Wednesday, 10th of June 2026

ਰਾਜਨੀਤੀ 'ਚ ਵੱਡਾ ਉਲਟਫੇਰ; ਹੁਣ ਇਸ ਨਾਮੀ ਮਹਿਲਾ ਆਗੂ ਨੇ ਅਚਾਨਕ ਰਾਜ ਸਭਾ ਤੋਂ ਦਿੱਤਾ ਅਸਤੀਫ਼ਾ, ਭਾਜਪਾ 'ਚ ਸ਼ਾਮਲ ਹੋਣ ਦੀਆਂ ਚਰਚਾਵਾਂ ਤੇਜ਼…

Edited By: Lajwinder Kaur | Updated at: June 10th 2026 05:06 PM
Trending News
ਰਾਜਨੀਤੀ 'ਚ ਵੱਡਾ ਉਲਟਫੇਰ; ਹੁਣ ਇਸ ਨਾਮੀ ਮਹਿਲਾ ਆਗੂ ਨੇ ਅਚਾਨਕ ਰਾਜ ਸਭਾ ਤੋਂ ਦਿੱਤਾ ਅਸਤੀਫ਼ਾ, ਭਾਜਪਾ 'ਚ ਸ਼ਾਮਲ ਹੋਣ ਦੀਆਂ ਚਰਚਾਵਾਂ ਤੇਜ਼…

ਰਾਜਨੀਤੀ 'ਚ ਵੱਡਾ ਉਲਟਫੇਰ; ਹੁਣ ਇਸ ਨਾਮੀ ਮਹਿਲਾ ਆਗੂ ਨੇ ਅਚਾਨਕ ਰਾਜ ਸਭਾ ਤੋਂ ਦਿੱਤਾ ਅਸਤੀਫ਼ਾ, ਭਾਜਪਾ 'ਚ ਸ਼ਾਮਲ ਹੋਣ ਦੀਆਂ ਚਰਚਾਵਾਂ ਤੇਜ਼…

ਪੱਛਮੀ ਬੰਗਾਲ ਦੀ ਰਾਜਨੀਤੀ ਵਿੱਚ ਇਨ੍ਹੀਂ ਦਿਨੀਂ ਲਗਾਤਾਰ ਵੱਡੇ ਝਟਕੇ ਲੱਗ ਰਹੇ ਹਨ। ਤਾਜ਼ਾ ਜਾਣਕਾਰੀ ਅਨੁਸਾਰ ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ (TMC) ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੀ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੁਸ਼ਮਿਤਾ ਦੇਵ ਨੇ ਅਚਾਨਕ ਰਾਜ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਨਾਲ ਹੀ ਟੀਐਮਸੀ ਦੀ ਮੁੱਢਲੀ ਮੈਂਬਰਸ਼ਿਪ ਵੀ ਛੱਡ ਦਿੱਤੀ ਹੈ। ਦੱਸ ਦਈਏ ਅਜੇ ਕੁੱਝ ਦਿਨ ਪਹਿਲਾਂ ਹੀ ਟੀਐਮਸੀ ਦੇ ਰਾਜ ਸਭਾ ਮੈਂਬਰ ਸੁਖੇਂਦੂ ਸ਼ੇਖਰ ਰਾਏ ਨੇ ਰਾਜ ਸਭਾ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਵੀ ਨਾਲ ਹੀ ਪਾਰਟੀ ਤੋਂ ਵੀ ਅਸਤੀਫਾ ਦੇ ਦਿੱਤਾ।

