Saturday, 25th of July 2026

18 ਮਹੀਨਿਆਂ ਬਾਅਦ 400 ਫੁੱਟ ਉੱਚੇ ਟਾਵਰ ਤੋਂ ਹੇਠਾਂ ਉਤਰੇ ਭਾਈ ਗੁਰਜੀਤ ਸਿੰਘ ਖਾਲਸਾ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਦੀ ਕਰ ਰਹੇ ਸਨ ਮੰਗ

Edited By: Lajwinder Kaur | Updated at: April 24th 2026 12:19 PM
Trending News
18 ਮਹੀਨਿਆਂ ਬਾਅਦ 400 ਫੁੱਟ ਉੱਚੇ ਟਾਵਰ ਤੋਂ ਹੇਠਾਂ ਉਤਰੇ ਭਾਈ ਗੁਰਜੀਤ ਸਿੰਘ ਖਾਲਸਾ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਦੀ ਕਰ ਰਹੇ ਸਨ ਮੰਗ

18 ਮਹੀਨਿਆਂ ਬਾਅਦ 400 ਫੁੱਟ ਉੱਚੇ ਟਾਵਰ ਤੋਂ ਹੇਠਾਂ ਉਤਰੇ ਭਾਈ ਗੁਰਜੀਤ ਸਿੰਘ ਖਾਲਸਾ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਦੀ ਕਰ ਰਹੇ ਸਨ ਮੰਗ

ਬੇਅਦਬੀ ਦੇ ਖਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਕਰੀਬ 18 ਮਹੀਨਿਆਂ ਤੋਂ ਸਮਾਣਾ ਵਿਖੇ 400 ਫੁੱਟ ਉੱਚੇ ਟੈਲੀਕਾਮ ਟਾਵਰ 'ਤੇ ਚੜ੍ਹੇ ਗੁਰਜੀਤ ਸਿੰਘ ਖਾਲਸਾ ਨੂੰ ਸ਼ੁੱਕਰਵਾਰ ਸਵੇਰੇ ਸੁਰੱਖਿਅਤ ਹੇਠਾਂ ਉਤਾਰ ਲਿਆ ਗਿਆ। ਇਸ ਮੌਕੇ ਗੁਰਜੀਤ ਸਿੰਘ ਖਾਲਸਾ ਨੇ ਸਰਕਾਰ ਅਤੇ ਪ੍ਰਸ਼ਾਸਨ ਦਾ ਤਹਿ ਦਿਲੋਂ ਧੰਨਵਾਦ ਕੀਤਾ।  ਉਨ੍ਹਾਂ ਕਿਹਾ ਕਿ ਸਰਕਾਰ ਨੇ ਸਮੁੱਚੀ ਸੰਗਤ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਬੇਅਦਬੀ ਦੇ ਖਿਲਾਫ਼ ਕਾਨੂੰਨ ਬਣਾ ਦਿੱਤਾ ਹੈ, ਜਿਸ ਤੋਂ ਬਾਅਦ ਉਹ ਹੁਣ ਖੁਦ ਸੁਰੱਖਿਅਤ ਹੇਠਾਂ ਉਤਰ ਆਏ ਹਨ।

ਧਰਮ ਯੁੱਧ ਮੋਰਚਾ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਸਬੰਧ ਵਿੱਚ ਜੋ ਨਵਾਂ ਬਿੱਲ ਪਾਸ ਕੀਤਾ ਗਿਆ ਹੈ, ਉਸ ਦੀ ਖੁਸ਼ੀ ਵਿੱਚ ਬੀਤੇ ਬੁੱਧਵਾਰ ਨੂੰ ਇੱਥੇ ਜੋ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ ਕੀਤਾ ਗਿਆ ਸੀ, ਉਸ ਦਾ ਭੋਗ ਅੱਜ ਸ਼ੁੱਕਰਵਾਰ ਨੂੰ ਪਾਇਆ ਜਾਵੇਗਾ।

ਪ੍ਰਸ਼ਾਸਨ ਵੱਲੋਂ ਸੁਰੱਖਿਅਤ ਢੰਗ ਨਾਲ ਲਿਆਉਂਦਾ ਹੇਠਾਂ

ਉਨ੍ਹਾਂ ਦੱਸਿਆ ਕਿ ਭੋਗ ਪਾਏ ਜਾਣ ਸਮੇਂ ਬਾਬਾ ਗੁਰਜੀਤ ਸਿੰਘ ਖੁਦ ਵੀ ਮੌਜੂਦ ਰਹਿਣਗੇ। ਦੱਸਣਯੋਗ ਹੈ ਕਿ ਪ੍ਰਸ਼ਾਸਨ ਅਤੇ ਪੈਰਾ-ਮਿਲਟਰੀ ਫੋਰਸ ਦੇ ਸੀਨੀਅਰ ਅਧਿਕਾਰੀ ਬੀਤੇ ਦਿਨ ਵੀਰਵਾਰ ਨੂੰ ਹੀ ਭਾਰਤ ਸੰਚਾਰ ਨਿਗਮ ਲਿਮਟਿਡ (BSNL) ਦੇ ਟਾਵਰ 'ਤੇ ਪਹੁੰਚ ਗਏ ਸਨ ਅਤੇ ਉੱਥੇ ਮੌਕੇ ਦਾ ਜਾਇਜ਼ਾ ਲਿਆ ਸੀ।

ਟਾਵਰ ਤੋਂ ਸੁਰੱਖਿਅਤ ਹੇਠਾਂ ਆਉਣ ਤੋਂ ਬਾਅਦ ਗੁਰਜੀਤ ਸਿੰਘ ਖਾਲਸਾ ਸਭ ਤੋਂ ਪਹਿਲਾਂ ਆਪਣੀ ਮਾਸੀ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਨੇ ਕੁਝ ਸਮਾਂ ਆਰਾਮ ਕਰਨ ਉਪਰੰਤ ਨਿਤਨੇਮ ਕੀਤਾ। ਇਸ ਤੋਂ ਬਾਅਦ ਉਹ ਗੁਰਦੁਆਰਾ ਗੜੀ ਨਜ਼ੀਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਉਹ ਬੰਦਾ ਸਿੰਘ ਬਹਾਦਰ ਚੌਂਕ ਵਿੱਚ ਚੱਲ ਰਹੇ ਮੋਰਚੇ 'ਤੇ ਪਹੁੰਚ ਕੇ ਸੰਗਤ ਦੇ ਰੂਬਰੂ ਹੋਣਗੇ ਅਤੇ ਸੰਗਤ ਨੂੰ ਸੰਬੋਧਨ ਕਰਨਗੇ।

ਪਰਿਵਾਰ ‘ਚ ਖੁਸ਼ੀ ਦੀ ਲਹਿਰ

ਭਾਈ ਸਾਹਿਬ ਦੇ ਲੰਬੇ ਸੰਘਰਸ਼ ਤੋਂ ਬਾਅਦ ਸੁਰੱਖਿਅਤ ਵਾਪਸ ਪਰਤਣ 'ਤੇ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਹੈ। ਪਰਮਜੀਤ ਕੌਰ ਅਤੇ ਰੂਪਿੰਦਰ ਕੌਰ ਨੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਇਹ ਜਿੱਤ ਸਮੁੱਚੀ ਸੰਗਤ ਦੀ ਹੈ। ਇਸ ਮੌਕੇ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਪਰਮਜੋਤ ਸਿੰਘ ਮਾਨਸਾਹੀਆ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ ਅਤੇ ਉਨ੍ਹਾਂ ਨੇ ਇਸ ਸਫ਼ਲ ਮੋਰਚੇ ਦੀ ਵਧਾਈ ਦਿੱਤੀ।

ਟਾਵਰ ਤੋਂ ਹੇਠਾਂ ਆਉਣ ਤੋਂ ਬਾਅਦ ਭਾਈ ਗੁਰਜੀਤ ਸਿੰਘ ਖਾਲਸਾ ਦਾ ਜੀਟੀਸੀ ਨਿਊਜ਼ ਦੇ ਨਾਲ ਐਕਸਕਲਿਉਸਿਵ ਇੰਟਰਵਿਊ ਹੋਇਆ। ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਚਰਨਾਂ 'ਚ ਇੱਕ ਹੀ ਅਰਦਾਸ ਬੇਨਤੀ ਸੀ ਕਿ ਜਾਂ ਤਾਂ ਸ਼ਹੀਦ ਹੋਵਾਂਗਾ ਜਾਂ ਫਿਰ ਮੋਰਚਾ ਫਤਿਹ ਹੋਏਗਾ। ਉਨ੍ਹਾਂ ਨੇ ਕਿਹਾ ਕਿ ਸੰਗਤਾਂ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਸੀ, ਇਹ ਤਾਂ ਸੰਗਤ ਦੀ ਹੀ ਜਿੱਤ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕੀਤਾ। ਉਨ੍ਹਾਂ ਨੇ ਨਾਲ ਹੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਨੂੰ ਲੈ ਕੇ ਸੂਬਾ ਸਰਕਾਰ ਅਤੇ ਸੀਐੱਮ ਮਾਨ ਦਾ ਧੰਨਵਾਦ ਕੀਤਾ।

Punjabi Shorts

Latest News