Wednesday, 26th of November 2025

“350th Shaheedi Diwas”, ਸਿਆਸਤਦਾਨਾਂ ਵੱਲੋਂ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਸਿਜਦਾ

Reported by: Sukhjinder Singh  |  Edited by: Jitendra Baghel  |  November 25th 2025 10:40 AM  |  Updated: November 25th 2025 10:40 AM
“350th Shaheedi Diwas”, ਸਿਆਸਤਦਾਨਾਂ ਵੱਲੋਂ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਸਿਜਦਾ

“350th Shaheedi Diwas”, ਸਿਆਸਤਦਾਨਾਂ ਵੱਲੋਂ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਸਿਜਦਾ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਅੱਜ ਬੜੀ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਵੱਡੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਸਾਹਿਬਾਨਾਂ ਵਿੱਚ ਨਤਮਸਤਕ ਹੋ ਰਹੀ ਹੈ । ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਹੈ । ਸੀਐੱਮ ਮਾਨ ਨੇ ਸੋਸ਼ਲ ਮੀਡੀਆ ਐਕਸ 'ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਹੈ...'ਹਿੰਦ ਦੀ ਚਾਦਰ',ਮਾਨਵਤਾ ਦੇ ਰਾਖੇ,ਨੌਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਗੁਰੂ ਚਰਨਾਂ 'ਚ ਕੋਟਿ ਕੋਟਿ ਪ੍ਰਣਾਮ। ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਕੁੱਲ ਦੁਨੀਆ ਨੂੰ ਮਨੁੱਖੀ ਹੱਕਾਂ,ਬਰਾਬਰਤਾ ਅਤੇ ਧਾਰਮਿਕ ਆਜ਼ਾਦੀ ਦੇਣ ਦੇ ਨਾਲ-ਨਾਲ ਸਮਾਜਿਕ ਆਜ਼ਾਦੀ ਪ੍ਰਤੀ ਜਾਗਰੂਕ ਕਰਦੀ ਹੈ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਿਜਦਾ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ਐਕਸ 'ਤੇ ਲਿਖਿਆ ਹੈ...ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ, ਅਸੀਂ ਉਨ੍ਹਾਂ ਦੀ ਬੇਮਿਸਾਲ ਹਿੰਮਤ ਅਤੇ ਕੁਰਬਾਨੀ ਨੂੰ ਨਮਨ ਕਰਦੇ ਹਾਂ। ਧਰਮ ਅਤੇ ਮਨੁੱਖਤਾ ਦੀ ਰੱਖਿਆ ਲਈ ਉਨ੍ਹਾਂ ਦੀ ਸ਼ਹਾਦਤ ਸਾਡੇ ਸਮਾਜ ਨੂੰ ਹਮੇਸ਼ਾ ਰੌਸ਼ਨ ਕਰੇਗੀ। ਉਧਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਉਹਨਾਂ ਨੂੰ ਸੀਸ ਝੁਕਾ ਕੇ ਕੋਟਿ ਕੋਟਿ ਪ੍ਰਣਾਮ। ਉਨ੍ਹਾਂ ਲਿਖਿਆ ਹੈ...ਸਿੱਖ ਧਰਮ ਦੇ ਨੌਵੇਂ ਗੁਰੂ,"ਹਿੰਦ ਦੀ ਚਾਦਰ",ਗੁਰੂ ਤੇਗ ਬਹਾਦੁਰ ਜੀ ਨੂੰ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਵਸ 'ਤੇ ਸ਼ਰਧਾਪੂਰਵਕ ਪ੍ਰਣਾਮ ਕਰਦਾ ਹਾਂ। ਆਪਣੇ ਜੀਵਨ ਕਾਲ ਵਿੱਚ,ਗੁਰੂ ਤੇਗ ਬਹਾਦੁਰ ਜੀ ਨੇ ਅਧਿਆਤਮਿਕ ਤਪੱਸਿਆ ਵੀ ਕੀਤੀ,ਸਤਿਸੰਗ ਕੀਤੇ ਅਤੇ ਜ਼ਾਲਮ ਹਮਲਾਵਰਾਂ ਤੋਂ ਆਪਣੀ ਸੰਸਕ੍ਰਿਤੀ ਅਤੇ ਧਰਮ ਦੀ ਰੱਖਿਆ ਕੀਤੀ। ਉਨ੍ਹਾਂ ਨੇ ਕਸ਼ਮੀਰੀ ਪੰਡਿਤਾਂ ਲਈ ਲੜ੍ਹਾਈ ਲੜੀ,ਜ਼ਾਲਮ ਮੁਗਲਾਂ ਨੂੰ ਚੁਣੌਤੀ ਦਿੱਤੀ ਅਤੇ ਧਰਮ ਦੀ ਖ਼ਾਤਿਰ ਸਰਵਉੱਚ ਕੁਰਬਾਨੀ ਦਿੱਤੀ। ਬਹਾਦਰੀ,ਸੰਜਮ,ਤਿਆਗ ਅਤੇ ਸਮਰਪਣ ਨਾਲ ਭਰੀ ਹੋਈ ਗੁਰੂ ਸਾਹਿਬ ਜੀ ਦੀ ਕੁਰਬਾਨੀ ਦੀ ਗਾਥਾ ਨੂੰ ਯਾਦ ਕਰਦੇ ਹੋਏ “ਮਨ” ਮਾਣ ਅਤੇ ਰਾਸ਼ਟਰ ਦੀ ਰੱਖਿਆ ਦੇ ਸੰਕਲਪ ਨਾਲ ਭਰ ਜਾਂਦਾ ਹੈ। ਦੂਜੇ ਪਾਸੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਵੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਉਹਨਾਂ ਨੂੰ ਸੀਸ ਝੁਕਾ ਕੇ ਕੋਟਿ ਕੋਟਿ ਪ੍ਰਣਾਮ ਕੀਤਾ। ਉਹਨਾਂ ਦੀ ਸ਼ਹਾਦਤ ਸਾਨੂੰ ਸਿਖਾਉਂਦੀ ਹੈ ਕਿ ਇਨਸਾਨੀਅਤ ਤੋਂ ਵੱਡਾ ਕੋਈ ਧਰਮ ਨਹੀਂ, ਤੇ ਇਸ ਇਨਸਾਨੀਅਤ ਨੂੰ ਜਿਉਂਦਾ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਹੈ।  

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਮੌਕੇ ਗੁਰੂ ਚਰਨਾਂ ‘ਚ ਕੋਟਾਨਿ ਕੋਟਿ ਪ੍ਰਣਾਮ, ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਧਰਮ ਦੀ ਚਾਦਰ ਕਰਕੇ ਯਾਦ ਕੀਤਾ ਜਾਂਦਾ ਹੈ ।  ਗੁਰੂ ਸਾਹਿਬ ਜੀ ਦੀ ਮਹਾਨ ਸ਼ਹਾਦਤ ਮਨੁੱਖੀ ਅਧਿਕਾਰਾਂ ਦੀ ਰਾਖੀ, ਧਾਰਮਿਕ ਅਜ਼ਾਦੀ ਅਤੇ ਸਹਿਣਸ਼ੀਲਤਾ ਲਈ ਇੱਕ ਅਦੁੱਤੀ ਗਾਥਾ ਹੈ ।