Friday, 9th of October 2026

Raghav Chadha: ਰਾਘਵ ਚੱਢਾ 'ਤੇ ਡਿੱਗੀ ਗਾਜ! ਆਮ ਆਦਮੀ ਪਾਰਟੀ ਨੇ ਰਾਜ ਸਭਾ 'ਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ, ਜਾਣੋ ਵਜ੍ਹਾ!

Edited By: Lajwinder Kaur | Updated at:
Raghav Chadha: ਰਾਘਵ ਚੱਢਾ 'ਤੇ ਡਿੱਗੀ ਗਾਜ! ਆਮ ਆਦਮੀ ਪਾਰਟੀ ਨੇ ਰਾਜ ਸਭਾ 'ਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ, ਜਾਣੋ ਵਜ੍ਹਾ!

Raghav Chadha: ਰਾਘਵ ਚੱਢਾ 'ਤੇ ਡਿੱਗੀ ਗਾਜ! ਆਮ ਆਦਮੀ ਪਾਰਟੀ ਨੇ ਰਾਜ ਸਭਾ 'ਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ, ਜਾਣੋ ਵਜ੍ਹਾ!

AAP Removes Raghav Chadha as Deputy Leader in Rajya Sabha: ਆਮ ਆਦਮੀ ਪਾਰਟੀ (AAP) ਨੇ ਆਪਣੇ ਚਰਚਿਤ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਉਪਰਲੇ ਸਦਨ (ਰਾਜ ਸਭਾ) ਵਿੱਚ ਡਿਪਟੀ ਲੀਡਰ (Deputy Leader) ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇੰਨਾ ਹੀ ਨਹੀਂ, ਪਾਰਟੀ ਨੇ ਉਨ੍ਹਾਂ ਨੂੰ ਰਾਜ ਸਭਾ ਵਿੱਚ ਬੋਲਣ ਲਈ ਸਮਾਂ ਦੇਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਵੱਲੋਂ ਹੁਣ ਰਾਘਵ ਚੱਢਾ ਦੀ ਥਾਂ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਨਵਾਂ ਡਿਪਟੀ ਲੀਡਰ ਨਿਯੁਕਤ ਕੀਤਾ ਗਿਆ ਹੈ। ਵੀਰਵਾਰ ਯਾਨੀਕਿ 2 ਅਪ੍ਰੈਲ ਨੂੰ ਰਾਜ ਸਭਾ ਸਕੱਤਰੇਤ ਨੂੰ ਲਿਖੇ ਇੱਕ ਪੱਤਰ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ।

'ਆਪ' ਸੂਤਰਾਂ ਨੇ ਪੀਟੀਆਈ (PTI) ਨੂੰ ਦੱਸਿਆ ਕਿ ਪਾਰਟੀ ਨੇ ਰਾਜ ਸਭਾ ਸਕੱਤਰੇਤ ਨੂੰ ਸੂਚਿਤ ਕੀਤਾ ਹੈ ਕਿ ਸਾਂਸਦ ਰਾਘਵ ਚੱਢਾ ਨੂੰ ਸੰਸਦ ਵਿੱਚ ਬੋਲਣ ਲਈ ਸਮਾਂ ਅਲਾਟ ਨਾ ਕੀਤਾ ਜਾਵੇ। ਇਸ ਤੋਂ ਇਲਾਵਾ, ਪਾਰਟੀ ਨੇ ਰਾਜ ਸਭਾ ਸਕੱਤਰੇਤ ਨੂੰ ਇੱਕ ਪੱਤਰ ਸੌਂਪ ਕੇ ਸਾਂਸਦ ਅਸ਼ੋਕ ਮਿੱਤਲ ਨੂੰ ਉਪਰਲੇ ਸਦਨ ਵਿੱਚ ਪਾਰਟੀ ਦਾ ਡਿਪਟੀ ਲੀਡਰ ਨਿਯੁਕਤ ਕਰਨ ਦੀ ਅਪੀਲ ਕੀਤੀ ਹੈ।

