Thursday, 16th of April 2026

Holiday: ਹੋਲਾ ਮਹੱਲਾ ਦੇ ਮੱਦੇਨਜ਼ਰ ਸਕੂਲਾਂ 'ਚ 3 ਦਿਨਾਂ ਦੀ ਛੁੱਟੀ ਦਾ ਐਲਾਨ, ਜਾਣੋ ਪੂਰੀ ਡਿਟੇਲ

By: GTC News Desk | Edited By: Lajwinder Kaur | Updated at: March 02nd 2026 03:45 PM
Holiday: ਹੋਲਾ ਮਹੱਲਾ ਦੇ ਮੱਦੇਨਜ਼ਰ ਸਕੂਲਾਂ 'ਚ 3 ਦਿਨਾਂ ਦੀ ਛੁੱਟੀ ਦਾ ਐਲਾਨ, ਜਾਣੋ ਪੂਰੀ ਡਿਟੇਲ

Holiday: ਹੋਲਾ ਮਹੱਲਾ ਦੇ ਮੱਦੇਨਜ਼ਰ ਸਕੂਲਾਂ 'ਚ 3 ਦਿਨਾਂ ਦੀ ਛੁੱਟੀ ਦਾ ਐਲਾਨ, ਜਾਣੋ ਪੂਰੀ ਡਿਟੇਲ

Holiday: ਪੰਜਾਬ ਸਰਕਾਰ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਹੋਲਾ ਮਹੱਲਾ (Hola Mohalla) ਦੇ ਸਤਿਕਾਰ ਵਜੋਂ ਸਕੂਲਾਂ ਵਿੱਚ 3 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਕੌਮੀ ਤਿਉਹਾਰ ਹੋਲਾ ਮਹੱਲਾ ਦੇ ਮੱਦੇਨਜ਼ਰ ਸੰਗਤਾਂ ਦੀ ਭਾਰੀ ਆਮਦ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। 

ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਬਲਾਕ ਦੇ ਸਾਰੇ ਵਿਦਿਅਕ ਅਦਾਰਿਆਂ ਲਈ ਅਹਿਮ ਐਲਾਨ। ਇਹਨਾਂ ਦੋਵਾਂ ਬਲਾਕਾਂ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ/ਕਾਲਜਾਂ ਵਿੱਚ 3 ਦਿਨਾਂ ਦੀ ਛੁੱਟੀ ਰਹੇਗੀ। ਹੋਲਾ ਮਹੱਲਾ ਦੌਰਾਨ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀਆਂ ਸੰਗਤਾਂ ਕਾਰਨ ਪੈਦਾ ਹੋਣ ਵਾਲੀ ਭੀੜ ਅਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਇਹ ਫੈਸਲਾ ਲਿਆ ਗਿਆ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ ਤਾਂ ਜੋ ਵਿਦਿਆਰਥੀਆਂ ਅਤੇ ਸਟਾਫ ਨੂੰ ਕੋਈ ਮੁਸ਼ਕਲ ਨਾ ਆਵੇ। ਪ੍ਰੈੱਸ ਨੂੰ ਮਿਲੀ ਜਾਣਕਾਰੀ ਅਨੁਸਾਰ, ਸ੍ਰੀ ਅਨੰਦਪੁਰ ਸਾਹਿਬ ਵਿਖੇ 2 ਤੋਂ 4 ਮਾਰਚ ਤੱਕ ਮਨਾਏ ਜਾ ਰਹੇ ਕੌਮੀ ਤਿਉਹਾਰ ਹੋਲਾ ਮਹੱਲਾ ਦੇ ਸਬੰਧ ਵਿੱਚ ਪ੍ਰਸ਼ਾਸਨ ਨੇ ਅਹਿਮ ਫੈਸਲਾ ਲਿਆ ਹੈ। 

ਸਕੂਲਾਂ ਵਿੱਚ 3 ਦਿਨਾਂ ਦੀ ਛੁੱਟੀ ਦਾ ਮੁਕੰਮਲ ਵੇਰਵਾ

ਹੋਲਾ ਮਹੱਲਾ ਦੇ ਮੌਕੇ 'ਤੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚਦੇ ਹਨ। ਸੰਗਤਾਂ ਦੀ ਭਾਰੀ ਆਮਦ ਕਾਰਨ ਟ੍ਰੈਫਿਕ ਅਤੇ ਭੀੜ ਵਧਣ ਦੀ ਸੰਭਾਵਨਾ ਹੈ, ਜਿਸ ਨਾਲ ਸਕੂਲੀ ਬੱਚਿਆਂ ਨੂੰ ਆਉਣ-ਜਾਣ ਵਿੱਚ ਮੁਸ਼ਕਲ ਹੋ ਸਕਦੀ ਹੈ। 

ਛੁੱਟੀ ਦੇ ਆਦੇਸ਼: ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਬਲਾਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 2 ਤੋਂ 4 ਮਾਰਚ ਤੱਕ 3 ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਹੈ।

ਖ਼ਾਸ ਛੋਟ (ਪ੍ਰੀਖਿਆਵਾਂ ਲਈ): ਇਹ ਹੁਕਮ ਉਹਨਾਂ ਸਕੂਲਾਂ 'ਤੇ ਲਾਗੂ ਨਹੀਂ ਹੋਣਗੇ ਜਿੱਥੇ 2 ਮਾਰਚ ਤੋਂ 4 ਮਾਰਚ ਤੱਕ ਬੋਰਡ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ। ਉਹਨਾਂ ਕੇਂਦਰਾਂ ਵਿੱਚ ਪ੍ਰੀਖਿਆਵਾਂ ਆਪਣੇ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਣਗੀਆਂ। ਇਹ ਕਦਮ ਸ਼ਰਧਾਲੂਆਂ ਦੀ ਸਹੂਲਤ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ।

Latest News