ਸਿਆਸੀ ਜਗਤ ਤੋਂ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੇ ਰਾਜਨੀਤਿਕ ਗਲਿਆਰਿਆਂ 'ਚ ਹਲਚਲ ਮਚਾ ਦਿੱਤੀ ਹੈ। ਓਡੀਸ਼ਾ ਦੀ ਰਾਜਨੀਤੀ ਵਿੱਚ ਮੰਗਲਵਾਰ ਨੂੰ ਵੱਡਾ ਸਿਆਸੀ ਘਟਨਾਕ੍ਰਮ ਵੇਖਣ ਨੂੰ ਮਿਲਿਆ, ਜਦੋਂ ਬੀਜੂ ਜਨਤਾ ਦਲ (BJD) ਦੇ ਸੀਨੀਅਰ ਨੇਤਾ ਅਤੇ ਸਾਬਕਾ ਰਾਜ ਸਭਾ ਮੈਂਬਰ ਦੇਬਾਸ਼ੀਸ਼ ਸਾਮੰਤਰਾਏ ਨੇ ਪਾਰਟੀ ਅਤੇ ਰਾਜ ਸਭਾ ਤੋਂ ਅਸਤੀਫਾ ਦੇਣ ਤੋਂ ਕੇਵਲ ਇੱਕ ਦਿਨ ਬਾਅਦ ਭਾਰਤੀ ਜਨਤਾ ਪਾਰਟੀ (BJP) ਦਾ ਪੱਲਾ ਫੜ ਲਿਆ। ਉਨ੍ਹਾਂ ਦੇ ਇਸ ਕਦਮ ਨੂੰ ਬੀਜੂ ਜਨਤਾ ਦਲ ਲਈ ਵੱਡਾ ਰਾਜਨੀਤਿਕ ਝਟਕਾ ਮੰਨਿਆ ਜਾ ਰਿਹਾ ਹੈ।
ਸਾਮੰਤਰਾਏ ਨੇ ਨਵੀਂ ਦਿੱਲੀ ਵਿੱਚ ਭਾਜਪਾ ਦੇ ਰਾਸ਼ਟਰੀ ਮਹਾਸਚਿਵ ਅਰੂਣ ਸਿੰਘ, ਓਡੀਸ਼ਾ ਪ੍ਰਭਾਰੀ ਵਿਜੇ ਪਾਲ ਸਿੰਘ ਤੋਮਰ, ਪ੍ਰਦੇਸ਼ ਅਧਿਆਕਸ਼ ਮਨਮੋਹਨ ਸਮਾਲ ਅਤੇ ਪਾਰਟੀ ਦੇ ਮੁੱਖ ਪ੍ਰਵਕਤਾ ਅਨਿਲ ਬਾਲੂਨੀ ਦੀ ਮੌਜੂਦਗੀ ਵਿੱਚ ਭਾਜਪਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ।
ਸੋਮਵਾਰ ਨੂੰ ਉਨ੍ਹਾਂ ਨੇ ਸੰਸਦ ਭਵਨ ਵਿਖੇ ਰਾਜ ਸਭਾ ਦੇ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕਰਕੇ ਆਪਣਾ ਅਸਤੀਫ਼ਾ ਸੌਂਪਿਆ, ਜਿਸ ਨੂੰ ਪ੍ਰਵਾਨ ਕਰ ਲਿਆ ਗਿਆ ਹੈ।
ଆଜି ମାନ୍ୟବର ଉପରାଷ୍ଟ୍ରପତିଙ୍କୁ ସାକ୍ଷାତକରି, ରାଜ୍ୟସଭା ସଦସ୍ୟ ପଦରୁ ଇସ୍ତଫା ଦେଲି।@VPIndia pic.twitter.com/8B9zug1xAK
— Debashish Samantaray (@debashish_mla) May 25, 2026
ਪਾਰਟੀ ਲੀਡਰਸ਼ਿਪ 'ਤੇ ਲਗਾਏ ਗੰਭੀਰ ਦੋਸ਼
