ਆਮ ਆਦਮੀ ਪਾਰਟੀ ਪੰਜਾਬ ਵੱਲੋਂ ਜ਼ਿਮਨੀ ਚੋਣ ਤੋਂ ਹੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਖਿੱਚ ਦਿੱਤੀ ਗਈ ਹੈ। ਉੱਥੇ ਵੀ ਪਾਰਟੀ ਵੱਲੋਂ ਵੱਖ-ਵੱਖ ਅਹੁਦਿਆਂ ਉੱਤੇ ਪਾਰਟੀ ਵਰਕਰ ਲਗਾਏ ਜਾ ਰਹੇ ਹਨ। ਅਜਿਹੇ ਵਿੱਚ ਹੀ ਆਮ ਆਦਮੀ ਪਾਰਟੀ ਨੇ ਲੀਗਲ ਵਿੰਗ ਦੇ ਵੱਖੋ-ਵੱਖ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਸ਼ੋਸ਼ਲ ਮੀਡਿਆ ਉੱਤੇ ਇੱਕ ਲਿਸਟ ਜਾਰੀ ਕੀਤੀ ਹੈ। ਲਿਸਟ ਸਾਂਝੀ ਕਰਦਿਆਂ ਪਾਰਟੀ ਨੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਬਹੁਤ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ:-ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਸਿਖਰਾਂ ਉੱਤੇ ਕੀਤਾ ਜਾ ਰਿਹਾ ਹੈ। ਉੱਥੇ ਹੀ ਪੰਜਾਬ ਵਿੱਚ 13395 ਪੋਲਿੰਗ ਸਟੇਸ਼ਨਾਂ ’ਤੇ 18718 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 860 ਨੂੰ ਅਤਿ-ਸੰਵੇਦਨਸ਼ੀਲ ਅਤੇ 3405 ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਸਥਾਪਿਤ ਕੀਤੇ ਹਨ। ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਉੱਥੇ ਹੀ 17 ਦਿਸੰਬਰ ਨੂੰ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ।


ਪੁਲਿਸ ਵੱਲੋਂ ਪ੍ਰਬੰਧ ਸਖ਼ਤ:-ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਨੇ ਪੰਜਾਬ ਪੁਲਿਸ ਸੂਬੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰੀ ਕਰ ਲਈ ਹੈ। ਜਿਸ ਨੂੰ ਲੈ ਕੇ ਡੀਜੀਪੀ ਗੌਰਵ ਯਾਦਵ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਅਤੇ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਡੀਜੀਪੀ ਨੇ ਦੱਸਿਆ ਕਿ ਚੋਣਾਂ ਸਫ਼ਲਤਾਪੂਰਵਕ ਸਿਰੇ ਚੜਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 13395 ਪੋਲਿੰਗ ਸਟੇਸ਼ਨਾਂ ’ਤੇ 18718 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ,ਜਿਹਨਾਂ ਵਿੱਚੋਂ 860 ਨੂੰ ਅਤਿ-ਸੰਵੇਦਨਸ਼ੀਲ ਤੇ 3405 ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਐਲਾਨਿਆ ਹੈ।