Tuesday, 15th of September 2026

ਚੰਡੀਗੜ੍ਹ ‘ਚ ਕਾਂਗਰਸ ਦਾ ਹੱਲਾ ਬੋਲ: ਪੁਲਿਸ ਨੇ ਸਚਿਨ ਪਾਇਲਟ, ਪ੍ਰਤਾਪ ਬਾਜਵਾ ਸਣੇ ਕਈ ਲੀਡਰਾਂ ਨੂੰ ਕੀਤਾ ਡਿਟੇਨ...

ਕਾਂਗਰਸ ਪਾਰਟੀ ਵੱਲੋਂ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਦੀ ਅਗਵਾਈ ਹੇਠ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਤੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ ਕੱਢਿਆ ਗਿਆ।

Edited By: Lajwinder Kaur | Updated at:
ਚੰਡੀਗੜ੍ਹ ‘ਚ ਕਾਂਗਰਸ ਦਾ ਹੱਲਾ ਬੋਲ: ਪੁਲਿਸ ਨੇ ਸਚਿਨ ਪਾਇਲਟ, ਪ੍ਰਤਾਪ ਬਾਜਵਾ ਸਣੇ ਕਈ ਲੀਡਰਾਂ ਨੂੰ ਕੀਤਾ ਡਿਟੇਨ...

ਚੰਡੀਗੜ੍ਹ ‘ਚ ਕਾਂਗਰਸ ਦਾ ਹੱਲਾ ਬੋਲ: ਪੁਲਿਸ ਨੇ ਸਚਿਨ ਪਾਇਲਟ, ਪ੍ਰਤਾਪ ਬਾਜਵਾ ਸਣੇ ਕਈ ਲੀਡਰਾਂ ਨੂੰ ਕੀਤਾ ਡਿਟੇਨ...

ਸੰਗਰੂਰ ਦੇ ਗੁਲਜਾਰ ਆਤਮਹੱਤਿਆ ਮਾਮਲੇ ਅਤੇ ਸੂਬੇ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਦੀ ਅਗਵਾਈ ਹੇਠ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਤੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨਾਲ ਤਣਾਅ ਵੀ ਦੇਖਣ ਨੂੰ ਮਿਲਿਆ।

ਬੈਰੀਕੇਡਿੰਗ 'ਤੇ ਚੜ੍ਹੇ ਵਰਕਰ, ਪੁਲਿਸ ਵੱਲੋਂ ਵਾਟਰ ਕੈਨਨ 

ਜਦੋਂ ਕਾਂਗਰਸੀ ਆਗੂ ਅਤੇ ਵਰਕਰ ਵਿੱਤ ਮੰਤਰੀ ਦੇ ਘਰ ਵੱਲ ਕੂਚ ਕਰ ਰਹੇ ਸਨ, ਤਾਂ ਰਸਤੇ ਵਿੱਚ ਪੁਲਿਸ ਵੱਲੋਂ ਸਖ਼ਤ ਬੈਰੀਕੇਡਿੰਗ ਕੀਤੀ ਗਈ ਸੀ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕ ਲਿਆ, ਜਿਸ ਤੋਂ ਬਾਅਦ ਕਈ ਕਾਂਗਰਸੀ ਵਰਕਰ ਬੈਰੀਕੇਡਾਂ ਉੱਤੇ ਚੜ੍ਹ ਗਏ। ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਨੇ ਵਾਟਰ ਕੈਨਨ (ਪਾਣੀ ਦੀਆਂ ਬੁਛਾੜਾਂ) ਦੀ ਵਰਤੋਂ ਕੀਤੀ ਅਤੇ ਸਚਿਨ ਪਾਇਲਟ ਸਮੇਤ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਈ ਵੱਡੇ ਲੀਡਰਾਂ ਨੂੰ ਡਿਟੇਨ ਕਰਕੇ ਹਿਰਾਸਤ ਵਿੱਚ ਲੈ ਲਿਆ ਗਿਆ।

ਮੰਚ 'ਤੇ ਦਿਖੀ ਕਾਂਗਰਸੀ ਲੀਡਰਸ਼ਿਪ ਦੀ ਇੱਕਜੁੱਟਤਾ

ਇਸ ਮੌਕੇ ਲੰਮੇ ਸਮੇਂ ਬਾਅਦ ਪੰਜਾਬ ਕਾਂਗਰਸ ਦੇ ਵੱਡੇ ਆਗੂ ਇੱਕੋ ਮੰਚ 'ਤੇ ਨਜ਼ਰ ਆਏ। ਸਚਿਨ ਪਾਇਲਟ ਦੇ ਸੱਜੇ ਪਾਸੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਖੱਬੇ ਪਾਸੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਬੈਠੇ ਦਿਖਾਈ ਦਿੱਤੇ। ਇਸ ਦੌਰਾਨ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੇ ਆਖਿਆ ਕਿ ਸਾਰੇ ਕਾਂਗਰਸੀ ਆਗੂ ਇੱਕ ਮੰਚ 'ਤੇ ਇਕੱਠੇ ਹੋ ਗਏ ਹਨ। ਰੈਲੀ ਨੂੰ ਸੰਬੋਧਨ ਕਰਦਿਆਂ ਸਚਿਨ ਪਾਇਲਟ ਨੇ ਸੂਬਾ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਖੁੱਲ੍ਹੇਆਮ ਵਿਕ ਰਿਹਾ ਹੈ ਅਤੇ ਗਰੀਬ ਦਲਿਤ ਗੁਲਜਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।

ਟ੍ਰੈਫਿਕ ਪ੍ਰਭਾਵਿਤ ਅਤੇ ਪ੍ਰਸ਼ਾਸਕੀ ਐਡਵਾਈਜ਼ਰੀ

ਪ੍ਰਦਰਸ਼ਨ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਪਹਿਲਾਂ ਹੀ ਅਲਰਟ 'ਤੇ ਸੀ। ਸਵੇਰੇ 11:30 ਵਜੇ ਤੋਂ ਸੈਕਟਰ 15/16 ਲਾਈਟ ਪੁਆਇੰਟ ਤੋਂ ਜੀ.ਐੱਮ.ਐੱਸ.ਐੱਚ. (GMSH) ਸੈਕਟਰ-16 ਚੌਕ ਅਤੇ ਮੱਧ ਮਾਰਗ 'ਤੇ ਆਵਾਜਾਈ ਪ੍ਰਭਾਵਿਤ ਰਹੀ। ਪ੍ਰਸ਼ਾਸਨ ਨੇ ਲੋਕਾਂ ਨੂੰ ਬਦਲਵੇਂ ਰਸਤੇ ਵਰਤਣ ਦੀ ਅਪੀਲ ਕੀਤੀ ਸੀ।