Friday, 17th of July 2026

ਵਿਜੀਲੈਂਸ ਦਾ ਵੱਡਾ ਐਕਸ਼ਨ: 50,000 ਰੁਪਏ ਦੀ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ, ਜਾਣੋ ਕੀ ਹੈ ਪੂਰਾ ਮਾਮਲਾ?

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੀਆਂ ਜੜ੍ਹਾਂ ਪੁੱਟਣ ਲਈ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ। ਵਿਜੀਲੈਂਸ ਟੀਮ ਨੇ ਜ਼ਿਲ੍ਹਾ ਬਰਨਾਲਾ ਦੇ ਤਪਾ ਵਿਖੇ ਤਾਇਨਾਤ ਸਹਿਕਾਰੀ ਸਭਾ ਦੇ ਇੰਸਪੈਕਟਰ ਹਰਸ਼ ਬਾਂਸਲ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

Edited By: Lajwinder Kaur | Updated at: July 17th 2026 12:18 PM
Trending News
ਵਿਜੀਲੈਂਸ ਦਾ ਵੱਡਾ ਐਕਸ਼ਨ: 50,000 ਰੁਪਏ ਦੀ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ, ਜਾਣੋ ਕੀ ਹੈ ਪੂਰਾ ਮਾਮਲਾ?

ਵਿਜੀਲੈਂਸ ਦਾ ਵੱਡਾ ਐਕਸ਼ਨ: 50,000 ਰੁਪਏ ਦੀ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ, ਜਾਣੋ ਕੀ ਹੈ ਪੂਰਾ ਮਾਮਲਾ?

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੀਆਂ ਜੜ੍ਹਾਂ ਪੁੱਟਣ ਲਈ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ। ਵਿਜੀਲੈਂਸ ਟੀਮ ਨੇ ਜ਼ਿਲ੍ਹਾ ਬਰਨਾਲਾ ਦੇ ਤਪਾ ਵਿਖੇ ਤਾਇਨਾਤ ਸਹਿਕਾਰੀ ਸਭਾ ਦੇ ਇੰਸਪੈਕਟਰ ਹਰਸ਼ ਬਾਂਸਲ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਕੀ ਹੈ ਪੂਰਾ ਮਾਮਲਾ?

ਵਿਜੀਲੈਂਸ ਬਿਊਰੋ ਦੇ ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਇਸ ਮਾਮਲੇ ਦੀ ਸ਼ੁਰੂਆਤ ਸਹਿਕਾਰੀ ਸਭਾ ਤਪਾ ਤੋਂ ਸੇਵਾਮੁਕਤ ਹੋਏ ਸਕੱਤਰ ਜੰਗ ਸਿੰਘ ਦੀ ਸ਼ਿਕਾਇਤ ਤੋਂ ਹੋਈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਖ਼ਿਲਾਫ਼ ਵਿਭਾਗੀ ਜਾਂਚ ਚੱਲ ਰਹੀ ਹੈ। ਮੁਲਜ਼ਮ ਇੰਸਪੈਕਟਰ ਹਰਸ਼ ਬਾਂਸਲ ਨੇ ਰਿਟਾਇਰਮੈਂਟ ਤੋਂ ਬਾਅਦ ਦੀ ਬਕਾਇਆ ਰਾਸ਼ੀ ਜਾਰੀ ਕਰਵਾਉਣ ਅਤੇ ਜਾਂਚ ਰਿਪੋਰਟ ਉਸ ਦੇ ਹੱਕ ਵਿੱਚ ਕਰਨ ਬਦਲੇ ਸ਼ੁਰੂਆਤ ਵਿੱਚ 1,00,000 ਰੁਪਏ ਦੀ ਮੰਗ ਕੀਤੀ ਸੀ। ਕਾਫੀ ਜੱਦੋ-ਜਹਿਦ ਤੋਂ ਬਾਅਦ ਇਹ ਸੌਦਾ 50,000 ਰੁਪਏ ਵਿੱਚ ਤੈਅ ਹੋਇਆ।

ਵਿਜੀਲੈਂਸ ਨੇ ਵਿਛਾਇਆ ਜਾਲ

ਰਿਸ਼ਵਤ ਦੇਣ ਦੇ ਇੱਛੁਕ ਨਾ ਹੋਣ ਕਾਰਨ, ਸ਼ਿਕਾਇਤਕਰਤਾ ਨੇ ਤੁਰੰਤ ਪਟਿਆਲਾ ਸਥਿਤ ਵਿਜੀਲੈਂਸ ਬਿਊਰੋ ਨਾਲ ਸੰਪਰਕ ਕੀਤਾ। ਸ਼ਿਕਾਇਤ ਦੀ ਗੰਭੀਰਤਾ ਨੂੰ ਦੇਖਦੇ ਹੋਏ ਵਿਜੀਲੈਂਸ ਦੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਇੱਕ ਵਿਸ਼ੇਸ਼ ਜਾਲ ਵਿਛਾਇਆ। ਜਿਵੇਂ ਹੀ ਇੰਸਪੈਕਟਰ ਹਰਸ਼ ਬਾਂਸਲ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਫੜੀ, ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਸ ਨੂੰ ਰੰਗੇ ਹੱਥੀਂ ਦਬੋਚ ਲਿਆ। ਮੌਕੇ ਤੋਂ ਰਿਸ਼ਵਤ ਵਾਲੀ ਰਾਸ਼ੀ ਵੀ ਬਰਾਮਦ ਕਰ ਲਈ ਗਈ ਹੈ।

ਮੁਲਜ਼ਮ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ

ਇਸ ਘਟਨਾ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਇੰਸਪੈਕਟਰ ਹਰਸ਼ ਬਾਂਸਲ ਖ਼ਿਲਾਫ਼ ਪਟਿਆਲਾ ਦੇ ਵਿਜੀਲੈਂਸ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਬੁਲਾਰੇ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਚੱਲ ਰਹੀ ਹੈ ਅਤੇ ਇਸ ਗੱਲ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ ਕਿ ਇਸ ਭ੍ਰਿਸ਼ਟਾਚਾਰ ਦੇ ਜਾਲ ਵਿੱਚ ਹੋਰ ਕੌਣ-ਕੌਣ ਸ਼ਾਮਲ ਹੋ ਸਕਦਾ ਹੈ।

ਇਸ ਕਾਰਵਾਈ ਨੇ ਇੱਕ ਵਾਰ ਫਿਰ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰੀ ਅਹੁਦਿਆਂ 'ਤੇ ਬੈਠੇ ਭ੍ਰਿਸ਼ਟ ਅਧਿਕਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਵਿਜੀਲੈਂਸ ਬਿਊਰੋ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਕੋਈ ਵੀ ਸਰਕਾਰੀ ਕਰਮਚਾਰੀ ਰਿਸ਼ਵਤ ਦੀ ਮੰਗ ਕਰਦਾ ਹੈ, ਤਾਂ ਉਹ ਤੁਰੰਤ ਵਿਜੀਲੈਂਸ ਨੂੰ ਸੂਚਿਤ ਕਰਨ।

Punjabi Shorts

Latest News