Trending:
77ਵੇਂ ਗਣਤੰਤਰ ਦਿਹਾੜੇ ਦੇ ਮੌਕੇ ਤੇ ਹੁਸ਼ਿਆਰਪੁਰ ਵਿੱਚ ਰਾਜ ਪੱਧਰੀ ਸਮਾਰੋਹ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਪਰੇਡ ਦੀ ਸਲਾਮੀ ਲਈ ਗਈ। ਸਮਾਗਮ ਵਿੱਚ ਪੁਲਿਸ, ਹੋਮਗਾਰਡ, ਐਨਸੀਸੀ, ਸਕੂਲੀ ਵਿਦਿਆਰਥੀਆਂ ਅਤੇ ਵੱਖ-ਵੱਖ ਵਿਭਾਗਾਂ ਦੀਆਂ ਟੋਲੀਆਂ ਨੇ ਪਰੇਡ ਵਿੱਚ ਹਿੱਸਾ ਲਿਆ, ਜਿਸ ਨੇ ਦੇਸ਼ ਭਗਤੀ ਦਾ ਜਜ਼ਬਾ ਜਾਗ੍ਰਿਤ ਕੀਤਾ।
ਝੰਡਾ ਲਹਿਰਾਉਣ ਉਪਰਾਂਤ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਨਮਨ ਕੀਤਾ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਗਣਤੰਤਰ ਦਿਹਾੜਾ ਸਾਨੂੰ ਸੰਵਿਧਾਨ ਦੇ ਮੂਲਿਆਂ, ਲੋਕਤੰਤਰ ਅਤੇ ਸਮਾਨਤਾ ਦੀ ਯਾਦ ਦਿਲਾਉਂਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਵੱਲ ਲਗਾਤਾਰ ਕੰਮ ਕਰ ਰਹੀ ਹੈ।
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇਸ ਦੌਰਾਨ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਸਮਾਗਮ ਦੇ ਅੰਤ ਵਿੱਚ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ ਗਿਆ।