ਹਿਮੰਤ ਬਿਸਵਾ ਸਰਮਾ ਨਾਲ ਮੁਲਾਕਾਤ ਤੋਂ ਬਾਅਦ ਵਧੀਆਂ ਅਟਕਲਾਂ

ਸੁਸ਼ਮਿਤਾ ਦੇਵ ਵੱਲੋਂ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨਾਲ ਮੁਲਾਕਾਤ ਕਰਨ ਤੋਂ ਬਾਅਦ ਰਾਜਨੀਤਿਕ ਗਲਿਆਰਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ ਕਿ ਉਹ ਜਲਦੀ ਹੀ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਸਕਦੀ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਭਾਜਪਾ ਉਨ੍ਹਾਂ ਨੂੰ ਅਸਾਮ ਤੋਂ ਦੁਬਾਰਾ ਰਾਜ ਸਭਾ ਭੇਜ ਸਕਦੀ ਹੈ।

ਸੁਸ਼ਮਿਤਾ ਦੇਵ ਦਾ ਸਿਆਸੀ ਸਫ਼ਰ

ਸੁਸ਼ਮਿਤਾ ਦੇਵ ਅਸਾਮ ਦੇ ਸਿਲਚਰ ਦੀ ਰਹਿਣ ਵਾਲੀ ਹੈ ਅਤੇ ਉਹ ਸਾਬਕਾ ਕੇਂਦਰੀ ਮੰਤਰੀ ਸੰਤੋਸ਼ ਮੋਹਨ ਦੇਵ ਦੀ ਧੀ ਹੈ। ਉਹ 2014 ਵਿੱਚ ਕਾਂਗਰਸ ਦੀ ਟਿਕਟ 'ਤੇ ਸਿਲਚਰ ਤੋਂ ਸੰਸਦ ਮੈਂਬਰ ਚੁਣੀ ਗਈ ਸੀ ਅਤੇ ਮਹਿਲਾ ਕਾਂਗਰਸ ਦੀ ਪ੍ਰਧਾਨ ਵੀ ਰਹਿ ਚੁੱਕੀ ਹੈ। ਸਾਲ 2021 ਵਿੱਚ ਉਹ ਕਾਂਗਰਸ ਛੱਡ ਕੇ ਮਮਤਾ ਬੈਨਰਜੀ ਦੀ ਟੀਐਮਸੀ ਵਿੱਚ ਸ਼ਾਮਲ ਹੋ ਗਈ ਸੀ, ਜਿਸ ਤੋਂ ਬਾਅਦ ਮਮਤਾ ਨੇ ਉਨ੍ਹਾਂ ਨੂੰ ਰਾਜ ਸਭਾ ਭੇਜਿਆ ਸੀ।

ਟੀਐਮਸੀ ਨੂੰ ਬੈਕ ਟੂ ਬੈਕ ਲੱਗ ਰਹੇ ਝਟਕੇ 

ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਬਾਅਦ ਟੀਐਮਸੀ ਲਗਾਤਾਰ ਕਮਜ਼ੋਰ ਹੁੰਦੀ ਨਜ਼ਰ ਆ ਰਹੀ ਹੈ। ਪਾਰਟੀ ਦੇ ਕਈ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਬਾਗੀ ਹੋਣ ਦੀਆਂ ਖ਼ਬਰਾਂ ਹਨ। ਰਿਪੋਰਟਾਂ ਮੁਤਾਬਕ ਟੀਐਮਸੀ ਦੇ ਕਈ ਸੰਸਦ ਮੈਂਬਰਾਂ ਨੇ ਕੇਂਦਰੀ ਮੰਤਰੀ ਭੂਪੇਂਦਰ ਯਾਦਵ ਨਾਲ ਮੁਲਾਕਾਤ ਕੀਤੀ ਹੈ, ਜਿਸ ਵਿੱਚ ਸੁਵੇਂਦੂ ਅਧਿਕਾਰੀ ਵੀ ਮੌਜੂਦ ਸਨ। ਮਮਤਾ ਬੈਨਰਜੀ ਲਈ ਆਪਣੇ ਆਗੂਆਂ ਨੂੰ ਪਾਰਟੀ ਨਾਲ ਜੋੜੀ ਰੱਖਣਾ ਵੱਡੀ ਚੁਣੌਤੀ ਬਣ ਗਿਆ ਹੈ।

Latest News