ ਤ੍ਰਿਪੁਰਾ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਅਨੁਰਾਗ ਧਨਖੜ ਦੀ ਲਾਸ਼ ਰਾਜ ਦੇ ਪੁਲਿਸ ਮੁੱਖ ਦਫ਼ਤਰ ਵਿੱਚ ਮਿਲਣ ਕਾਰਨ ਸਨਸਨੀ ਫੈਲ ਗਈ ਹੈ। ਇਸ ਦੁਖਦ ਅਤੇ ਹੈਰਾਨ ਕਰਨ ਵਾਲੀ ਘਟਨਾ ਤੋਂ ਬਾਅਦ ਪੂਰੇ ਪ੍ਰਸ਼ਾਸਨਿਕ ਅਤੇ ਪੁਲਿਸ ਮਹਿਕਮੇ ਵਿੱਚ ਸੋਗ ਦੀ ਲਹਿਰ ਹੈ।

Edited By: Lajwinder Kaur | Updated at: July 21st 2026 12:21 PM
Trending News
DGP ਦੀ ਸ਼ੱਕੀ ਹਾਲਤ ‘ਚ ਮੌਤ, ਪੁਲਿਸ ਮੁੱਖ ਦਫ਼ਤਰ ‘ਚ ਮਿਲੀ ਲਾਸ਼, ਮਹਿਕਮੇ ‘ਚ ਫੈਲੀ ਸਨਸਨੀ…

DGP ਦੀ ਸ਼ੱਕੀ ਹਾਲਤ ‘ਚ ਮੌਤ, ਪੁਲਿਸ ਮੁੱਖ ਦਫ਼ਤਰ ‘ਚ ਮਿਲੀ ਲਾਸ਼, ਮਹਿਕਮੇ ‘ਚ ਫੈਲੀ ਸਨਸਨੀ…

ਪੁਲਿਸ ਮਹਿਕਮੇ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਡੀਜੀਪੀ ਰੈਂਕ ਦੇ ਅਧਿਕਾਰੀ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ। ਜੀ ਹਾਂ ਤ੍ਰਿਪੁਰਾ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਅਨੁਰਾਗ ਧਨਖੜ ਦੀ ਲਾਸ਼ ਰਾਜ ਦੇ ਪੁਲਿਸ ਮੁੱਖ ਦਫ਼ਤਰ ਵਿੱਚ ਮਿਲਣ ਕਾਰਨ ਸਨਸਨੀ ਫੈਲ ਗਈ ਹੈ। ਇਸ ਦੁਖਦ ਅਤੇ ਹੈਰਾਨ ਕਰਨ ਵਾਲੀ ਘਟਨਾ ਤੋਂ ਬਾਅਦ ਪੂਰੇ ਪ੍ਰਸ਼ਾਸਨਿਕ ਅਤੇ ਪੁਲਿਸ ਮਹਿਕਮੇ ਵਿੱਚ ਸੋਗ ਦੀ ਲਹਿਰ ਹੈ।

ਰਾਜ ਦੇ ਇਸ ਚੋਟੀ ਦੇ ਪੁਲਿਸ ਅਧਿਕਾਰੀ ਦੀ ਲਾਸ਼ ਉਨ੍ਹਾਂ ਦੇ ਆਪਣੇ ਹੀ ਮੁੱਖ ਦਫ਼ਤਰ ਵਿੱਚੋਂ ਬਰਾਮਦ ਹੋਈ ਹੈ। ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਤੁਰੰਤ ਮੋਰਚਾ ਸੰਭਾਲ ਲਿਆ ਹੈ ਅਤੇ ਮੌਕੇ 'ਤੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਡਾਕਟਰਾਂ ਨੇ ਮ੍ਰਿਤਕ ਐਲਾਨਿਆ

ਗੋਲੀ ਲੱਗਣ ਦੀ ਘਟਨਾ ਤੋਂ ਤੁਰੰਤ ਬਾਅਦ ਅਨੁਰਾਗ ਧਨਖੜ ਨੂੰ ਕਾਹਲੀ ਵਿੱਚ ਗੋਵਿੰਦ ਬੱਲਭ ਪੰਤ ਹਸਪਤਾਲ ਲਿਜਾਇਆ ਗਿਆ। ਪਰ ਉੱਥੇ ਪਹੁੰਚਣ 'ਤੇ ਜਾਂਚ ਕਰਨ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਹਾਈ-ਪ੍ਰੋਫਾਈਲ ਘਟਨਾ ਤੋਂ ਬਾਅਦ ਵੱਖ-ਵੱਖ ਜਾਂਚ ਏਜੰਸੀਆਂ ਹਰਕਤ ਵਿੱਚ ਆ ਗਈਆਂ ਹਨ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

ਪ੍ਰਦੀਪ ਭੌਮਿਕ ਨੇ ਕਿਹਾ ਕਿ ਉਨ੍ਹਾਂ ਨੂੰ ਦੁਪਹਿਰ 12 ਵਜੇ ਹਸਪਤਾਲ ਲਿਆਉਂਦਾ ਗਿਆ ਸੀ। ਉਸ ਸਮੇਂ ਉਨ੍ਹਾਂ ਦੀ ਨਬਜ਼ ਨਹੀਂ ਚੱਲ ਰਹੀ ਸੀ, ਬਲੱਡ ਪ੍ਰੈਸ਼ਰ ਨਹੀਂ ਸੀ ਅਤੇ ਜੀਵਨ ਦਾ ਕੋਈ ਵੀ ਸੰਕੇਤ ਨਹੀਂ ਮਿਲਿਆ।

