ਪੰਜਾਬ ਦੇ ਲੁਧਿਆਣਾ ਵਿੱਚ, ਆਮ ਆਦਮੀ ਪਾਰਟੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ। ਭੋਲਾ ਨੇ ਪੂਰਬੀ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਿਆ ਹੈ। ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਵਿਧਾਇਕ ਭੋਲਾ ਇੱਕ ਖੋਖੇ 'ਤੇ ਛਾਪਾ ਮਾਰਦੇ ਹੋਏ ਦਿਖਾਈ ਦੇ ਰਹੇ ਹਨ ।
ਵਿਧਾਇਕ ਨੇ ਨਸ਼ੇ ਵੇਚਣ ਵਾਲਿਆਂ ਨੂੰ ਝਿੜਕਿਆ। ਲੋਕਾਂ ਨੇ ਖੋਖੇ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਵਰਤਿਆ ਜਾਣ ਵਾਲਾ ਕਾਗਜ ਵੀ ਬਰਾਮਦ ਕੀਤਾ। ਭੋਲਾ ਨੇ ਸਥਾਨਕ ਪੁਲਿਸ ਨੂੰ ਸਖ਼ਤੀ ਨਾਲ ਹੁਕਮ ਦਿੱਤਾ ਕਿ ਉਹ "ਨਸ਼ਾ ਤਸਕਰਾਂ ਦੇ ਵੱਡੇ ਮਗਰਮੱਛਾਂ ਨੂੰ ਫੜਨ, ਛੋਟੇ ਮਗਰਮੱਛਾਂ ਨੂੰ ਨਹੀਂ"

ਵਿਧਾਇਕ ਭੋਲਾ ਨੇ ਪੁਲਿਸ ਨੂੰ ਹਦਾਇਤ ਕੀਤੀ ਕਿ ਉਹ ਖੋਖੇ ਮਾਲਕ ਤੋਂ ਸਖ਼ਤੀ ਨਾਲ ਪੁੱਛ-ਗਿੱਛ ਕਰੇ ਕਿ ਉਹ ਨਸ਼ੀਲੇ ਪਦਾਰਥ ਕਿੱਥੋਂ ਪ੍ਰਾਪਤ ਕਰਦਾ ਹੈ ਤੇ ਉਨ੍ਹਾਂ ਨੂੰ ਕੌਣ ਸਪਲਾਈ ਕਰਦਾ ਹੈ। ਅੱਗੇ ਕਿਹਾ ਕਿ ਇਲਾਕੇ ਵਿੱਚ ਨਸ਼ਿਆਂ ਦੀ ਵਿਕਰੀ ਬੰਦ ਪੂਰੀ ਤਰ੍ਹਾਂ ਬੰਦ ਕੀਤੀ ਜਾਵੇ।ਨਹੀਂ ਤਾਂ ਇਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਕਿਉਂਕਿ ਬੱਚਿਆਂ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਉਸਨੇ ਐਸਐਚਓ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਉਹ ਹਰ ਖੋਖੇ ਮਾਲਕ ਦੀ ਚੰਗੀ ਤਰ੍ਹਾਂ ਜਾਂਚ ਕਰੇ।