Friday, 9th of October 2026

ਅਕਾਲੀ ਦਲ ਨੂੰ ਵੱਡਾ ਝਟਕਾ: ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ!

Edited By: Lajwinder Kaur | Updated at:
ਅਕਾਲੀ ਦਲ ਨੂੰ ਵੱਡਾ ਝਟਕਾ: ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ!

ਅਕਾਲੀ ਦਲ ਨੂੰ ਵੱਡਾ ਝਟਕਾ: ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ!

ਪੰਜਾਬ ਦੀ ਸਿਆਸਤ ਤੋਂ ਇਸ ਸਮੇਂ ਦੀ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸਿਆਸੀ ਹਲਚਲ ਬੇਹੱਦ ਤੇਜ਼ ਹੋ ਗਈ ਹੈ, ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਪੰਜਾਬ ਦੇ ਸਿਆਸੀ ਅਤੇ ਧਾਰਮਿਕ ਖੇਤਰ ਦੀ ਮੰਨੀ-ਪ੍ਰਮੰਨੀ ਸ਼ਖਸੀਅਤ, ਸਾਬਕਾ ਰਾਜ ਸਭਾ ਮੈਂਬਰ ਅਤੇ ਸਾਬਕਾ ਵਿਧਾਇਕ ਸ. ਰਾਜਮਹਿੰਦਰ ਸਿੰਘ ਮਜੀਠਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਨਿੱਘਾ ਸਵਾਗਤ ਕੀਤਾ।

ਇਹ ਪ੍ਰਮੁੱਖ ਸ਼ਖਸੀਅਤਾਂ ਵੀ ਹੋਈਆਂ 'ਆਪ' ਵਿੱਚ ਸ਼ਾਮਲ

ਰਾਜਮਹਿੰਦਰ ਸਿੰਘ ਮਜੀਠਾ ਦੇ ਨਾਲ ਹੀ ਦੋ ਹੋਰ ਉੱਘੀਆਂ ਸ਼ਖਸੀਅਤਾਂ ਨੇ ਵੀ 'ਆਪ' ਦਾ ਪੱਲਾ ਫੜਿਆ ਹੈ:

ਸਾਬਕਾ ਆਰ.ਟੀ.ਆਈ. (RTI) ਕਮਿਸ਼ਨਰ ਹੇਮਇੰਦਰ ਸਿੰਘ ਮਜੀਠਾ

ਚੀਫ ਖਾਲਸਾ ਦੀਵਾਨ ਦੇ ਮੌਜੂਦਾ ਮੈਂਬਰ ਸੁਖਦੀਪ ਸਿੰਘ ਮਜੀਠਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀਆਂ ਕੀਤੀਆਂ ਤਸਵੀਰਾਂ

ਇਸ ਸਿਆਸੀ ਉਲਟਫੇਰ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਤਸਵੀਰਾਂ ਸਾਂਝੀਆਂ ਕਰਦਿਆਂ ਖੁਸ਼ੀ ਪ੍ਰਗਟਾਈ। ਉਨ੍ਹਾਂ ਨੇ ਐਕਸ ਉੱਤੇ ਲਿਖਿਆ ਹੈ- "ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਇੱਕ ਬਹੁਤ ਹੀ ਵੱਡਾ ਅਤੇ ਅਹਿਮ ਵਾਧਾ ਹੋਇਆ ਹੈ। ਚੀਫ ਖਾਲਸਾ ਦੀਵਾਨ ਦੇ ਸਰਪ੍ਰਸਤ ਸ. ਰਾਜਮਹਿੰਦਰ ਸਿੰਘ ਮਜੀਠਾ ਜੀ ਅਤੇ ਹੋਰ ਆਗੂ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 'ਆਪ' ਪਰਿਵਾਰ ਵਿੱਚ ਸ਼ਾਮਲ ਹੋਏ ਹਨ। ਮੈਂ ਤਹਿ ਦਿਲੋਂ ਇਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਾ ਹਾਂ।"

ਸੀ.ਐਮ. ਮਾਨ ਨੇ ਅੱਗੇ ਕਿਹਾ ਕਿ ਅਜਿਹੇ ਤਜ਼ਰਬੇਕਾਰ ਅਤੇ ਪੰਜਾਬ ਦੀ ਬਿਹਤਰੀ ਸੋਚਣ ਵਾਲੇ ਆਗੂਆਂ ਦੇ ਸਾਥ ਨਾਲ 'ਰੰਗਲਾ ਪੰਜਾਬ' ਸਿਰਜਣ ਦੇ ਸੁਪਨੇ ਨੂੰ ਹੋਰ ਵੱਡੀ ਮਜ਼ਬੂਤੀ ਮਿਲੇਗੀ।

ਚੋਣਾਂ ਦੇ ਇਸ ਮਾਹੌਲ ਵਿੱਚ ਰਾਜਮਹਿੰਦਰ ਸਿੰਘ ਮਜੀਠਾ ਵਰਗੇ ਸੀਨੀਅਰ ਆਗੂ ਦਾ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਜਾਣਾ ਮਾਝੇ ਦੀ ਸਿਆਸਤ ਵਿੱਚ ਇੱਕ ਵੱਡਾ ਫੇਰਬਦਲ ਮੰਨਿਆ ਜਾ ਰਿਹਾ ਹੈ।

ਦੱਸ ਦਈਏ ਹਰ ਪਾਰਟੀ ਅਗਲੇ ਸਾਲ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਆਪਣੇ ਆਪ ਨੂੰ ਮਜ਼ਬੂਤ ਕਰਨ ਦੇ ਵਿੱਚ ਲੱਗੀ ਹੋਈ ਤਾਂ ਜੋ ਸੰਗਠਨ ਨੂੰ  ਜ਼ਮੀਨੀ ਪੱਧਰ ਉੱਤੇ ਮਜ਼ਬੂਤ ਪਕੜ ਮਿਲ ਸਕੇ।