Saturday, 13th of June 2026

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ AAP ਪਾਰਟੀ ਦਾ ਵੱਡਾ ਐਕਸ਼ਨ, ਇਹ ਨੇਤਾ ਹੋਣਗੇ ‘ਆਪ’ ਦੇ ਸੀਐੱਮ ਚਿਹਰਾ, ਕੇਜਰੀਵਾਲ ਨੇ ਕੀਤਾ ਐਲਾਨ

Edited By: Lajwinder Kaur | Updated at: June 13th 2026 10:29 AM
Trending News
ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ AAP ਪਾਰਟੀ ਦਾ ਵੱਡਾ ਐਕਸ਼ਨ, ਇਹ ਨੇਤਾ ਹੋਣਗੇ ‘ਆਪ’ ਦੇ ਸੀਐੱਮ ਚਿਹਰਾ, ਕੇਜਰੀਵਾਲ ਨੇ ਕੀਤਾ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ AAP ਪਾਰਟੀ ਦਾ ਵੱਡਾ ਐਕਸ਼ਨ, ਇਹ ਨੇਤਾ ਹੋਣਗੇ ‘ਆਪ’ ਦੇ ਸੀਐੱਮ ਚਿਹਰਾ, ਕੇਜਰੀਵਾਲ ਨੇ ਕੀਤਾ ਐਲਾਨ

ਆਮ ਆਦਮੀ ਪਾਰਟੀ (AAP) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਐਲਾਨ ਕਰਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਾਰਟੀ ਦਾ ਮੁੱਖ ਮੰਤਰੀ ਚਿਹਰਾ (CM Face) ਐਲਾਨ ਦਿੱਤਾ ਹੈ। ਬਠਿੰਡਾ ਵਿੱਚ ਇੱਕ ਰੋਡ ਸ਼ੋਅ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਪਾਰਟੀ ਭਗਵੰਤ ਮਾਨ ਦੀ ਅਗਵਾਈ ਹੇਠ ਹੀ ਚੋਣ ਮੈਦਾਨ ਵਿੱਚ ਉਤਰੇਗੀ।

ਸਮੇਂ ਤੋਂ ਪਹਿਲਾਂ ਚੋਣਾਂ ਦਾ ਸੰਕੇਤ

ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਇੱਕ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਅਗਲੇ ਸਾਲ ਫਰਵਰੀ ਵਿੱਚ ਨਹੀਂ, ਸਗੋਂ ਇਸ ਸਾਲ ਨਵੰਬਰ ਵਿੱਚ ਹੋ ਸਕਦੀਆਂ ਹਨ। ਉਨ੍ਹਾਂ ਕਿਹਾ, "ਮੈਨੂੰ ਜਾਣਕਾਰੀ ਮਿਲੀ ਹੈ ਕਿ ਚੋਣਾਂ ਨਵੰਬਰ ਵਿੱਚ ਹੋਣਗੀਆਂ, ਇਸ ਲਈ ਸਾਡੇ ਕੋਲ ਤਿਆਰੀ ਲਈ ਸਿਰਫ਼ ਚਾਰ ਮਹੀਨੇ ਹੀ ਬਚੇ ਹਨ।" ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਤੋਂ ਹੀ ਭਗਵੰਤ ਮਾਨ ਨੂੰ ਮੁੜ ਮੁੱਖ ਮੰਤਰੀ ਬਣਾਉਣ ਲਈ ਮਿਹਨਤ ਸ਼ੁਰੂ ਕਰਨ।

ਭਗਵੰਤ ਮਾਨ ਦੀ ਤਾਰੀਫ਼

ਕੇਜਰੀਵਾਲ ਨੇ ਭਗਵੰਤ ਮਾਨ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਨੂੰ ਪਿਛਲੇ ਕਈ ਦਹਾਕਿਆਂ ਵਿੱਚ ਮਾਨ ਵਰਗਾ ਇਮਾਨਦਾਰ ਮੁੱਖ ਮੰਤਰੀ ਨਹੀਂ ਮਿਲਿਆ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਚਾਰ ਸਾਲਾਂ ਵਿੱਚ ਮਾਨ ਜਾਂ ਉਨ੍ਹਾਂ ਦੇ ਕਿਸੇ ਵੀ ਮੰਤਰੀ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਇੱਕ ਵੀ ਦੋਸ਼ ਨਹੀਂ ਲੱਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਘੁਟਾਲਾ ਹੁੰਦਾ ਤਾਂ ਕੇਂਦਰੀ ਏਜੰਸੀਆਂ ਹੁਣ ਤੱਕ ਕਾਰਵਾਈ ਕਰ ਚੁੱਕੀਆਂ ਹੁੰਦੀਆਂ।

ਲੋਕਲ ਬਾਡੀ ਚੋਣਾਂ ਵਿੱਚ ਜਿੱਤ ਦਾ ਉਤਸ਼ਾਹ

ਇਹ ਐਲਾਨ ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਨਗਰ ਨਿਗਮ ਚੋਣਾਂ ਵਿੱਚ 'ਆਪ' ਦੀ ਸ਼ਾਨਦਾਰ ਜਿੱਤ ਤੋਂ ਬਾਅਦ ਕੀਤਾ ਗਿਆ ਹੈ। ਕੇਜਰੀਵਾਲ ਨੇ ਇਨ੍ਹਾਂ ਚੋਣ ਨਤੀਜਿਆਂ ਨੂੰ ਪੰਜਾਬ ਦੇ ਲੋਕਾਂ ਵੱਲੋਂ ਸਰਕਾਰ ਦੇ ਕੰਮਕਾਜ ‘ਤੇ ਮੋਹਰ ਦੱਸਿਆ। ਉਨ੍ਹਾਂ ਕਿਹਾ ਕਿ ਲੋਕ ਪਾਰਟੀ ਦੇ ਵਿਕਾਸ ਮਾਡਲ ਤੋਂ ਖੁਸ਼ ਹਨ ਅਤੇ ਉਹ ਸਰਕਾਰ ਦੀਆਂ ਮੁਫਤ ਬਿਜਲੀ, ਸਿਹਤ ਅਤੇ ਸਿੱਖਿਆ ਵਰਗੀਆਂ ਲੋਕ-ਪੱਖੀ ਨੀਤੀਆਂ ਦਾ ਸਮਰਥਨ ਕਰ ਰਹੇ ਹਨ।

Latest News