Thursday, 19th of November 2026

ਪੰਜਾਬ ਨਗਰ ਕੌਂਸਲ ਚੋਣਾਂ ਲਈ AAP ਵੱਲੋਂ 22 ਹੋਰ ਉਮੀਦਵਾਰਾਂ ਦਾ ਐਲਾਨ, ਆਹ ਵਾਲੇ ਆਗੂਆਂ ਨੂੰ ਮੁੜ ਮਿਲੀ ਟਿਕਟ

ਪੰਜਾਬ ਵਿੱਚ ਹੋਣ ਵਾਲੀਆਂ ਨਗਰ ਕੌਂਸਲ (MC) ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਪਹਿਲਾਂ 30 ਉਮੀਦਵਾਰਾਂ ਦਾ ਐਲਾਨ ਕਰਨ ਤੋਂ ਬਾਅਦ ਹੁਣ 22 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

Edited By: Lajwinder Kaur | Updated at:
ਪੰਜਾਬ ਨਗਰ ਕੌਂਸਲ ਚੋਣਾਂ ਲਈ AAP ਵੱਲੋਂ 22 ਹੋਰ ਉਮੀਦਵਾਰਾਂ ਦਾ ਐਲਾਨ, ਆਹ ਵਾਲੇ ਆਗੂਆਂ ਨੂੰ ਮੁੜ ਮਿਲੀ ਟਿਕਟ

ਪੰਜਾਬ ਨਗਰ ਕੌਂਸਲ ਚੋਣਾਂ ਲਈ AAP ਵੱਲੋਂ 22 ਹੋਰ ਉਮੀਦਵਾਰਾਂ ਦਾ ਐਲਾਨ, ਆਹ ਵਾਲੇ ਆਗੂਆਂ ਨੂੰ ਮੁੜ ਮਿਲੀ ਟਿਕਟ

ਪੰਜਾਬ ਵਿੱਚ ਹੋਣ ਵਾਲੀਆਂ ਨਗਰ ਕੌਂਸਲ (MC) ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਪਹਿਲਾਂ 30 ਉਮੀਦਵਾਰਾਂ ਦਾ ਐਲਾਨ ਕਰਨ ਤੋਂ ਬਾਅਦ ਹੁਣ 22 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਹ ਉਮੀਦਵਾਰ ਪਟਿਆਲਾ ਅਤੇ ਬਾਘਾਪੁਰਾਣਾ ਵਿੱਚ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਐਲਾਨੇ ਗਏ ਹਨ।

ਇਸ ਸੂਚੀ ਵਿੱਚ ਪਾਰਟੀ ਨੇ ਆਪਣੇ ਪੁਰਾਣੇ ਵਰਕਰਾਂ 'ਤੇ ਮੁੜ ਭਰੋਸਾ ਜਤਾਇਆ ਹੈ। ਖਾਸ ਗੱਲ ਇਹ ਹੈ ਕਿ ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤਜਿੰਦਰ ਮਹਿਤਾ ਨੂੰ ਇੱਕ ਵਾਰ ਫਿਰ ਉਨ੍ਹਾਂ ਦੇ ਵਾਰਡਾਂ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਪੁਰਾਣੇ ਆਗੂਆਂ ਨੂੰ ਮੁੜ ਮਿਲਿਆ ਮੌਕਾ

AAP ਵੱਲੋਂ ਜਾਰੀ ਕੀਤੀ ਗਈ ਨਵੀਂ ਸੂਚੀ ਵਿੱਚ ਕਈ ਪੁਰਾਣੇ ਵਰਕਰਾਂ ਅਤੇ ਆਗੂਆਂ ਨੂੰ ਜਗ੍ਹਾ ਦਿੱਤੀ ਗਈ ਹੈ। ਹਰਪਾਲ ਜੁਨੇਜਾ ਅਤੇ ਤਜਿੰਦਰ ਮਹਿਤਾ ਨੂੰ ਦੁਬਾਰਾ ਟਿਕਟ ਦੇਣ ਨਾਲ ਪਾਰਟੀ ਨੇ ਉਨ੍ਹਾਂ 'ਤੇ ਆਪਣਾ ਭਰੋਸਾ ਕਾਇਮ ਰੱਖਿਆ ਹੈ।

ਹੁਣ ਤੱਕ 52 ਉਮੀਦਵਾਰਾਂ ਦਾ ਐਲਾਨ

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ ਪਹਿਲਾਂ 30 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਸੀ। ਹੁਣ 22 ਹੋਰ ਉਮੀਦਵਾਰਾਂ ਦੇ ਐਲਾਨ ਨਾਲ ਪਾਰਟੀ ਵੱਲੋਂ ਕੁੱਲ 52 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।

ਪਾਰਟੀ ਵੱਲੋਂ ਜਾਰੀ ਕੀਤੀ ਗਈ 22 ਉਮੀਦਵਾਰਾਂ ਦੀ ਨਵੀਂ ਸੂਚੀ ਹੇਠਾਂ ਦਿੱਤੀ ਗਈ ਹੈ।