ਪਾਰਟੀ ਦੇ ਅੰਦਰੂਨੀ ਕਲੇਸ਼ ਦੇ ਸੰਕੇਤ

ਅਸ਼ੋਕ ਮਿੱਤਲ ਹੁਣ ਰਾਜ ਸਭਾ ਵਿੱਚ ਸਾਂਸਦ ਰਾਘਵ ਚੱਢਾ ਦੀ ਜਗ੍ਹਾ ਲੈਣਗੇ। ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ 'ਆਪ' ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚੋਂ ਵੀ ਰਾਘਵ ਚੱਢਾ ਨੂੰ ਹਟਾ ਦਿੱਤਾ ਸੀ। ਇਸ ਫੈਸਲੇ ਨਾਲ ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (AAP) ਦੇ ਅੰਦਰੂਨੀ ਕਲੇਸ਼ ਦੇ ਸੰਕੇਤ ਮਿਲ ਰਹੇ ਹਨ।
ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ 'ਚੋਂ ਬਾਹਰ 
ਰਾਜ ਸਭਾ ਵਿੱਚ ਇਸ ਵੇਲੇ 'ਆਪ' (AAP) ਦੇ 10 ਮੈਂਬਰ ਹਨ, ਜਿਨ੍ਹਾਂ ਵਿੱਚੋਂ ਸੱਤ ਪੰਜਾਬ ਤੋਂ ਅਤੇ ਤਿੰਨ ਦਿੱਲੀ ਤੋਂ ਹਨ। ਹਾਲ ਹੀ ਦੇ ਦਿਨਾਂ ਵਿੱਚ, 2025 ਦੀਆਂ ਦਿੱਲੀ ਚੋਣਾਂ ਵਿੱਚ 'ਆਪ' ਦੀ ਹਾਰ ਤੋਂ ਬਾਅਦ, ਰਾਘਵ ਚੱਢਾ ਨੇ ਕਾਫੀ ਹੱਦ ਤੱਕ ਆਪਣੇ ਆਪ ਨੂੰ ਪਾਰਟੀ ਦੇ ਏਜੰਡੇ ਜਾਂ ਆਗੂਆਂ ਤੋਂ ਦੂਰ ਕਰ ਲਿਆ ਹੈ। ਇਸ ਦੀ ਬਜਾਏ, ਉਹ ਲਗਾਤਾਰ ਜਨਤਕ ਹਿੱਤਾਂ ਨਾਲ ਜੁੜੇ ਮੁੱਦਿਆਂ ਜਿਵੇਂ ਕਿ 'ਪੇਡ ਪੈਟਰਨਿਟੀ ਲੀਵ' (ਪਿਤਾਵਾਂ ਲਈ ਤਨਖਾਹ ਸਮੇਤ ਛੁੱਟੀ) ਅਤੇ ਏਅਰਪੋਰਟਾਂ 'ਤੇ ਖਾਣ-ਪੀਣ ਦੀਆਂ ਉੱਚੀਆਂ ਕੀਮਤਾਂ 'ਤੇ ਆਪਣਾ ਧਿਆਨ ਕੇਂਦਰਿਤ ਕਰ ਰਹੇ ਹਨ।
ਉਨ੍ਹਾਂ ਨੇ ਸੰਸਦ ਵਿੱਚ 'ਗਿੱਗ ਵਰਕਰਾਂ' (Gig Workers) ਦੇ ਅਧਿਕਾਰਾਂ ਦੀ ਸੁਰੱਖਿਆ ਅਤੇ ਭਾਰਤ ਦੇ ਵੱਡੇ ਸ਼ਹਿਰਾਂ ਵਿੱਚ ਵਿਗੜਦੀ ਟ੍ਰੈਫਿਕ ਦੀ ਸਥਿਤੀ ਵਰਗੇ ਅਹਿਮ ਮੁੱਦੇ ਵੀ ਉਠਾਏ ਹਨ। 'ਆਪ' (AAP) ਦੇ ਮੁੱਖ ਸਿਆਸੀ ਮੁੱਦਿਆਂ 'ਤੇ ਉਨ੍ਹਾਂ ਦੀ ਚੁੱਪੀ ਕਾਰਨ ਉਨ੍ਹਾਂ ਦੇ ਪਾਰਟੀ ਛੱਡਣ ਦੀਆਂ ਅਫਵਾਹਾਂ ਜ਼ੋਰਾਂ 'ਤੇ ਸਨ। ਇਹ ਚਰਚਾ ਉਦੋਂ ਹੋਰ ਤੇਜ਼ ਹੋ ਗਈ ਜਦੋਂ ਉਨ੍ਹਾਂ ਨੂੰ ਅਸਾਮ ਲਈ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚੋਂ ਬਾਹਰ ਕਰ ਦਿੱਤਾ ਗਿਆ ਸੀ।