Monday, 21st of September 2026

ਅਕਾਲ ਤਖ਼ਤ ਸਾਹਿਬ ਵੱਲੋਂ CM ਦੀ ਪੇਸ਼ੀ ਵਾਲਾ ਵੀਡੀਓ ਜਾਰੀ: ਵਿਵਾਦਿਤ ਵੀਡੀਓ ਮਾਮਲੇ 'ਤੇ CM ਮਾਨ ਨੇ ਆਖੀ ਸੀ ਆਹ ਗੱਲ…

Edited By: Lajwinder Kaur | Updated at:
ਅਕਾਲ ਤਖ਼ਤ ਸਾਹਿਬ ਵੱਲੋਂ CM ਦੀ ਪੇਸ਼ੀ ਵਾਲਾ ਵੀਡੀਓ ਜਾਰੀ: ਵਿਵਾਦਿਤ ਵੀਡੀਓ ਮਾਮਲੇ 'ਤੇ CM ਮਾਨ ਨੇ ਆਖੀ ਸੀ ਆਹ ਗੱਲ…

ਅਕਾਲ ਤਖ਼ਤ ਸਾਹਿਬ ਵੱਲੋਂ CM ਦੀ ਪੇਸ਼ੀ ਵਾਲਾ ਵੀਡੀਓ ਜਾਰੀ: ਵਿਵਾਦਿਤ ਵੀਡੀਓ ਮਾਮਲੇ 'ਤੇ CM ਮਾਨ ਨੇ ਆਖੀ ਸੀ ਆਹ ਗੱਲ…

ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੇਸ਼ੀ ਦੀ ਵੀਡੀਓ ਜਨਤਕ ਕਰ ਦਿੱਤੀ ਗਈ ਹੈ। ਇਹ ਵੀਡੀਓ 15 ਜਨਵਰੀ 2026 ਨੂੰ ਹੋਈ ਉਸ ਪੇਸ਼ੀ ਦੀ ਹੈ, ਜਦੋਂ ਮੁੱਖ ਮੰਤਰੀ ਨੂੰ ਇੱਕ ਕਥਿਤ ਵਿਵਾਦਿਤ ਵੀਡੀਓ ਮਾਮਲੇ ਵਿੱਚ ਤਲਬ ਕੀਤਾ ਗਿਆ ਸੀ।

ਕੀ ਹੈ ਮਾਮਲਾ?

ਜਨਤਕ ਕੀਤੀ ਗਈ ਇਸ ਵੀਡੀਓ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਚਕਾਰ ਹੋਏ ਸਵਾਲ-ਜਵਾਬ ਸਾਫ਼ ਸੁਣੇ ਜਾ ਸਕਦੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਆਪਣੇ ਉੱਤੇ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਆਪਣਾ ਪੱਖ ਰੱਖਦੇ ਹੋਏ ਨਜ਼ਰ ਆ ਰਹੇ ਹਨ।

CM ਮਾਨ ਨੇ ਕਿਹਾ ਕਿ ਇਹ ਵੀਡੀਓ…

ਪੇਸ਼ੀ ਦੌਰਾਨ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸੋਸ਼ਲ ਮੀਡੀਆ 'ਤੇ ਜੋ ਵੀਡੀਓ ਵਾਇਰਲ ਹੋ ਰਹੀ ਹੈ, ਉਹ ਬਿਲਕੁਲ ਫਰਜ਼ੀ ਹੈ। ਉਨ੍ਹਾਂ ਕਿਹਾ ਕਿ ਇਹ ਵੀਡੀਓ ਪੂਰੀ ਤਰ੍ਹਾਂ ਨਕਲੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਦੇ ਦੌਰ ਵਿੱਚ ਕਿਸੇ ਵੀ ਵਿਅਕਤੀ ਦੀ ਨਕਲੀ ਵੀਡੀਓ ਬਣਾ ਕੇ ਉਸਨੂੰ ਬਦਨਾਮ ਕਰਨਾ ਬਹੁਤ ਆਸਾਨ ਹੋ ਗਿਆ ਹੈ। ਇਸ ਲਈ ਉਨ੍ਹਾਂ ਨੇ ਇਸ ਪੂਰੇ ਮਾਮਲੇ ਦੀ ਵਿਗਿਆਨਕ ਅਤੇ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। 

