Friday, 9th of October 2026

ਬੱਚਿਆਂ ਤੇ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ! ਮੰਗਲਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਵੱਲੋਂ ਨੋਟੀਫਿਕੇਸ਼ਨ ਜਾਰੀ

Edited By: Lajwinder Kaur | Updated at:
ਬੱਚਿਆਂ ਤੇ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ! ਮੰਗਲਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਵੱਲੋਂ ਨੋਟੀਫਿਕੇਸ਼ਨ ਜਾਰੀ

ਬੱਚਿਆਂ ਤੇ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ! ਮੰਗਲਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਵੱਲੋਂ ਨੋਟੀਫਿਕੇਸ਼ਨ ਜਾਰੀ

ਮਾਰਚ ਤੋਂ ਬਾਅਦ ਅਪ੍ਰੈਲ ਮਹੀਨੇ ਵੀ ਬੈਕ-ਟੂ-ਬੈਕ ਛੁੱਟੀਆਂ ਆ ਰਹੀਆਂ ਹਨ। ਅੱਜ ਯਾਨੀਕਿ 3 ਅਪ੍ਰੈਲ ਨੂੰ ਵੀ ਸੂਬੇ ਦੇ ਵਿੱਚ ਗੁੱਡ ਫ੍ਰਾਈਡੇਅ ਦੀ ਛੁੱਟੀ ਹੋਣ ਕਰਕੇ ਇਕੱਠੀਆਂ ਤਿੰਨ ਛੁੱਟੀਆਂ ਆ ਗਈਆਂ, ਸ਼ਨੀਵਾਰ (04 ਅਪ੍ਰੈਲ) ਦੀ ਤੇ ਫਿਰ ਐਤਵਾਰ (05 ਅਪ੍ਰੈਲ ) ਨੂੰ ਹਫਤਾਵਾਰ ਦੀ ਛੁੱਟੀ ਹੈ। ਹੁਣ ਦੱਸ ਦਈਏ ਮੰਗਲਵਾਰ ਨੂੰ ਅੱਧੇ ਦਿਨ ਦੀ ਛੁੱਟੀ ਆ ਰਹੀ ਹੈ। ਪਠਾਨਕੋਟ ਸ਼ਹਿਰ 7 ਅਪ੍ਰੈਲ ਯਾਨੀਕਿ ਮੰਗਲਵਾਰ ਵਾਲੇ ਦਿਨ ਧਾਰਮਿਕ ਉਤਸ਼ਾਹ ਅਤੇ ਆਸਥਾ ਦਾ ਇੱਕ ਸ਼ਾਨਦਾਰ ਪ੍ਰਦਰਸ਼ਨ ਦੇਖਣ ਨੂੰ ਮਿਲੇਗਾ, ਜਦੋਂ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ 490ਵੇਂ ਜਨਮ ਦਿਵਸ ਨੂੰ ਮਨਾਉਣ ਲਈ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਏਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਸੰਬੰਧ 'ਚ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ, ਜਿਸ ਨੇ ਵਿਦਿਆਰਥੀਆਂ ਅਤੇ ਮਾਪਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।

ਡੀਸੀ ਵੱਲੋਂ ਅਹਿਮ ਹੁਕਮ ਜਾਰੀ

ਡਿਪਟੀ ਕਮਿਸ਼ਨਰ ਡਾ. ਪਲਵੀ ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਸ਼ਾ ਸੇਵਾ ਸਮਿਤੀ, ਪਠਾਨਕੋਟ ਵੱਲੋਂ ਸ਼ਹਿਰ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਇਸ ਯਾਤਰਾ ਦੌਰਾਨ ਸ਼ਹਿਰ ਦੇ ਕਈ ਮੁੱਖ ਮਾਰਗਾਂ ‘ਤੇ ਭਾਰੀ ਭੀੜ ਅਤੇ ਟ੍ਰੈਫਿਕ ਦਾ ਦਬਾਅ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਟ੍ਰੈਫਿਕ ਦੇ ਕਈ ਰੂਟ ਡਾਇਵਰਟ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ-ਕਾਲਜਾਂ 'ਚ ਅੱਧੇ ਦਿਨ ਦੀ ਛੁੱਟੀ

ਪ੍ਰਸ਼ਾਸਨ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਆਦਰ ਕਰਦਿਆਂ ਅਤੇ ਸਕੂਲਾਂ ਤੇ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਹੋਰ ਅਹਿਮ ਕਦਮ ਚੁੱਕਿਆ ਹੈ। ਹੁਕਮਾਂ ਅਨੁਸਾਰ 7 ਅਪ੍ਰੈਲ ਨੂੰ ਜ਼ਿਲ੍ਹਾ ਪਠਾਨਕੋਟ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਜਾਰੀ ਕੀਤੇ ਗਏ ਰੂਟ ਪਲਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੀ ਯਾਤਰਾ ਦੀ ਯੋਜਨਾ ਬਣਾਉਣ।