Tuesday, 10th of November 2026

ਪੰਜਾਬ ਚੋਣਾਂ 2027 ਤੋਂ ਪਹਿਲਾਂ AAP ਨੂੰ ਵੱਡਾ ਝਟਕਾ! ਸਾਬਕਾ ਮੰਤਰੀ ਨੇ ਚੋਣ ਲੜਨ ਤੋਂ ਕੀਤਾ ਇਨਕਾਰ, ਪੋਸਟ ਪਾ ਬੋਲੇ-ਦਾਸ ਨੇ ਇਲੈਕਸ਼ਨ ਨਹੀਂ ਲੜਨੀ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਨੂੰ ਵੱਡਾ ਸਿਆਸੀ ਝਟਕਾ ਲੱਗ ਸਕਦਾ ਹੈ। ਪੱਟੀ ਤੋਂ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਹੈ

Edited By: Lajwinder Kaur | Updated at:
ਪੰਜਾਬ ਚੋਣਾਂ 2027 ਤੋਂ ਪਹਿਲਾਂ AAP ਨੂੰ ਵੱਡਾ ਝਟਕਾ! ਸਾਬਕਾ ਮੰਤਰੀ ਨੇ ਚੋਣ ਲੜਨ ਤੋਂ ਕੀਤਾ ਇਨਕਾਰ, ਪੋਸਟ ਪਾ ਬੋਲੇ-ਦਾਸ ਨੇ ਇਲੈਕਸ਼ਨ ਨਹੀਂ ਲੜਨੀ

ਪੰਜਾਬ ਚੋਣਾਂ 2027 ਤੋਂ ਪਹਿਲਾਂ AAP ਨੂੰ ਵੱਡਾ ਝਟਕਾ! ਸਾਬਕਾ ਮੰਤਰੀ ਨੇ ਚੋਣ ਲੜਨ ਤੋਂ ਕੀਤਾ ਇਨਕਾਰ, ਪੋਸਟ ਪਾ ਬੋਲੇ-ਦਾਸ ਨੇ ਇਲੈਕਸ਼ਨ ਨਹੀਂ ਲੜਨੀ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਨੂੰ ਵੱਡਾ ਸਿਆਸੀ ਝਟਕਾ ਲੱਗ ਸਕਦਾ ਹੈ। ਪੱਟੀ ਤੋਂ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਹੈ। ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ।

ਜੇਲ੍ਹ ਵਿੱਚ ਬੰਦ ਲਾਲਜੀਤ ਸਿੰਘ ਭੁੱਲਰ ਵੱਲੋਂ ਆਪਣੇ ਫੇਸਬੁੱਕ ਪੇਜ 'ਤੇ ਸਾਂਝੀ ਕੀਤੀ ਗਈ ਪੋਸਟ ਵਿੱਚ ਪੱਟੀ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਗਿਆ ਹੈ। ਉਨ੍ਹਾਂ ਲਿਖਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਹਲਕੇ ਦੇ ਲੋਕ ਚਾਹੁੰਦੇ ਹਨ ਕਿ ਪਾਰਟੀ ਉਨ੍ਹਾਂ ਨੂੰ ਮੁੜ ਚੋਣ ਮੈਦਾਨ ਵਿੱਚ ਉਤਾਰੇ। ਹਾਲਾਂਕਿ, ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਅਗਲੀ ਵਿਧਾਨ ਸਭਾ ਚੋਣ ਨਹੀਂ ਲੜਨਗੇ।

ਪੱਟੀ ਹਲਕੇ ਦੇ ਲੋਕਾਂ ਦਾ ਕੀਤਾ ਧੰਨਵਾਦ

ਆਪਣੀ ਫੇਸਬੁੱਕ ਪੋਸਟ ਵਿੱਚ ਭੁੱਲਰ ਨੇ ਲਿਖਿਆ ਕਿ ਉਹ ਪੱਟੀ ਹਲਕੇ ਦੇ ਸਾਰੇ ਭੈਣਾਂ-ਭਰਾਵਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਨ। ਲੋਕਾਂ ਵੱਲੋਂ ਮਿਲ ਰਹੇ ਪਿਆਰ ਅਤੇ ਸਮਰਥਨ ਅੱਗੇ ਉਨ੍ਹਾਂ ਦਾ ਸਿਰ ਝੁਕਦਾ ਹੈ। ਉਨ੍ਹਾਂ ਕਿਹਾ ਕਿ ਉਹ ਸਾਰੀ ਜ਼ਿੰਦਗੀ ਹਲਕੇ ਦੇ ਲੋਕਾਂ ਦੇ ਰਿਣੀ ਰਹਿਣਗੇ।

ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਸਮਰਥਕਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਹਰ ਔਖੇ ਅਤੇ ਸੌਖੇ ਸਮੇਂ ਵਿੱਚ ਉਨ੍ਹਾਂ ਦਾ ਸਾਥ ਦਿੱਤਾ।

ਇਸ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ ਲਾਲਜੀਤ ਸਿੰਘ ਭੁੱਲਰ

ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਨਾਲ ਜੁੜੇ ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। 1 ਅਪ੍ਰੈਲ 2026 ਨੂੰ ਅਦਾਲਤ ਵੱਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਭੁੱਲਰ ਨੇ ਆਪਣੇ ਉੱਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਸੀ।

ਹੁਣ ਉਨ੍ਹਾਂ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨਾ ਲੜਨ ਦੇ ਐਲਾਨ ਤੋਂ ਬਾਅਦ ਪੱਟੀ ਹਲਕੇ ਦੀ ਸਿਆਸਤ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਆਉਣ ਵਾਲੇ ਸਮੇਂ ਵਿੱਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਆਮ ਆਦਮੀ ਪਾਰਟੀ ਵੱਲੋਂ ਪੱਟੀ ਹਲਕੇ ਤੋਂ ਕਿਸ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਂਦਾ ਹੈ।