Saturday, 17th of October 2026

AAP ਹੋਈ ਹੋਰ ਮਜ਼ਬੂਤ! ਕੈਬਨਿਟ ਮੰਤਰੀ ਹਰਪਾਲ ਚੀਮਾ ਦੀ ਮੌਜੂਦਗੀ 'ਚ ਕਈ ਪ੍ਰਮੁੱਖ ਸ਼ਖ਼ਸੀਅਤਾਂ 'ਆਪ' ‘ਚ ਸ਼ਾਮਲ

ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਨੂੰ ਉਸ ਸਮੇਂ ਹੁਲਾਰਾ ਮਿਲਿਆ, ਜਦੋਂ ਦਵਿੰਦਰਪਾਲ ਸਿੰਘ (ਹੰਸ ਪਾਲ) ਰੰਗਾ ਦੀ ਅਗਵਾਈ ਵਿੱਚ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਪਾਰਟੀ ਦਾ ਪੱਲਾ ਫੜ ਲਿਆ।

Edited By: Lajwinder Kaur | Updated at:
AAP ਹੋਈ ਹੋਰ ਮਜ਼ਬੂਤ! ਕੈਬਨਿਟ ਮੰਤਰੀ ਹਰਪਾਲ ਚੀਮਾ ਦੀ ਮੌਜੂਦਗੀ 'ਚ ਕਈ ਪ੍ਰਮੁੱਖ ਸ਼ਖ਼ਸੀਅਤਾਂ 'ਆਪ' ‘ਚ ਸ਼ਾਮਲ

AAP ਹੋਈ ਹੋਰ ਮਜ਼ਬੂਤ! ਕੈਬਨਿਟ ਮੰਤਰੀ ਹਰਪਾਲ ਚੀਮਾ ਦੀ ਮੌਜੂਦਗੀ 'ਚ ਕਈ ਪ੍ਰਮੁੱਖ ਸ਼ਖ਼ਸੀਅਤਾਂ 'ਆਪ' ‘ਚ ਸ਼ਾਮਲ

ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਨੂੰ ਉਸ ਸਮੇਂ ਹੁਲਾਰਾ ਮਿਲਿਆ, ਜਦੋਂ ਦਵਿੰਦਰਪਾਲ ਸਿੰਘ (ਹੰਸ ਪਾਲ) ਰੰਗਾ ਦੀ ਅਗਵਾਈ ਵਿੱਚ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਮੈਂਬਰਾਂ ਦਾ ਪਾਰਟੀ ਪਰਿਵਾਰ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਸਾਂਝੀ ਕੀਤੀ।

ਇਸ ਮੌਕੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਭਰੋਸਾ ਪ੍ਰਗਟਾਇਆ। ਪਾਰਟੀ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ, ਲੋਕਾਂ ਦੀ ਭਲਾਈ ਅਤੇ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਜਨਤਾ ਦਾ 'ਮਾਨ ਸਰਕਾਰ' 'ਤੇ ਵਧ ਰਿਹਾ ਵਿਸ਼ਵਾਸ: ਹਰਪਾਲ ਚੀਮਾ

ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਵਰਗ ਦੇ ਕਲਿਆਣ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਲੋਕ ਸਰਕਾਰ ਦੀਆਂ ਨੀਤੀਆਂ ਅਤੇ ਇਮਾਨਦਾਰ ਸ਼ਾਸਨ ਤੋਂ ਬਹੁਤ ਪ੍ਰਭਾਵਿਤ ਹਨ, ਜਿਸ ਕਰਕੇ ਹਰ ਰੋਜ਼ ਵੱਡੀ ਗਿਣਤੀ ਵਿੱਚ ਸੂਝਵਾਨ ਲੋਕ ਪਾਰਟੀ ਨਾਲ ਜੁੜ ਰਹੇ ਹਨ।

ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਵੀ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਸਰਕਾਰ ਦੀਆਂ ਜਨ-ਕਲਿਆਣਕਾਰੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

ਆਮ ਆਦਮੀ ਪਾਰਟੀ ਦੀਆਂ ਮੁੱਖ ਗਾਰੰਟੀਆਂ ਅਤੇ ਪ੍ਰਾਪਤੀਆਂ

'ਆਪ' ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ:

300 ਯੂਨਿਟ ਮੁਫ਼ਤ ਬਿਜਲੀ: ਸੂਬੇ ਦੇ ਲਗਭਗ 90% ਤੋਂ ਵੱਧ ਘਰਾਂ ਦਾ ਬਿਜਲੀ ਬਿੱਲ 'ਜ਼ੀਰੋ' ਆ ਰਿਹਾ ਹੈ।

ਆਮ ਆਦਮੀ ਕਲੀਨਿਕ: ਪੰਜਾਬ ਭਰ ਵਿੱਚ ਸੈਂਕੜੇ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਦਵਾਈਆਂ, ਇਲਾਜ ਅਤੇ ਮਿਆਰੀ ਟੈਸਟਾਂ ਦੀ ਸਹੂਲਤ ਮਿਲ ਰਹੀ ਹੈ।

ਪੱਕੀਆਂ ਸਰਕਾਰੀ ਨੌਕਰੀਆਂ: ਯੋਗਤਾ ਦੇ ਆਧਾਰ 'ਤੇ ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਪੱਕੀਆਂ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਭ੍ਰਿਸ਼ਟਾਚਾਰ 'ਤੇ ਠੱਲ੍ਹ: ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟਾਲਰੈਂਸ ਨੀਤੀ ਤਹਿਤ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਸਿੱਖਿਆ 'ਚ ਸੁਧਾਰ (ਸਕੂਲ ਆਫ਼ ਐਮੀਨੈਂਸ): ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਵਿਸ਼ੇਸ਼ 'ਸਕੂਲ ਆਫ਼ ਐਮੀਨੈਂਸ' ਦੀ ਸ਼ੁਰੂਆਤ ਕੀਤੀ ਗਈ ਹੈ।

ਆਉਣ ਵਾਲੀ ਚੋਣਾਂ ਨੂੰ ਲੈ ਕੇ ਕਈ ਆਗੂ ਆਪ ਦੇ ਨਾਲ ਜੁੜ ਰਹੇ ਹਨ। ਦੱਸ ਦਈਏ ਵੱਖ-ਵੱਖ ਪਾਰਟੀਆਂ ਦੇ ਕਈ ਆਗੂ ਆਪ ਦਾ ਪੱਲਾ ਫੜ  ਚੁੱਕੇ ਹਨ।