Tuesday, 17th of November 2026

ਪਟਿਆਲਾ 'ਚ AAP ਨੂੰ ਝਟਕਾ, ਐਜੂਕੇਸ਼ਨ ਵਿੰਗ ਦੇ ਕੋਆਰਡੀਨੇਟਰ ਤੇ ਨਾਮੀ ਆਗੂ ਨੇ ਛੱਡੀ ਪਾਰਟੀ; ਚੋਣ ਲੜਣ ਨੂੰ ਲੈ ਕੇ ਕਰਤਾ ਵੱਡਾ ਐਲਾਨ

ਨਗਰ ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ ਪਈ ਹੈ। ਇਸੇ ਦੌਰਾਨ ਪਟਿਆਲਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਐਜੂਕੇਸ਼ਨ ਵਿੰਗ ਦੇ ਕੋਆਰਡੀਨੇਟਰ ਜਸਪਾਲ ਸਿੰਘ ਜੱਜੂ ਨੇ ਪਾਰਟੀ ਦਾ ਸਾਥ ਛੱਡਣ ਦਾ ਫੈਸਲਾ ਕੀਤਾ ਹੈ।

Edited By: Lajwinder Kaur | Updated at:
ਪਟਿਆਲਾ 'ਚ AAP ਨੂੰ ਝਟਕਾ, ਐਜੂਕੇਸ਼ਨ ਵਿੰਗ ਦੇ ਕੋਆਰਡੀਨੇਟਰ ਤੇ ਨਾਮੀ ਆਗੂ ਨੇ ਛੱਡੀ ਪਾਰਟੀ; ਚੋਣ ਲੜਣ ਨੂੰ ਲੈ ਕੇ ਕਰਤਾ ਵੱਡਾ ਐਲਾਨ

ਪਟਿਆਲਾ 'ਚ AAP ਨੂੰ ਝਟਕਾ, ਐਜੂਕੇਸ਼ਨ ਵਿੰਗ ਦੇ ਕੋਆਰਡੀਨੇਟਰ ਤੇ ਨਾਮੀ ਆਗੂ ਨੇ ਛੱਡੀ ਪਾਰਟੀ; ਚੋਣ ਲੜਣ ਨੂੰ ਲੈ ਕੇ ਕਰਤਾ ਵੱਡਾ ਐਲਾਨ

ਪਟਿਆਲਾ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਨੂੰ ਝਟਕਾ ਲੱਗਾ ਹੈ। ਪਾਰਟੀ ਵੱਲੋਂ ਟਿਕਟਾਂ ਦੀ ਵੰਡ ਤੋਂ ਬਾਅਦ ਨਾਰਾਜ਼ਗੀ ਸਾਹਮਣੇ ਆਉਣ ਲੱਗੀ ਹੈ। ਇਸੇ ਦੌਰਾਨ ਪਟਿਆਲਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਐਜੂਕੇਸ਼ਨ ਵਿੰਗ ਦੇ ਕੋਆਰਡੀਨੇਟਰ ਜਸਪਾਲ ਸਿੰਘ ਜੱਜੂ ਨੇ ਪਾਰਟੀ ਦਾ ਸਾਥ ਛੱਡਣ ਦਾ ਫੈਸਲਾ ਕੀਤਾ ਹੈ।

ਜਾਣਕਾਰੀ ਅਨੁਸਾਰ, ਜਸਪਾਲ ਸਿੰਘ ਜੱਜੂ ਨੇ ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 26 ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋਣ ਲੜਨ ਦੀ ਦਾਅਵੇਦਾਰੀ ਪੇਸ਼ ਕੀਤੀ ਸੀ। ਹਾਲਾਂਕਿ, ਸੋਮਵਾਰ ਨੂੰ ਪਾਰਟੀ ਵੱਲੋਂ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਟਿਕਟ ਨਹੀਂ ਮਿਲੀ।

ਚੋਣ ਲੜਣ ਨੂੰ ਲੈ ਕੇ ਕਰਤਾ ਵੱਡਾ ਐਲਾਨ

ਇਸ ਤੋਂ ਬਾਅਦ ਜਸਪਾਲ ਸਿੰਘ ਜੱਜੂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ। ਹੁਣ ਉਹ ਵਾਰਡ ਨੰਬਰ 26 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਰਨਗੇ।

ਪਾਰਟੀ ਦੀ ਟਿਕਟ ਨਾ ਮਿਲਣ ਤੋਂ ਬਾਅਦ ਉਨ੍ਹਾਂ ਵੱਲੋਂ ਲਿਆ ਗਿਆ ਇਹ ਫੈਸਲਾ ਪਟਿਆਲਾ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਲਈ ਇੱਕ ਅਹਿਮ ਸਿਆਸੀ ਘਟਨਾਕ੍ਰਮ ਮੰਨਿਆ ਜਾ ਰਿਹਾ ਹੈ।