ਆਹਮੋ-ਸਾਹਮਣੇ ਬੈਠੇ ਜਥੇਦਾਰ ਤੇ CM ਮਾਨ

ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੇਸ਼ੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਚਕਾਰ ਵਿਵਾਦਿਤ ਵੀਡੀਓ ਨੂੰ ਲੈ ਕੇ ਹੋਈ ਗੱਲਬਾਤ ਵਿੱਚ ਮੁੱਖ ਮੰਤਰੀ ਨੇ ਵੀਡੀਓ ਨੂੰ ਪੂਰੀ ਤਰ੍ਹਾਂ ਨਕਲੀ ਅਤੇ ਏ.ਆਈ. (AI) ਦੀ ਦੇਣ ਦੱਸਿਆ। ਜਥੇਦਾਰ ਨੇ ਸਪੱਸ਼ਟ ਕੀਤਾ ਕਿ ਮਾਮਲਾ ਗੁਰੂ ਸਾਹਿਬ ਦੇ ਸਤਿਕਾਰ ਨਾਲ ਜੁੜਿਆ ਹੋਇਆ ਹੈ, ਇਸ ਲਈ ਇਸਦੀ ਫੋਰੈਂਸਿਕ ਜਾਂਚ ਜ਼ਰੂਰੀ ਹੈ। ਜਥੇਦਾਰ ਨੇ ਮੁੱਖ ਮੰਤਰੀ ਨੂੰ ਦੋ ਅਜਿਹੀਆਂ ਲੈਬਾਂ ਦੇ ਨਾਮ ਦੱਸਣ ਲਈ ਕਿਹਾ ਜਿੱਥੋਂ ਇਸ ਵੀਡੀਓ ਦੀ ਨਿਰਪੱਖ ਜਾਂਚ ਕਰਵਾਈ ਜਾ ਸਕੇ। ਮੁੱਖ ਮੰਤਰੀ ਨੇ ਜਾਂਚ ਲਈ ਸਹਿਮਤੀ ਦਿੰਦਿਆਂ ਕਿਹਾ ਕਿ ਉਹ ਖੁਦ ਚਾਹੁੰਦੇ ਹਨ ਕਿ ਸੱਚਾਈ ਸਾਹਮਣੇ ਆਵੇ, ਕਿਉਂਕਿ ਅੱਜ-ਕੱਲ੍ਹ ਤਕਨੀਕ ਦੀ ਦੁਰਵਰਤੋਂ ਕਰਕੇ ਕਿਸੇ ਦੀ ਵੀ ਫਰਜ਼ੀ ਵੀਡੀਓ ਬਣਾਈ ਜਾ ਸਕਦੀ ਹੈ। ਉਨ੍ਹਾਂ ਇਹ ਵੀ ਦਲੀਲ ਦਿੱਤੀ ਕਿ ਵੀਡੀਓ ਵਿੱਚ ਦਿਖਾਈ ਗਈ ਜਗ੍ਹਾ ਇੱਕ ਹੋਟਲ ਦਾ ਕਮਰਾ ਹੈ, ਜਿੱਥੇ ਗੁਰੂ ਸਾਹਿਬ ਦੀ ਤਸਵੀਰ ਹੋਣਾ ਸੰਭਵ ਨਹੀਂ ਹੈ। ਅੰਤ ਵਿੱਚ, ਜਥੇਦਾਰ ਨੇ ਜ਼ੋਰ ਦਿੱਤਾ ਕਿ ਪੰਥ ਅਤੇ ਪੰਜਾਬ ਪ੍ਰਤੀ ਵਫ਼ਾਦਾਰੀ ਸਭ ਤੋਂ ਉੱਪਰ ਹੈ ਅਤੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ।

ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਵੀਡੀਓ ਨੂੰ ਜਨਤਕ ਕੀਤੇ ਜਾਣ ਤੋਂ ਬਾਅਦ ਸੂਬੇ ਦੀ ਸਿਆਸਤ ਵਿੱਚ ਮੁੜ ਚਰਚਾ ਛਿੜ ਗਈ ਹੈ।