ਅਸੀਂ 40 ਮਿੰਟਾਂ ਤੋਂ ਵੱਧ ਸਮੇਂ ਤੱਕ ਸੀ.ਪੀ.ਆਰ. (CPR) ਦੇ ਕੇ ਉਨ੍ਹਾਂ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਦੁਪਹਿਰ 12:48 ਵਜੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੋਸਟਮਾਰਟਮ ਤੋਂ ਬਾਅਦ ਹੀ ਮੌਤ ਅਸਲ ਕਾਰਨ ਦਾ ਪਤਾ ਲੱਗ ਸਕੇਗਾ।

ਸਰਵਿਸ ਪਿਸਤੌਲ ਨਾਲ ਖ਼ੁਦਕੁਸ਼ੀ ਕਰਨ ਦਾ ਖਦਸ਼ਾ

ਮੁੱਢਲੀ ਜਾਂਚ ਅਤੇ ਹਾਲਾਤ ਨੂੰ ਦੇਖਦਿਆਂ ਇਸ ਨੂੰ ਖ਼ੁਦਕੁਸ਼ੀ ਦਾ ਮਾਮਲਾ ਮੰਨਿਆ ਜਾ ਰਿਹਾ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਡੀਜੀਪੀ ਧਨਖੜ ਨੇ ਆਪਣੀ ਸਰਵਿਸ ਪਿਸਤੌਲ ਦੀ ਵਰਤੋਂ ਕਰਦਿਆਂ ਆਪਣੇ ਆਪ ਨੂੰ ਗੋਲੀ ਮਾਰ ਲਈ ਹੈ।

ਹਾਲਾਂਕਿ, ਉਨ੍ਹਾਂ ਨੇ ਇੰਨਾ ਵੱਡਾ ਘਾਤਕ ਕਦਮ ਕਿਨ੍ਹਾਂ ਹਾਲਾਤ ਵਿੱਚ ਚੁੱਕਿਆ, ਇਸ ਬਾਰੇ ਅਜੇ ਤੱਕ ਕੋਈ ਵੀ ਠੋਸ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਅਨੁਰਾਗ ਧਨਖੜ ਕੌਣ ਸਨ?

ਅਨੁਰਾਗ ਧਨਖੜ ਨੇ ਮਈ 2025 ਵਿੱਚ ਅਮਿਤਾਭ ਰੰਜਨ ਦੀ ਜਗ੍ਹਾ ਤ੍ਰਿਪੁਰਾ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦਾ ਅਹੁਦਾ ਸੰਭਾਲਿਆ ਸੀ। ਰਾਜ ਦੇ ਪੁਲਿਸ ਮੁਖੀ ਬਣਨ ਤੋਂ ਪਹਿਲਾਂ, ਉਨ੍ਹਾਂ ਨੇ ਤ੍ਰਿਪੁਰਾ ਵਿੱਚ ਡਾਇਰੈਕਟਰ ਜਨਰਲ (ਇੰਟੈਲੀਜੈਂਸ) ਵਜੋਂ ਕੰਮ ਕੀਤਾ ਸੀ ਅਤੇ ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਸੀ.ਬੀ.ਆਈ.) ਨਾਲ ਉਨ੍ਹਾਂ ਦਾ ਸ਼ਾਨਦਾਰ ਕਰੀਅਰ ਰਿਹਾ, ਜਿੱਥੇ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਕਈ ਹਾਈ-ਪ੍ਰੋਫਾਈਲ ਮਾਮਲਿਆਂ ਦੀ ਜਾਂਚ ਕੀਤੀ ਸੀ। ਆਪਣੇ ਪੇਸ਼ੇਵਰ ਰਵੱਈਏ ਅਤੇ ਪੁਲਿਸਿੰਗ ਦੇ ਵਿਆਪਕ ਤਜ਼ਰਬੇ ਲਈ ਪਛਾਣੇ ਜਾਂਦੇ ਧਨਖੜ ਨੂੰ ਰਾਜ ਦੇ ਸਭ ਤੋਂ ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਸੀ।

ਆਈ.ਪੀ.ਐਸ. ਅਧਿਕਾਰੀ ਅਨੁਰਾਗ ਧਨਖੜ ਅਸਲ ਵਿੱਚ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਉਹ 1994 ਬੈਚ ਦੇ ਤ੍ਰਿਪੁਰਾ ਕੈਡਰ ਦੇ ਆਈ.ਪੀ.ਐਸ. ਅਧਿਕਾਰੀ ਸਨ। ਫਿਲਹਾਲ, ਪੁਲਿਸ ਅਤੇ ਏਜੰਸੀਆਂ ਇਸ ਗੱਲ ਦਾ ਪਤਾ ਲਗਾਉਣ ਵਿੱਚ ਜੁੱਟੀਆਂ ਹਨ ਕਿ ਆਖ਼ਰ ਕਿਸ ਵਜ੍ਹਾ ਜਾਂ ਦਬਾਅ ਹੇਠ ਰਾਜ ਦੇ ਡੀਜੀਪੀ ਨੇ ਆਪਣੀ ਜਾਨ ਦੇ ਦਿੱਤੀ।

Punjabi Shorts

Latest News