ਦੱਖਣੀ ਅਫਰੀਕਾ ਦੇ ਜੋਹਾਨਸਬਰਗ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਟਾਊਨਸ਼ਿਪ ਇਲਾਕੇ ਵਿੱਚ ਤਾਬੜਤੋੜ ਚੱਲੀਆਂ ਗੋਲੀਆਂ। ਇਸ ਹਮਲੇ ਵਿੱਚ ਘੱਟੋ-ਘੱਟ 10 ਲੋਕਾਂ ਦੀ ਜਾਨ ਚਲੀ ਗਈ ਹੈ। ਇਸ ਹਾਦਸੇ ਵਿੱਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।
ਦਰਅਸਲ ਸ਼ਹਿਰ ਤੋਂ ਕਰੀਬ 40 ਕਿਲੋਮੀਟਰ ਦੂਰ ਸੋਨੇ ਦੀ ਖਾਨ ਵਾਲੇ ਇਲਾਕੇ ਬੇਕਰਸਡੇਲ 'ਚ ਰਾਤ 1:00 ਵਜੇ ਤੋਂ ਪਹਿਲਾਂ ਹਮਲਾਵਰਾਂ ਨੇ ਉੱਥੇ ਮੌਜੂਦ ਲੋਕਾਂ 'ਤੇ ਫਾਇਰਿੰਗ ਕੀਤੀ।
ਹਮਲਾਵਰਾਂ ਦੀ ਭਾਲ ਸ਼ੁਰੂ
ਜਾਣਕਾਰੀ ਆਨੁਸਾਰ ਪੁਲਿਸ ਨੇ ਦੱਸਿਆ ਸੀ ਕਿ ਕੁੱਲ 10 ਲੋਕਾਂ ਦੀ ਮੌਤ ਹੋਈ ਹੈ ਅਤੇ ਕਈ ਲੋਕ ਜ਼ਖਮੀ ਹੋ ਗਏ ਹਨ। ਗੋਲੀਬਾਰੀ ਵਿੱਚ ਸ਼ਾਮਲ ਵਿਅਕਤੀਆਂ ਦੀ ਭਾਲ ਲਈ ਇੱਕ ਮੁਹਿੰਮ ਚਲਾਈ ਜਾ ਰਹੀ ਹੈ
ਮਾਰੇ ਗਏ ਲੋਕਾਂ ਦੀ ਪਹਿਚਾਨ ਜਾਰੀ
ਪੁਲਿਸ ਨ "ਦੱਸਿਆ ਜਾ ਰਿਹਾ ਹੈ ਕਿ ਇੱਕ ਚਿੱਟੇ ਰੰਗ ਦੀ ਵੈਨ ਅਤੇ ਇੱਕ ਸਿਲਵਰ ਰੰਗ ਦੀ ਸੇਡਾਨ ਕਾਰ ਵਿੱਚ ਸਵਾਰ ਲਗਪਗ 12 ਅਣਪਛਾਤੇ ਸ਼ੱਕੀਆਂ ਨੇ ਟੈਵਰਨ ਵਿੱਚ ਮੌਜੂਦ ਲੋਕਾਂ 'ਤੇ ਗੋਲੀਆਂ ਚਲਾਈਆਂ ਅਤੇ ਘਟਨਾ ਵਾਲੀ ਥਾਂ ਤੋਂ ਫ਼ਰਾਰ ਹੁੰਦੇ ਸਮੇਂ ਵੀ ਫਾਇਰਿੰਗ ਜਾਰੀ ਰੱਖੀ। ਗੋਲੀਬਾਰੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਸ ਹਮਲੇ ਵਿੱਚ ਮਰਨ ਵਾਲਿਆਂ ਦੀ ਗਿਣਤੀ 10 ਦੱਸੀ ਜਾ ਰਹੀ ਹੈ। ਹਮਲੇ ਵਿੱਚ ਮਾਰੇ ਗਏ ਲੋਕਾਂ ਦੀ ਪਹਿਚਾਨ ਕੀਤੀ ਜਾ ਰਹੀ ਹੈ ।