Tuesday, 29th of September 2026

‘ਮੈਂ ਚੜ੍ਹਦੀਕਲਾ 'ਚ ਹਾਂ, ਮੈਨੂੰ ਜ਼ਿੱਲਤ ਨਾਲੋਂ ਸ਼ਹਾਦਤ ਕਬੂਲ ਹੈ’-ਬਲਵੰਤ ਸਿੰਘ ਰਾਜੋਆਣਾ, ਮੁਲਾਕਾਤ ਕਰਨ ਮਗਰੋਂ ਜਥੇਦਾਰ ਗੜਗੱਜ ਤੇ ਧਾਮੀ ਬੋਲੇ...

ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਮੁਲਾਕਾਤ ਕੀਤੀ।

Edited By: Lajwinder Kaur | Updated at:
‘ਮੈਂ ਚੜ੍ਹਦੀਕਲਾ 'ਚ ਹਾਂ, ਮੈਨੂੰ ਜ਼ਿੱਲਤ ਨਾਲੋਂ ਸ਼ਹਾਦਤ ਕਬੂਲ ਹੈ’-ਬਲਵੰਤ ਸਿੰਘ ਰਾਜੋਆਣਾ, ਮੁਲਾਕਾਤ ਕਰਨ ਮਗਰੋਂ ਜਥੇਦਾਰ ਗੜਗੱਜ ਤੇ ਧਾਮੀ ਬੋਲੇ...

‘ਮੈਂ ਚੜ੍ਹਦੀਕਲਾ 'ਚ ਹਾਂ, ਮੈਨੂੰ ਜ਼ਿੱਲਤ ਨਾਲੋਂ ਸ਼ਹਾਦਤ ਕਬੂਲ ਹੈ’-ਬਲਵੰਤ ਸਿੰਘ ਰਾਜੋਆਣਾ, ਮੁਲਾਕਾਤ ਕਰਨ ਮਗਰੋਂ ਜਥੇਦਾਰ ਗੜਗੱਜ ਤੇ ਧਾਮੀ ਬੋਲੇ...

ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਅਹਿਮ ਮੁਲਾਕਾਤ ਤੋਂ ਬਾਅਦ ਬਾਹਰ ਆ ਕੇ ਜਥੇਦਾਰ ਅਤੇ ਐਸ.ਜੀ.ਪੀ.ਸੀ. ਪ੍ਰਧਾਨ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਈ ਵੱਡੇ ਖੁਲਾਸੇ ਕੀਤੇ ਗਏ ਅਤੇ ਸਿਆਸੀ ਤੇ ਪੰਥਕ ਗਲਿਆਰਿਆਂ ਵਿੱਚ ਨਵੀਂ ਚਰਚਾ ਛਿੜ ਗਈ ਹੈ।

"ਮੈਨੂੰ ਜ਼ਿੱਲਤ ਨਾਲੋਂ ਸ਼ਹਾਦਤ ਕਬੂਲ ਹੈ"

ਮੁਲਾਕਾਤ ਦੌਰਾਨ ਬਲਵੰਤ ਸਿੰਘ ਰਾਜੋਆਣਾ ਨੇ ਪੂਰੀ ਚੜ੍ਹਦੀ ਕਲਾ ਵਿੱਚ ਹੋਣ ਦਾ ਪ੍ਰਗਟਾਵਾ ਕਰਦਿਆਂ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਜ਼ਿੱਲਤ ਬਰਦਾਸ਼ਤ ਨਹੀਂ ਹੈ ਅਤੇ ਉਹ ਮੌਤ ਨਾਲੋਂ ਸ਼ਹਾਦਤ ਨੂੰ ਪਹਿਲ ਦਿੰਦੇ ਹਨ। ਉਨ੍ਹਾਂ ਆਖਿਆ ਕਿ ਮੌਤ ਤਾਂ ਪ੍ਰਮਾਤਮਾ ਦੇ ਹੱਥ ਹੈ, ਪਰ ਮਹਾਨ ਸ਼ਹਾਦਤ ਭਾਗਾਂ ਵਾਲਿਆਂ ਨੂੰ ਹੀ ਮਿਲਦੀ ਹੈ।

ਪੀ.ਐੱਮ. ਮੋਦੀ ਨੂੰ ਚਿੱਠੀ ਅਤੇ ਫ਼ੈਸਲੇ ਬਾਰੇ ਗੱਲ

ਐਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਹਿਲਾਂ ਹੀ ਚਿੱਠੀ ਲਿਖ ਕੇ ਇਸ ਮਾਮਲੇ ਵਿੱਚ ਪਾਸਾ ਕਰਨ ਜਾਂ ਫ਼ੈਸਲਾ ਲੈਣ ਬਾਰੇ ਸਪੱਸ਼ਟ ਕੀਤਾ ਹੈ। ਰਾਜੋਆਣਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਜਾਂ ਦੇਸ਼ ਦੀ ਸਰਵਉੱਚ ਅਦਾਲਤ (ਸੁਪਰੀਮ ਕੋਰਟ) ਨੂੰ ਉਨ੍ਹਾਂ ਦੀ ਰਿਹਾਈ ਜਾਂ ਸਜ਼ਾ ਦੇ ਮਾਮਲੇ ਵਿੱਚ ਜੋ ਵੀ ਅੰਤਿਮ ਫ਼ੈਸਲਾ ਲੈਣਾ ਹੈ, ਉਹ ਬਿਨਾਂ ਕਿਸੇ ਦੇਰੀ ਦੇ ਜਲਦੀ ਲੈਣਾ ਚਾਹੀਦਾ ਹੈ।

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਮੁੱਦਾ

ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਰਕਾਰਾਂ ਅਤੇ ਕਾਨੂੰਨ ਦੀ ਪ੍ਰਣਾਲੀ ਉੱਤੇ ਤਿੱਖੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਹੋਰ ਨੂੰ ਪੈਰੋਲ ਚਾਹੀਦੀ ਹੋਵੇ ਤਾਂ ਇੱਕ ਮਿੰਟ ਵਿੱਚ ਦੇ ਦਿੱਤੀ ਜਾਂਦੀ ਹੈ, ਪਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ। ਜਥੇਦਾਰ ਨੇ ਸਵਾਲ ਕੀਤਾ ਕਿ ਸਿੱਖਾਂ ਲਈ ਨਿਆਂ ਪ੍ਰਣਾਲੀ ਅਤੇ ਕਾਨੂੰਨ ਦੇ ਨਿਯਮ ਵੱਖਰੇ ਕਿਉਂ ਹਨ? ਉਨ੍ਹਾਂ ਇਲਜ਼ਾਮ ਲਾਇਆ ਕਿ ਜਾਣਬੁੱਝ ਕੇ ਸਿੱਖਾਂ ਦੀਆਂ ਕੁਰਬਾਨੀਆਂ ਅਤੇ ਸ਼ਹਾਦਤਾਂ ਨੂੰ ਅਣਗੌਲਿਆ ਜਾ ਰਿਹਾ ਹੈ।