Monday, 2nd of November 2026

CM ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ! 432 ਕਰੋੜ ਦੀ ਲਾਗਤ ਨਾਲ ਬਣੇ 2 ਵਾਟਰ ਟ੍ਰੀਟਮੈਂਟ ਪਲਾਂਟ ਲੋਕਾਂ ਨੂੰ ਕੀਤੇ ਸਮਰਪਿਤ

ਪੰਜਾਬ ਦੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਉਨ੍ਹਾਂ ਨੇ ਪਟਿਆਲਾ ਦੇ ਪਿੰਡ ਮੰਡੋਲੀ ਵਿਖੇ 432 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਦੋ ਨਵੇਂ ਵਾਟਰ ਟ੍ਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ ਕੀਤੇ ਹਨ।

Edited By: Lajwinder Kaur | Updated at:
CM ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ! 432 ਕਰੋੜ ਦੀ ਲਾਗਤ ਨਾਲ ਬਣੇ 2 ਵਾਟਰ ਟ੍ਰੀਟਮੈਂਟ ਪਲਾਂਟ ਲੋਕਾਂ ਨੂੰ ਕੀਤੇ ਸਮਰਪਿਤ

CM ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ! 432 ਕਰੋੜ ਦੀ ਲਾਗਤ ਨਾਲ ਬਣੇ 2 ਵਾਟਰ ਟ੍ਰੀਟਮੈਂਟ ਪਲਾਂਟ ਲੋਕਾਂ ਨੂੰ ਕੀਤੇ ਸਮਰਪਿਤ

ਪੰਜਾਬ ਦੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਉਨ੍ਹਾਂ ਨੇ ਪਟਿਆਲਾ ਦੇ ਪਿੰਡ ਮੰਡੋਲੀ ਵਿਖੇ 432 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਦੋ ਨਵੇਂ ਵਾਟਰ ਟ੍ਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ ਕੀਤੇ ਹਨ। ਇਸ ਨਾਲ ਹੁਣ ਪੰਜ ਵਿਧਾਨ ਸਭਾ ਹਲਕਿਆਂ ਦੇ 316 ਪਿੰਡਾਂ ਅਤੇ 75 ਹਜ਼ਾਰ ਘਰਾਂ ਨੂੰ ਹਰ ਰੋਜ਼ ਪੀਣ ਲਈ ਸਾਫ਼ ਨਹਿਰੀ ਪਾਣੀ ਮਿਲੇਗਾ।

ਦੂਸ਼ਿਤ ਪਾਣੀ ਦੀ ਸਮੱਸਿਆ ਤੋਂ ਮਿਲੇਗੀ ਰਾਹਤ

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ਫੇਸਬੁੱਕ ਪੇਜ 'ਤੇ ਪੋਸਟ ਸਾਂਝੀ ਕਰਦਿਆਂ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਲੋਕਾਂ ਨੂੰ ਦੂਸ਼ਿਤ ਪਾਣੀ ਦੀ ਸਮੱਸਿਆ ਤੋਂ ਪੱਕੇ ਤੌਰ 'ਤੇ ਰਾਹਤ ਮਿਲੇਗੀ। ਖ਼ਾਸ ਤੌਰ 'ਤੇ ਪਾਣੀ ਵਿੱਚ ਫਲੋਰਾਈਡ ਵਰਗੇ ਹਾਨੀਕਾਰਕ ਤੱਤਾਂ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਇਹ ਪਲਾਂਟ ਅਹਿਮ ਭੂਮਿਕਾ ਨਿਭਾਉਣਗੇ।

5 ਹਜ਼ਾਰ ਘਰਾਂ ਨੂੰ ਮਿਲੇਗਾ ਸਾਫ਼ ਪਾਣੀ

CM ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੇ ਲੋਕਾਂ ਲਈ ਲਾਈਫਲਾਈਨ ਸਾਬਤ ਹੋਣਗੇ। ਇਨ੍ਹਾਂ ਰਾਹੀਂ ਪੰਜ ਵਿਧਾਨ ਸਭਾ ਹਲਕਿਆਂ ਦੇ 316 ਪਿੰਡਾਂ ਦੇ ਲਗਭਗ 75 ਹਜ਼ਾਰ ਘਰਾਂ ਤੱਕ ਰੋਜ਼ਾਨਾ ਸਾਫ਼ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਈ ਪੰਜਾਬੀਆਂ ਦੀ ਸਿਹਤ ਸਭ ਤੋਂ ਵੱਡੀ ਪਹਿਲ ਹੈ ਅਤੇ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਆਪਣੀ ਪੋਸਟ ਦੇ ਅਖੀਰ ਵਿੱਚ 'ਇਨਕਲਾਬ ਜ਼ਿੰਦਾਬਾਦ' ਦਾ ਨਾਅਰਾ ਵੀ ਲਿਖਿਆ।