Tuesday, 17th of November 2026

AAP ਵੱਲੋਂ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

ਆਮ ਆਦਮੀ ਪਾਰਟੀ (AAP) ਪੰਜਾਬ ਵੱਲੋਂ ਸੂਬੇ ਵਿੱਚ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ (MC) ਚੋਣਾਂ ਲਈ ਆਪਣੀ ਤਿਆਰੀ ਤੇਜ਼ ਕਰਦਿਆਂ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ।

Edited By: Lajwinder Kaur | Updated at:
AAP ਵੱਲੋਂ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

AAP ਵੱਲੋਂ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

ਆਮ ਆਦਮੀ ਪਾਰਟੀ (AAP) ਪੰਜਾਬ ਵੱਲੋਂ ਸੂਬੇ ਵਿੱਚ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ (MC) ਚੋਣਾਂ ਲਈ ਆਪਣੀ ਤਿਆਰੀ ਤੇਜ਼ ਕਰਦਿਆਂ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਵੱਲੋਂ ਹਲਕਾ ਬਾਘਾਪੁਰਾਣਾ, ਧਰਮਕੋਟ ਅਤੇ ਪਟਿਆਲਾ ਨਗਰ ਨਿਗਮ ਚੋਣਾਂ ਦੇ ਉਮੀਦਵਾਰਾਂ ਦੇ ਨਾਵਾਂ ਦਾ ਅਧਿਕਾਰਤ ਤੌਰ 'ਤੇ ਐਲਾਨ ਕੀਤਾ ਗਿਆ ਹੈ।   

ਸਾਰੇ ਉਮੀਦਵਾਰਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਪਾਰਟੀ ਹਾਈਕਮਾਂਡ ਵੱਲੋਂ ਸੂਚੀ ਜਾਰੀ ਕਰਦਿਆਂ ਚੋਣ ਮੈਦਾਨ ਵਿੱਚ ਉਤਾਰੇ ਗਏ ਸਾਰੇ ਉਮੀਦਵਾਰਾਂ ਨੂੰ ਜਿੱਤ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ। ਪਾਰਟੀ ਆਗੂਆਂ ਨੇ ਭਰੋਸਾ ਜਤਾਇਆ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਨੀਤੀਆਂ ਦੇ ਆਧਾਰ 'ਤੇ 'ਆਪ' ਦੇ ਉਮੀਦਵਾਰ ਇਨ੍ਹਾਂ ਸਥਾਨਕ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕਰਨਗੇ।