Friday, 16th of October 2026

ਗਿਆਸਪੁਰਾ ਖਿਲਾਫ ਪੰਜ ਸਿੰਘ ਸਾਹਿਬਾਨਾਂ ਦਾ ਫੈਸਲਾ! 'ਆਪ' ਵਿਧਾਇਕ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਕਰਾਰ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਾਇਲ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਹ ਫੈਸਲਾ 16 ਅਕਤੂਬਰ 2026 ਨੂੰ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਲਿਆ ਗਿਆ।

Edited By: Lajwinder Kaur | Updated at:
ਗਿਆਸਪੁਰਾ ਖਿਲਾਫ ਪੰਜ ਸਿੰਘ ਸਾਹਿਬਾਨਾਂ ਦਾ ਫੈਸਲਾ! 'ਆਪ' ਵਿਧਾਇਕ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਕਰਾਰ

ਗਿਆਸਪੁਰਾ ਖਿਲਾਫ ਪੰਜ ਸਿੰਘ ਸਾਹਿਬਾਨਾਂ ਦਾ ਫੈਸਲਾ! 'ਆਪ' ਵਿਧਾਇਕ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਕਰਾਰ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਾਇਲ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਹ ਫੈਸਲਾ 16 ਅਕਤੂਬਰ 2026 ਨੂੰ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਲਿਆ ਗਿਆ। ਇਸ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਅਤੇ ਸਿੱਖ ਜਗਤ ਵਿੱਚ ਚਰਚਾ ਤੇਜ਼ ਹੋ ਗਈ ਹੈ।

ਕੀ ਹੈ ਪੂਰਾ ਮਾਮਲਾ?

ਜਾਣਕਾਰੀ ਅਨੁਸਾਰ, 12 ਅਕਤੂਬਰ 2026 ਨੂੰ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਜਾਤ-ਪਾਤ ਅਧਾਰਤ ਵਿਤਕਰੇ ਦੇ ਦੋਸ਼ ਲਗਾਏ ਸਨ। ਉਨ੍ਹਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਇਨ੍ਹਾਂ ਦੋਸ਼ਾਂ ਨੂੰ ਰੱਦ ਕੀਤਾ ਗਿਆ ਸੀ। ਇਸ ਤੋਂ ਬਾਅਦ ‘ਆਪ’ ਦੇ ਕਈ ਵਿਧਾਇਕਾਂ ਅਤੇ ਆਗੂਆਂ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਤਲਬ ਕੀਤਾ ਗਿਆ।

‘ਆਪ’ ਵਿਧਾਇਕਾਂ ਨੇ ਮੰਗੀ ਮੁਆਫ਼ੀ

16 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋਏ ‘ਆਪ’ ਦੇ ਵਿਧਾਇਕਾਂ ਅਤੇ ਆਗੂਆਂ ਨੇ ਆਪਣੀ ਗਲਤੀ ਮੰਨਦਿਆਂ ਗੁਰੂ ਸਾਹਿਬ ਅੱਗੇ ਖਿਮਾ ਜਾਚਨਾ ਕੀਤੀ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਉਨ੍ਹਾਂ ਨੇ ਮੰਨਿਆ ਕਿ 12 ਅਕਤੂਬਰ ਨੂੰ ਮੀਡੀਆ ਸਾਹਮਣੇ ਜਾ ਕੇ ਉਨ੍ਹਾਂ ਨੇ ਇਹ ਸਪੱਸ਼ਟ ਨਹੀਂ ਕੀਤਾ ਸੀ ਕਿ ਉਨ੍ਹਾਂ ਨਾਲ ਜਾਤ-ਪਾਤ ਦੇ ਆਧਾਰ 'ਤੇ ਕੋਈ ਵਿਤਕਰਾ ਨਹੀਂ ਹੋਇਆ। ਉਨ੍ਹਾਂ ਇਹ ਵੀ ਕਿਹਾ ਕਿ ਗਿਆਸਪੁਰਾ ਵੱਲੋਂ ਕੀਤੀਆਂ ਟਿੱਪਣੀਆਂ ਨਾਲ ਉਹ ਸਹਿਮਤ ਨਹੀਂ ਹਨ ਅਤੇ ਇਹ ਉਨ੍ਹਾਂ ਦੇ ਨਿੱਜੀ ਵਿਚਾਰ ਸਨ।

ਗਿਆਸਪੁਰਾ ਦੀਆਂ ਟਿੱਪਣੀਆਂ ਤੋਂ ਬਾਅਦ ਲਿਆ ਗਿਆ ਐਕਸ਼ਨ

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਕੀਤੀਆਂ ਟਿੱਪਣੀਆਂ ਨੂੰ ਗੰਭੀਰ ਮੰਨਿਆ ਗਿਆ। ਜਾਰੀ ਜਾਣਕਾਰੀ ਅਨੁਸਾਰ, ਉਨ੍ਹਾਂ 'ਤੇ ਸਿੱਖ ਸਿਧਾਂਤਾਂ ਅਤੇ ਸਿੱਖ ਸੰਸਥਾਵਾਂ ਬਾਰੇ ਗਲਤ ਬਿਰਤਾਂਤ ਸਿਰਜਣ ਦੇ ਦੋਸ਼ ਲਗਾਏ ਗਏ।

ਇਸ ਦੇ ਮੱਦੇਨਜ਼ਰ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਸਿੱਖ ਰਹਿਤ ਮਰਿਆਦਾ ਅਨੁਸਾਰ, ਤਨਖਾਹੀਆ ਕਰਾਰ ਦਿੱਤੇ ਵਿਅਕਤੀ ਨੂੰ ਧਾਰਮਿਕ ਮਰਿਆਦਾ ਅਨੁਸਾਰ ਲਗਾਈ ਗਈ ਧਾਰਮਿਕ ਸਜ਼ਾ ਪੂਰੀ ਕਰਨੀ ਹੁੰਦੀ ਹੈ।

ਜੀਵਨ ਸਿੰਘ ਬਗੀਚੀ ਵਾਲੇ ਬਾਰੇ ਵੀ ਫੈਸਲਾ

ਇਸ ਇਕੱਤਰਤਾ ਦੌਰਾਨ ਜੀਵਨ ਸਿੰਘ ਬਗੀਚੀ ਵਾਲੇ ਦੇ ਕੀਰਤਨ ਕਰਨ 'ਤੇ ਵੀ ਰੋਕ ਲਗਾਉਣ ਦਾ ਫੈਸਲਾ ਕੀਤਾ ਗਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਸ ਫੈਸਲੇ ਤੋਂ ਬਾਅਦ ਹੁਣ ਮਨਵਿੰਦਰ ਸਿੰਘ ਗਿਆਸਪੁਰਾ ਦੇ ਮਾਮਲੇ ਵਿੱਚ ਅਗਲੇ ਕਦਮਾਂ ਅਤੇ ਇਸ ਦੇ ਸਿਆਸੀ ਪ੍ਰਭਾਵਾਂ 'ਤੇ ਨਜ਼ਰ ਰਹੇਗੀ।