Tuesday, 22nd of September 2026

ਅਸਤੀਫੇ ਤੋਂ ਬਾਅਦ ਲਾਲਜੀਤ ਭੁੱਲਰ ਦਾ ਵੱਡਾ ਬਿਆਨ, ਬੋਲੇ-’ਦਾਸ ਉੱਪਰ ਜੋ ਇਲਜ਼ਾਮ ਲੱਗ ਰਹੇ ਨੇ ਉਹ ਬਿਲਕੁਲ ਬੇਬੁਨਿਆਦ ਅਤੇ ਝੂਠੇ…’

Edited By: Lajwinder Kaur | Updated at:
ਅਸਤੀਫੇ ਤੋਂ ਬਾਅਦ ਲਾਲਜੀਤ ਭੁੱਲਰ ਦਾ ਵੱਡਾ ਬਿਆਨ, ਬੋਲੇ-’ਦਾਸ ਉੱਪਰ ਜੋ ਇਲਜ਼ਾਮ ਲੱਗ ਰਹੇ ਨੇ ਉਹ ਬਿਲਕੁਲ ਬੇਬੁਨਿਆਦ ਅਤੇ ਝੂਠੇ…’

ਅਸਤੀਫੇ ਤੋਂ ਬਾਅਦ ਲਾਲਜੀਤ ਭੁੱਲਰ ਦਾ ਵੱਡਾ ਬਿਆਨ, ਬੋਲੇ-’ਦਾਸ ਉੱਪਰ ਜੋ ਇਲਜ਼ਾਮ ਲੱਗ ਰਹੇ ਨੇ ਉਹ ਬਿਲਕੁਲ ਬੇਬੁਨਿਆਦ ਅਤੇ ਝੂਠੇ…’

Punjab Minister Laljit Bhullar Resigns: ਪੰਜਾਬ ਦੀ ਸਿਆਸਤ ਚ ਅੱਜ ਵੱਡਾ ਭੂਚਾਲ ਆ ਗਿਆ ਜਦੋਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਅਸਤੀਫਾ ਮੰਗ ਲਿਆ। ਦੱਸ ਦਈਏ ਇੱਕ ਗੋਦਾਮ ਦੇ ਜ਼ਿਲ੍ਹਾ ਮੈਨੇਜਰ (DM) ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ, ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ 'ਤੇ ਦੋਸ਼ ਲਗਾਇਆ।

ਮੌਤ ਤੋਂ ਪਹਿਲਾ DM ਨੇ ਬਣਾਇਆ ਵੀਡੀਓ

ਆਪਣੀ ਮੌਤ ਤੋਂ ਪਹਿਲਾਂ, ਅੰਮ੍ਰਿਤਸਰ ਵਿੱਚ ਤਾਇਨਾਤ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ 12 ਸੈਕਿੰਡ ਦਾ ਇੱਕ ਵੀਡੀਓ ਜਾਰੀ ਕੀਤਾ। ਇਸ ਵਿੱਚ ਰੰਧਾਵਾ ਨੇ ਕਿਹਾ, "ਮੈਂ ਮੰਤਰੀ ਲਾਲਜੀਤ ਭੁੱਲਰ ਦੇ ਡਰੋਂ ਸਲਫਾਸ ਖਾ ਲਿਆ। ਹੁਣ ਮੈਂ ਬਚ ਨਹੀਂ ਸਕਾਂਗਾ।" ਇਸ ਮੰਦਭਾਗੀ ਘਟਨਾ ਦਾ ਖੁਲਾਸਾ ਹੋਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਕਦਮ ਚੁੱਕਦਿਆਂ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਅਸਤੀਫ਼ਾ ਲੈ ਲਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਚੀਫ਼ ਸੈਕਟਰੀ ਕੇ.ਏ.ਪੀ. ਸਿਨਹਾ ਨੂੰ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਦਿੱਤੇ ਹਨ।

ਹੁਣ ਇਸ ਮਾਮਲੇ ‘ਚ ਲਾਲਜੀਤ ਸਿੰਘ ਭੁੱਲਰ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਫੇਸਬੁੱਕ ਉੱਤੇ ਇੱਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ- ‘’ਵਾਹਿਗੁਰੂ ਜੀ 

ਦਾਸ ਉੱਪਰ ਜੋ ਇਲਜ਼ਾਮ ਲੱਗ ਰਹੇ ਨੇ ਉਹ ਬਿਲਕੁਲ ਬੇਬੁਨਿਆਦ ਅਤੇ ਝੂਠੇ ਨੇ ਪਰ ਸਾਡੀ ਪਾਰਟੀ ਹਮੇਸ਼ਾ ਸੱਚ ਦਾ ਸਾਥ ਦਿੰਦੀ ਹੈ ਤੇ ਹਮੇਸ਼ਾ ਸੱਚ ਦੇ ਨਾਲ ਖੜਦੀ ਹੈ ਇਸ ਲਈ ਮੇਰੇ ਤੇ ਜੋ ਇਲਜ਼ਾਮ ਲੱਗੇ ਨੇ ਮੈਂ ਚਾਹੁੰਦਾ ਹਾਂ ਉਹਨਾਂ ਇਲਜ਼ਾਮਾਂ ਦੀ ਸਹੀ ਤਰੀਕੇ ਦੇ ਨਾਲ ਜਾਂਚ ਹੋਵੇ ਤਾਂ ਕਿ ਸਹੀ ਫੈਸਲਾ ਬਾਹਰ ਆ ਸਕੇ ਇਸ ਕਰਕੇ ਜਿੰਨੀ ਦੇਰ ਤੱਕ ਇਹ ਜਾਂਚ ਪੂਰੀ ਨਹੀਂ ਹੋ ਜਾਂਦੀ ਮੈਂ ਪਾਰਟੀ ਨੂੰ ਬੇਨਤੀ ਕਰਾਂਗਾ ਤੇ ਸਾਡੇ ਮਾਨਯੋਗ ਮੁੱਖ ਮੰਤਰੀ ਨੂੰ ਬੇਨਤੀ ਕਰਾਂਗਾ ਕਿ ਮੇਰਾ ਮੰਤਰੀ ਪਦ ਦਾ ਅਸਤੀਫਾ ਪ੍ਰਵਾਨ ਕੀਤਾ ਜਾਵੇ ਤਾਂ ਕਿ ਇਸ ਮਾਮਲੇ ਵਿੱਚ ਮੇਰਾ ਮੰਤਰੀ ਪਦ ਕੋਈ ਉੜੀਕਾ ਨਾ ਬਣੇ ਅਤੇ ਇਸ ਮਾਮਲੇ ਦੀ ਸਹੀ ਜਾਂਚ ਹੋਵੇ ਸੋ ਮੈਂ ਆਪਣਾ ਅਸਤੀਫਾ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਜੀ ਨੂੰ ਭੇਜ ਰਿਹਾ ਹਾਂ ਤਾਂ ਜੋ ਅੱਗੇ ਇਸ ਮਾਮਲੇ ਦੀ ਸਹੀ ਜਾਂਚ ਹੋ ਸਕੇ। 

ਧੰਨਵਾਦ’’