ਬੀ.ਜੇ.ਡੀ. ਦੇ ਪ੍ਰਧਾਨ ਅਤੇ ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਭੇਜੇ ਆਪਣੇ ਅਸਤੀਫ਼ੇ ਵਿੱਚ ਦੇਬਾਸ਼ੀਸ਼ ਸਾਮੰਤਰਾਏ ਨੇ ਪਾਰਟੀ ਦੇ ਅੰਦਰੂਨੀ ਹਾਲਾਤ 'ਤੇ ਗੰਭੀਰ ਸਵਾਲ ਚੁੱਕੇ ਹਨ। ਉਨ੍ਹਾਂ ਲਿਖਿਆ, "ਮੈਂ ਹਮੇਸ਼ਾ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਪਾਰਟੀ ਲਈ ਕੰਮ ਕੀਤਾ ਹੈ। ਪਰ ਪਿਛਲੇ ਕੁਝ ਸਮੇਂ ਤੋਂ ਪਾਰਟੀ ਦੇ ਅੰਦਰ ਯੋਜਨਾਬੱਧ ਤਰੀਕੇ ਨਾਲ ਮੈਨੂੰ ਲਗਾਤਾਰ ਨੀਵਾਂ ਦਿਖਾਉਣ ਅਤੇ ਨਜ਼ਰਅੰਦਾਜ਼ ਕਰਨ ਦੀ ਕੋਸ਼ਿਸ਼ ਕੀਤੀ ਗਈ। ਮੈਨੂੰ ਮਹਿਸੂਸ ਹੋ ਰਿਹਾ ਹੈ ਕਿ ਹੁਣ ਪਾਰਟੀ ਨੂੰ ਮੇਰੀਆਂ ਸੇਵਾਵਾਂ ਦੀ ਕੋਈ ਲੋੜ ਨਹੀਂ ਹੈ। ਇਸ ਲਈ ਮੈਂ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਇਹ ਸਖ਼ਤ ਫੈਸਲਾ ਲਿਆ ਹੈ।"
ଜୟ ଜଗନ୍ନାଥ 🙏 @narendramodi @BJP4India @BJP4Odisha pic.twitter.com/8l4Zx1OS7w
— Debashish Samantaray (@debashish_mla) May 26, 2026
BJD ਨੂੰ ਲੱਗਿਆ ਤੀਜਾ ਵੱਡਾ ਝਟਕਾ
ਦੇਬਾਸ਼ੀਸ਼ ਸਾਮੰਤਰਾਏ ਦੇ ਇਸ ਫੈਸਲੇ ਨਾਲ ਰਾਜ ਸਭਾ ਵਿੱਚ ਬੀ.ਜੇ.ਡੀ. ਦੇ ਸੰਸਦ ਮੈਂਬਰਾਂ ਦੀ ਗਿਣਤੀ ਘਟ ਕੇ ਹੁਣ ਸਿਰਫ਼ 5 ਰਹਿ ਗਈ ਹੈ। ਦੱਸਣਯੋਗ ਹੈ ਕਿ ਸਾਮੰਤਰਾਏ ਤੋਂ ਪਹਿਲਾਂ ਬੀ.ਜੇ.ਡੀ. ਦੇ ਦੋ ਹੋਰ ਰਾਜ ਸਭਾ ਮੈਂਬਰ- ਮਮਤਾ ਮਹੰਤਾ ਅਤੇ ਸੁਜੀਤ ਕੁਮਾਰ ਵੀ ਪਾਰਟੀ ਅਤੇ ਸੰਸਦ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਸਾਮੰਤਰਾਏ ਬੀ.ਜੇ.ਡੀ. ਦੇ ਤੀਜੇ ਅਜਿਹੇ ਰਾਜ ਸਭਾ ਮੈਂਬਰ ਹਨ ਜਿਨ੍ਹਾਂ ਨੇ ਬਗਾਵਤੀ ਰੁਖ਼ ਅਖਤਿਆਰ ਕੀਤਾ ਹੈ।
ਰਾਜਨੀਤਿਕ ਮਾਹਿਰਾਂ ਮੁਤਾਬਕ, 2024 ਦੀਆਂ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਬੀ.ਜੇ.ਡੀ. ਅੰਦਰੂਨੀ ਕਲਸ਼ ਅਤੇ ਅਸੰਤੁਸ਼ਟੀ ਦੇ ਦੌਰ ਵਿੱਚੋਂ ਲੰਘ ਰਹੀ ਹੈ, ਜਿਸ ਕਾਰਨ ਪਾਰਟੀ ਦੇ ਪੁਰਾਣੇ ਅਤੇ ਦਿੱਗਜ ਆਗੂ ਲਗਾਤਾਰ ਪਾਰਟੀ ਦਾ ਸਾਥ ਛੱਡ ਰਹੇ ਹਨ।