ਆਮ ਆਦਮੀ ਪਾਰਟੀ (AAP) ਵੱਲੋਂ ਆਪਣੇ ਕੁਝ ਆਗੂਆਂ ਖ਼ਿਲਾਫ਼ ਅਨੁਸ਼ਾਸਨਕ ਕਾਰਵਾਈ ਕੀਤੀ ਗਈ ਹੈ। ਲੌਂਗੋਵਾਲ ਨਗਰ ਕੌਂਸਿਲ ਦੀ ਪ੍ਰਧਾਨ ਪਰਮਿੰਦਰ ਕੌਰ ਬਰਾਰ ਨੂੰ ਪਾਰਟੀ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ।
AAP ਵੱਲੋਂ ਇਹ ਕਦਮ ਪਾਰਟੀ ਵਿਰੋਧੀ ਸਰਗਰਮੀਆਂ ਦੇ ਕਾਰਨ ਚੁੱਕਿਆ ਗਿਆ ਹੈ। ਲੌਂਗੋਵਾਲ ਨਗਰ ਕੌਂਸਿਲ ਦੀ ਪ੍ਰਧਾਨ ਪਰਮਿੰਦਰ ਕੌਰ ਬਰਾਰ ਨੂੰ ਪਾਰਟੀ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਇਸਦੇ ਨਾਲ-ਨਾਲ ਕਮਲ ਬਰਾਰ ਅਤੇ ਕਰਮ ਸਿੰਘ ਬਰਾਰ ਨੂੰ ਵੀ ਤੁਰੰਤ ਪ੍ਰਭਾਵ ਨਾਲ ਪ੍ਰਾਇਮਰੀ ਮੈਂਬਰਸ਼ਿਪ ਤੋਂ ਸਸਪੈਂਡ ਕੀਤਾ ਗਿਆ ਹੈ। ਇਸ ਸਬੰਧ ਵਿੱਚ ਪਾਰਟੀ ਨੇ ਇੱਕ ਅਧਿਕਾਰਕ ਪੱਤਰ ਵੀ ਜਾਰੀ ਕੀਤਾ ਹੈ, ਜਿਸ ਵਿੱਚ ਉਪਰੋਕਤ ਆਗੂਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦਾ ਜ਼ਿਕਰ ਕੀਤਾ ਗਿਆ ਹੈ। ਪਾਰਟੀ ਅਧਿਕਾਰੀਆਂ ਨੇ ਕਿਹਾ ਹੈ ਕਿ ਅਨੁਸ਼ਾਸਨ ਬਰਕਰਾਰ ਰੱਖਣਾ ਸਭ ਤੋਂ ਜ਼ਰੂਰੀ ਹੈ ਅਤੇ ਪਾਰਟੀ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਦਮ ਉਠਾਏ ਜਾਣਗੇ।