Monday, 5th of October 2026

ਕਾਂਗਰਸ ਨੂੰ ਵੱਡਾ ਝਟਕਾ: ਹਲਕਾ ਜੰਡਿਆਲਾ ਗੁਰੂ ਦੇ ਸੀਨੀਅਰ ਆਗੂ ਸਾਥੀਆਂ ਸਮੇਤ 'ਆਪ' ‘ਚ ਹੋਏ ਸ਼ਾਮਲ

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਸਿਆਸੀ ਸਰਗਰਮੀਆਂ ਪੂਰੇ ਜ਼ੋਰਾਂ ‘ਤੇ ਹਨ। ਸਾਰੀਆਂ ਪ੍ਰਮੁੱਖ ਰਾਜਨੀਤਿਕ ਪਾਰਟੀਆਂ ਵੱਲੋਂ ਆਪਣਾ ਆਧਾਰ ਮਜ਼ਬੂਤ ਕਰਨ ਲਈ ਜੋੜ-ਤੋੜ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਵਿਚਾਲੇ ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਜੰਡਿਆਲਾ ਗੁਰੂ ਤੋਂ ਕਾਂਗਰਸ ਪਾਰਟੀ ਨੂੰ ਇੱਕ ਵੱਡਾ ਸਿਆਸੀ ਝਟਕਾ ਲੱਗਾ ਹੈ।

Edited By: Lajwinder Kaur | Updated at:
ਕਾਂਗਰਸ ਨੂੰ ਵੱਡਾ ਝਟਕਾ: ਹਲਕਾ ਜੰਡਿਆਲਾ ਗੁਰੂ ਦੇ ਸੀਨੀਅਰ ਆਗੂ ਸਾਥੀਆਂ ਸਮੇਤ 'ਆਪ' ‘ਚ ਹੋਏ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ: ਹਲਕਾ ਜੰਡਿਆਲਾ ਗੁਰੂ ਦੇ ਸੀਨੀਅਰ ਆਗੂ ਸਾਥੀਆਂ ਸਮੇਤ 'ਆਪ' ‘ਚ ਹੋਏ ਸ਼ਾਮਲ

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਸਿਆਸੀ ਸਰਗਰਮੀਆਂ ਪੂਰੇ ਜ਼ੋਰਾਂ ‘ਤੇ ਹਨ। ਸਾਰੀਆਂ ਪ੍ਰਮੁੱਖ ਰਾਜਨੀਤਿਕ ਪਾਰਟੀਆਂ ਵੱਲੋਂ ਆਪਣਾ ਆਧਾਰ ਮਜ਼ਬੂਤ ਕਰਨ ਲਈ ਜੋੜ-ਤੋੜ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਵਿਚਾਲੇ ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਜੰਡਿਆਲਾ ਗੁਰੂ ਤੋਂ ਕਾਂਗਰਸ ਪਾਰਟੀ ਨੂੰ ਇੱਕ ਵੱਡਾ ਸਿਆਸੀ ਝਟਕਾ ਲੱਗਾ ਹੈ। ਪਾਰਟੀ ਦੇ ਅੰਦਰੂਨੀ ਕਲੇਸ਼ ਅਤੇ ਤਾਜ਼ਾ ਘਟਨਾਕ੍ਰਮ ਦੇ ਚਲਦਿਆਂ ਕਾਂਗਰਸ ਦੇ ਕਈ ਅਹਿਮ ਆਗੂਆਂ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ‘ਆਮ ਆਦਮੀ ਪਾਰਟੀ’ (AAP) ਦਾ ਪੱਲਾ ਫੜ ਲਿਆ ਹੈ।

ਕਸ਼ਮੀਰ ਸਿੰਘ ਫੌਜੀ ਸਮੇਤ ਕਈ ਆਗੂ 'ਆਪ' ਵਿੱਚ ਸ਼ਾਮਲ

ਇਸ ਸਿਆਸੀ ਬਦਲਾਅ ਦੀ ਜਾਣਕਾਰੀ ਕੈਬਨਿਟ ਮੰਤਰੀ ਅਤੇ ‘ਆਪ’ ਆਗੂ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੋਸ਼ਲ ਮੀਡੀਆ ਅਤੇ ਪ੍ਰੈੱਸ ਬਿਆਨ ਰਾਹੀਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਤਸਵੀਰਾਂ ਸ਼ੇਅਰ ਕਰਦਿਆਂ ਦੱਸਿਆ ਕਿ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜੱਬੋਵਾਲ ਤੋਂ ਕਾਂਗਰਸ ਪਾਰਟੀ ਨੂੰ ਛੱਡ ਕੇ ਵੱਡੀ ਗਿਣਤੀ ਵਿੱਚ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।

ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਕਸ਼ਮੀਰ ਸਿੰਘ ਫੌਜੀ, ਦਵਾਨ ਸਿੰਘ, ਜਗਰੂਪ ਸਿੰਘ, ਲਖਵਿੰਦਰ ਸਿੰਘ, ਅਕਾਸ਼ਦੀਪ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ ਅਤੇ ਕੁਲਦੀਪ ਸਿੰਘ ਸ਼ਾਮਲ ਹਨ। ਇਨ੍ਹਾਂ ਸਾਰੇ ਆਗੂਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਗਿਆ।

‘ਆਪ’ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕੀਤਾ ਫ਼ੈਸਲਾ

ਨਵੇਂ ਸ਼ਾਮਲ ਹੋਏ ਸਾਥੀਆਂ ਦਾ ਕਹਿਣਾ ਹੈ ਕਿ ਉਹ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸੂਬੇ ਵਿੱਚ ਹਰ ਵਰਗ ਦੇ ਵਿਕਾਸ ਲਈ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ।

ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਚੋਣਾਂ ਤੋਂ ਪਹਿਲਾਂ ਜੰਡਿਆਲਾ ਗੁਰੂ ਹਲਕੇ ਵਿੱਚ 'ਆਪ' ਦਾ ਵਧਦਾ ਕਾਫ਼ਲਾ ਅਤੇ ਆਗੂਆਂ ਦਾ ਪਾਰਟੀ ਵਿੱਚ ਸ਼ਾਮਲ ਹੋਣਾ ਇਸ ਗੱਲ ਦੀ ਗਵਾਹੀ ਦਿੰਦਾ ਹੈ ਕਿ ਇਲਾਕੇ ਵਿੱਚ ਲੋਕਾਂ ਦਾ ਵਿਸ਼ਵਾਸ 'ਆਪ' ਸਰਕਾਰ ਦੀ ਕਾਰਜਸ਼ੈਲੀ ਵਿੱਚ ਲਗਾਤਾਰ ਮਜ਼ਬੂਤ ਹੋ ਰਿਹਾ ਹੈ, ਜਿਸ ਨਾਲ ਕਾਂਗਰਸ ਪਾਰਟੀ ਦੀ ਸਥਾਨਕ ਪੱਧਰ 'ਤੇ ਪਕੜ ਕਮਜ਼ੋਰ ਹੁੰਦੀ ਨਜ਼ਰ ਆ ਰਹੀ ਹੈ।