Monday, 2nd of November 2026

ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ! ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦਾ ਅਸਤੀਫ਼ਾ ਕੀਤਾ ਸਵੀਕਾਰ

Edited By: Lajwinder Kaur | Updated at:
ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ! ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦਾ ਅਸਤੀਫ਼ਾ ਕੀਤਾ ਸਵੀਕਾਰ

ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ! ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦਾ ਅਸਤੀਫ਼ਾ ਕੀਤਾ ਸਵੀਕਾਰ

ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵੀਕਾਰ ਕਰ ਲਿਆ ਹੈ। ਇਸ ਨਾਲ ਉਨ੍ਹਾਂ ਦੀ ਵਿਧਾਇਕ ਵਜੋਂ ਮੈਂਬਰਸ਼ਿਪ ਖ਼ਤਮ ਹੋ ਗਈ ਹੈ।

ਦੱਸ ਦੇਈਏ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਹਾਲ ਹੀ ਵਿੱਚ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਆਪਣਾ ਅਸਤੀਫ਼ਾ ਸਪੀਕਰ ਨੂੰ ਭੇਜਿਆ ਸੀ। ਅਸਤੀਫ਼ੇ ਤੋਂ ਬਾਅਦ ਉਨ੍ਹਾਂ ਨੇ ਅੰਮ੍ਰਿਤਸਰ ਦੇ ਲੋਕਾਂ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਦਾ ਇੱਕੋ-ਇੱਕ ਮਕਸਦ 'ਪੰਜਾਬ ਫਸਟ' ਹੈ।

ਜ਼ਿਕਰਯੋਗ ਹੈ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਨਾਲ ਲੰਬੇ ਸਮੇਂ ਤੋਂ ਮਤਭੇਦ ਚੱਲ ਰਹੇ ਸਨ। ਜੂਨ 2025 ਵਿੱਚ ਪਾਰਟੀ ਨੇ ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਹੇਠ ਪੰਜ ਸਾਲਾਂ ਲਈ ਮੁਅੱਤਲ ਕਰ ਦਿੱਤਾ ਸੀ। ਹੁਣ ਸਪੀਕਰ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ। 

TAGS