Friday, 6th of November 2026

ਪੰਜਾਬ 'ਚ ਚੱਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ, 4 ਜਨਰਲ ਡੱਬੇ ਸੜੇ; ਯਾਤਰੀਆਂ ਨੇ ਛਾਲਾਂ ਮਾਰ ਕੇ ਬਚਾਈ ਜਾਨ; 8 ਟ੍ਰੇਨਾਂ ਦਾ ਰੂਟ ਬਦਲਿਆ

ਪੰਜਾਬ ਵਿੱਚ ਸ਼ੁੱਕਰਵਾਰ ਦੁਪਹਿਰ ਇੱਕ ਵੱਡਾ ਰੇਲ ਹਾਦਸਾ ਵਾਪਰ ਗਿਆ। ਅੰਮ੍ਰਿਤਸਰ ਤੋਂ ਪੱਛਮੀ ਬੰਗਾਲ ਦੇ ਨਿਊ ਜਲਪਾਈਗੁੜੀ ਜਾ ਰਹੀ ਕਰਮਭੂਮੀ ਐਕਸਪ੍ਰੈੱਸ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਇੰਜਣ ਦੇ ਨਾਲ ਲੱਗੇ ਜਨਰਲ ਡੱਬੇ ਵਿੱਚ ਲੱਗੀ, ਜਿਸ ਨੇ ਦੇਖਦੇ ਹੀ ਦੇਖਦੇ ਟ੍ਰੇਨ ਦੇ ਚਾਰ ਜਨਰਲ ਡੱਬਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

Edited By: Lajwinder Kaur | Updated at:

ਅੱਗ ਲੱਗਣ ਕਾਰਨ ਡੱਬਿਆਂ ਵਿੱਚ ਸਵਾਰ ਯਾਤਰੀਆਂ ਵਿੱਚ ਦਹਿਸ਼ਤ ਫੈਲ ਗਈ ਅਤੇ ਚੀਕ-ਚਿਹਾੜਾ ਮਚ ਗਿਆ। ਟ੍ਰੇਨ ਰੁਕਦੇ ਹੀ ਯਾਤਰੀ ਆਪਣੀ ਜਾਨ ਬਚਾਉਣ ਲਈ ਹੇਠਾਂ ਉਤਰ ਕੇ ਖੇਤਾਂ ਵੱਲ ਭੱਜਣ ਲੱਗੇ। ਇਸ ਦੌਰਾਨ ਕਈ ਯਾਤਰੀਆਂ ਨੇ ਟ੍ਰੇਨ ਵਿੱਚੋਂ ਛਾਲਾਂ ਵੀ ਮਾਰ ਦਿੱਤੀਆਂ।

ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਫਤਿਹਗੜ੍ਹ ਸਾਹਿਬ ਦੇ ਸਾਧੂਗੜ੍ਹ ਅਤੇ ਪਟਿਆਲਾ ਦੇ ਸਰਾਏ ਬੰਜਾਰਾ ਰੇਲਵੇ ਸਟੇਸ਼ਨਾਂ ਵਿਚਕਾਰ ਵਾਪਰੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਰੇਲਵੇ ਪ੍ਰਸ਼ਾਸਨ, ਫਾਇਰ ਬ੍ਰਿਗੇਡ ਵਿਭਾਗ ਅਤੇ ਰਾਹਤ ਟੀਮਾਂ ਨੂੰ ਅਲਰਟ ਕਰ ਦਿੱਤਾ ਗਿਆ।

ਰੇਲਵੇ ਮੁਤਾਬਕ ਟ੍ਰੇਨ ਨੰਬਰ 12508 ਕਰਮਭੂਮੀ ਐਕਸਪ੍ਰੈੱਸ ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਜਾ ਰਹੀ ਸੀ। ਹਾਦਸਾ ਦੁਪਹਿਰ ਕਰੀਬ 1:10 ਵਜੇ ਵਾਪਰਿਆ। ਸ਼ੁਰੂਆਤੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸ ਘਟਨਾ ਕਾਰਨ ਰੇਲ ਆਵਾਜਾਈ ਵੀ ਪ੍ਰਭਾਵਿਤ ਹੋਈ ਅਤੇ 8 ਟ੍ਰੇਨਾਂ ਨੂੰ ਡਾਇਵਰਟ ਕਰਨਾ ਪਿਆ।